Begin typing your search above and press return to search.

Faridkot News: ਫਰੀਦਕੋਟ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪੰਜਾਬ ਪੁਲਿਸ ਦਾ ਮੁਲਾਜ਼ਮ ਗ੍ਰਿਫਤਾਰ

ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲੀਸ ਲਾਈਨ ਵਿੱਚ ਤਾਇਨਾਤ ਇੱਕ ਪੁਲੀਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲੀਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲੀਸ ਲਾਈਨ ਵਿੱਚ ਤਾਇਨਾਤ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ।

Faridkot News: ਫਰੀਦਕੋਟ ਚ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪੰਜਾਬ ਪੁਲਿਸ ਦਾ ਮੁਲਾਜ਼ਮ ਗ੍ਰਿਫਤਾਰ
X

Dr. Pardeep singhBy : Dr. Pardeep singh

  |  18 July 2024 1:13 PM IST

  • whatsapp
  • Telegram

ਫਰੀਦਕੋਟ : ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲੀਸ ਲਾਈਨ ਵਿੱਚ ਤਾਇਨਾਤ ਇੱਕ ਪੁਲੀਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲੀਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲੀਸ ਲਾਈਨ ਵਿੱਚ ਤਾਇਨਾਤ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ।

ਫਿਲਹਾਲ ਪੁਲਿਸ ਅਧਿਕਾਰੀ ਉਕਤ ਮਾਮਲੇ ਦੀ ਪੁਸ਼ਟੀ ਕਰ ਰਹੇ ਹਨ। ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਕਾਨਫਰੰਸ ਦੌਰਾਨ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਵਿਭਾਗ ਦੇ ਆਧੁਨਿਕੀਕਰਨ ਦੇ ਨਾਲ-ਨਾਲ ਲੰਬੇ ਸਮੇਂ ਤੋਂ ਇੱਕੋ ਥਾਣੇ ਜਾਂ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਜਾ ਰਹੇ ਹਨ।

2000 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਾਦਲੇ

ਇਸੇ ਲੜੀ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚੋਂ 2000 ਦੇ ਕਰੀਬ ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਪਰ ਅੱਜ ਜਿਸ ਤਰ੍ਹਾਂ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੂੰ ਇੱਕ ਔਰਤ ਨਾਲ STF ਮੋਹਾਲੀ ਨੇ ਫੜ ਲਿਆ ਹੈ।

Next Story
ਤਾਜ਼ਾ ਖਬਰਾਂ
Share it