ਅਟਾਰੀ ਬਾਰਡਰ ਤੋਂ ਗੋਲਡਨ ਗੇਟ ਤੱਕ ਕਿਸਾਨਾਂ ਦਾ ਟਰੈਕਟਰ ਮਾਰਚ
ਜਿੱਥੇ ਇਕ ਪਾਸੇ ਦੇਸ਼ ਭਰ ਵਿਚ 78ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਏ, ਉਥੇ ਹੀ ਦੂਜੇ ਪਾਸੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ। ਅੰਮ੍ਰਿਤਸਰ ਵਿਚ ਵੀ ਅਟਾਰੀ ਵਾਹਗਾ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ ਸੈਂਕੜੇ ਟਰੈਕਟਰ ਦੇ ਨਾਲ ਟਰੈਕਟਰ ਮਾਰਚ ਕੱਢਿਆ ਗਿਆ
By : Makhan shah
ਅੰਮ੍ਰਿਤਸਰ : ਜਿੱਥੇ ਇਕ ਪਾਸੇ ਦੇਸ਼ ਭਰ ਵਿਚ 78ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਏ, ਉਥੇ ਹੀ ਦੂਜੇ ਪਾਸੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ। ਅੰਮ੍ਰਿਤਸਰ ਵਿਚ ਵੀ ਅਟਾਰੀ ਵਾਹਗਾ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ ਸੈਂਕੜੇ ਟਰੈਕਟਰ ਦੇ ਨਾਲ ਟਰੈਕਟਰ ਮਾਰਚ ਕੱਢਿਆ ਗਿਆ ਜੋ ਅਟਾਰੀ ਬਾਰਡਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਗੋਲਡਨ ਗੇਟ ਜਾ ਕੇ ਸਮਾਪਤ ਹੋਇਆ।
ਕਿਸਾਨਾਂ ਵੱਲੋਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਟਾਰੀ ਬਾਰਡਰ ਤੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਤੱਕ ਟਰੈਕਟਰ ਮਾਰਚ ਕੱਢਿਆ ਗਿਆ ਅਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਦੇਸ਼ ਜ਼ਰੂਰ ਆਜ਼ਾਦ ਹੋ ਗਿਆ ਏ ਪਰ ਅਸੀਂ ਹਾਲੇ ਵੀ ਆਜ਼ਾਦ ਨਹੀਂ ਹੋ ਸਕੇ, ਸਰਕਾਰਾਂ ਨੇ ਅੱਜ ਵੀ ਸਾਨੂੰ ਆਪਣਾ ਗ਼ੁਲਾਮ ਬਣਾਇਆ ਹੋਇਆ ਏ। ਉਨ੍ਹਾਂ ਆਖਿਆ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸਾਡਾ ਸੰਘਰਸ਼ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗਾ।
ਦੱਸ ਦਈਏ ਕਿ ਕਿਸਾਨਾਂ ਵੱਲੋਂ ਇਕੱਲੇ ਅੰਮ੍ਰਿਤਸਰ ਹੀ ਨਹੀਂ ਬਲਕਿ ਪੂਰੇ ਪੰਜਾਬ ਵਿਚ ਟਰੈਕਟਰ ਮਾਰਚ ਕੱਢੇ ਗਏ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ।