Begin typing your search above and press return to search.

ਜਲੰਧਰ ’ਚ ਲਖਬੀਰ ਲੰਡਾ ਦੇ ਪੰਜ ਸਾਥੀ ਗ੍ਰਿਫ਼ਤਾਰ

ਜਲੰਧਰ ਪੁਲਿਸ ਦੇ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ ਜਦੋਂ ਪੁਲਿਸ ਨੇ ਖ਼ਤਰਨਾਕ ਗੈਂਗਸਟਰ ਲਖਬੀਰ ਲੰਡਾ ਦੇ ਪੰਜ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਜੋ ਪਾਕਿਸਤਾਨ ਤੋਂ ਮੰਗਵਾਏ ਗਏ ਸੀ। ਦਰਅਸਲ ਪੁਲਿਸ ਪਿਛਲੇ

ਜਲੰਧਰ ’ਚ ਲਖਬੀਰ ਲੰਡਾ ਦੇ ਪੰਜ ਸਾਥੀ ਗ੍ਰਿਫ਼ਤਾਰ

Makhan shahBy : Makhan shah

  |  30 Jun 2024 10:38 AM GMT

  • whatsapp
  • Telegram
  • koo

ਜਲੰਧਰ : ਜਲੰਧਰ ਪੁਲਿਸ ਦੇ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ ਜਦੋਂ ਪੁਲਿਸ ਨੇ ਖ਼ਤਰਨਾਕ ਗੈਂਗਸਟਰ ਲਖਬੀਰ ਲੰਡਾ ਦੇ ਪੰਜ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਜੋ ਪਾਕਿਸਤਾਨ ਤੋਂ ਮੰਗਵਾਏ ਗਏ ਸੀ। ਦਰਅਸਲ ਪੁਲਿਸ ਪਿਛਲੇ ਕਰੀਬ 15 ਦਿਨਾਂ ਤੋਂ ਇਨ੍ਹਾਂ ਗੈਂਗਸਟਰਾਂ ਦੇ ਪਿੱਛੇ ਪਈ ਹੋਈ ਸੀ, ਜਿਨ੍ਹਾਂ ਨੂੰ ਫੜਨ ਲਈ ਪੁਲਿਸ ਨੇ ਜਾਲ਼ ਵਿਛਾਇਆ ਹੋਇਆ ਸੀ।

ਜਲੰਧਰ ਪੁਲਿਸ ਨੇ ਕੈਨੇਡਾ ਵਿਚ ਛੁਪੇ ਬੈਠੇ ਗੈਂਗਸਟਰ ਲਖਬੀਰ ਲੰਡਾ ਦੇ ਪੰਜ ਸਾਥੀਆਂ ਨੂੰ ਭਾਰੀ ਅਸਲੇ ਸਮੇਤ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ ਚਾਰ ਵਿਦੇਸ਼ ਪਿਸਤੌਲ, ਇਕ ਰਿਵਾਲਵਰ, ਦੋ ਮੈਗਜ਼ੀਨ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ ਜੋ ਪਾਕਿਸਤਾਨ ਤੋਂ ਮੰਗਵਾਏ ਹੋਏ ਸੀ। ਇਹ ਗੈਂਗਸਟਰ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਲਿਆਉਂਦੇ ਸੀ ਅਤੇ ਅੱਗੇ ਪੰਜਾਬ ਸਮੇਤ ਹੋਰ ਵੱਖ ਵੱਖ ਰਾਜਾਂ ਵਿਚ ਸਪਲਾਈ ਕਰਦੇ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਪੰਜੇ ਮੁਲਜ਼ਮ ਤਰਨਤਾਰਨ ਦੇ ਰਹਿਣ ਵਾਲੇ ਨੇ ਅਤੇ ਲਖਬੀਰ ਲੰਡਾ ਦੇ ਸਾਥੀ ਨੇ।

ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਐ, ਜਿਸ ਦੇ ਚਲਦਿਆਂ ਹੁਣ ਤੱਕ ਬਹੁਤ ਸਾਰੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਡੱਕਿਆ ਜਾ ਚੁੱਕਿਆ ਏ।


Next Story
ਤਾਜ਼ਾ ਖਬਰਾਂ
Share it