ਜਲਾਲਾਬਾਦ 'ਚ ਹੜ੍ਹ ਦੇ ਪਾਣੀ ਨੇ ਡੋਬੀਆਂ ਕਿਸਾਨਾਂ ਦੀਆਂ ਫ਼ਸਲਾਂ
ਹਲਕਾ ਜਲਾਲਾਬਾਦ ਵਿਚ ਹੜ੍ਹ ਦੇ ਪਾਣੀ ਨੇ ਭਾਰੀ ਤਬਾਹੀ ਮਚਾਈ ਹੋਈ ਐ, ਪਾਣੀ ਨੇ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਕਰਕੇ ਰੱਖ ਦਿੱਤੀਆਂ ਨੇ, ਕਈ ਥਾਵਾਂ ’ਤੇ ਸੜਕਾਂ ’ਤੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਏ ਜੋ ਇੰਝ ਜਾਪਦਾ ਏ ਕਿ ਜਿਵੇਂ ਕੋਈ ਦਰਿਆ ਹੋਵੇ।

By : Makhan shah
ਜਲਾਲਾਬਾਦ : ਹਲਕਾ ਜਲਾਲਾਬਾਦ ਵਿਚ ਹੜ੍ਹ ਦੇ ਪਾਣੀ ਨੇ ਭਾਰੀ ਤਬਾਹੀ ਮਚਾਈ ਹੋਈ ਐ, ਪਾਣੀ ਨੇ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਕਰਕੇ ਰੱਖ ਦਿੱਤੀਆਂ ਨੇ, ਕਈ ਥਾਵਾਂ ’ਤੇ ਸੜਕਾਂ ’ਤੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਏ ਜੋ ਇੰਝ ਜਾਪਦਾ ਏ ਕਿ ਜਿਵੇਂ ਕੋਈ ਦਰਿਆ ਹੋਵੇ। ਇਸੇ ਦੌਰਾਨ ਹਲਕਾ ਵਿਧਾਇਕ ਜਗਦੀਪ ਕੰਬੋਜ ਟਰੈਕਟਰ ’ਤੇ ਚੜ੍ਹ ਕੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਇਹ ਤਸਵੀਰਾਂ ਜੋ ਤੁਸੀਂ ਦੇਖ ਰਹੇ ਹੋ,, ਇਹ ਜ਼ਿਲ੍ਹਾ ਫਾਜ਼ਿਲਕਾ ਦੇ ਬਲਾਕ ਅਰਨੀਵਾਲਾ ਅਧੀਨ ਪੈਂਦੇ ਪਿੰਡ ਸਜਰਾਣਾ ਦੀਆਂ ਨੇ, ਜਿੱਥੇ ਹੜ੍ਹ ਦੇ ਪਾਣੀ ਨੇ ਚਾਰੇ ਪਾਸੇ ਤਬਾਹੀ ਮਚਾਈ ਹੋਈ ਐ, ਕਿਸਾਨਾਂ ਦੀਆਂ ਫ਼ਸਲਾ ਪਾਣੀ ਵਿਚ ਡੁੱਬ ਕੇ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਨੇ। ਇਸੇ ਦੌਰਾਨ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਲਈ ਵਿਧਾਇਕ ਜਗਦੀਪ ਗੋਲਡੀ ਕੰਬੋਜ ਟਰੈਕਟਰ ’ਤੇ ਚੜ੍ਹ ਕੇ ਪੁੱਜੇ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਨੇ ਆਖਿਆ ਕਿ ਇਸ ਇਲਾਕੇ ਵਿਚ ਹੜ੍ਹ ਦੇ ਪਾਣੀ ਨੇ ਕਾਫ਼ੀ ਤਬਾਹੀ ਮਚਾਈ ਐ, ਜਿਸ ਕਰਕੇ ਸਭ ਤੋਂ ਪਹਿਲਾਂ ਇਲਾਕੇ ਵਿਚੋਂ ਪਾਣੀ ਨੂੰ ਕੱਢਣ ਦਾ ਕੰਮ ਕੀਤਾ ਜਾ ਰਿਹਾ ਏ, ਜਿਸ ਤੋਂ ਬਾਅਦ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਵੀ ਦਿਵਾਇਆ ਜਾਵੇਗਾ।
ਦੱਸ ਦਈਏ ਕਿ ਕਰੀਬ ਹਰ ਸਾਲ ਇਸ ਇਲਾਕੇ ਵਿਚ ਕਿਸਾਨਾਂ ਨੂੰ ਪਾਣੀ ਦੀ ਮਾਰ ਪੈਂਦੀ ਐ, ਉਨ੍ਹਾਂ ਦੀਆਂ ਫ਼ਸਲਾਂ ਤਬਾਹ ਹੋ ਜਾਂਦੀਆਂ ਨੇ,, ਪਰ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਦੀ ਕੀ ਮਦਦ ਕੀਤੀ ਜਾਵੇਗੀ।


