Begin typing your search above and press return to search.

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ
X

DeepBy : Deep

  |  21 Sept 2024 12:27 PM GMT

  • whatsapp
  • Telegram

ਪੰਜਾਬ : ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਹਾਈ ਕੋਰਟ (High Court) ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਧਰਮਸੋਤ ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਹਨ।

ਧਰਮਸੋਤ ਨੇ ਉਪਰੋਕਤ ਦੋਵਾਂ ਮਾਮਲਿਆਂ ‘ਚ ਗ੍ਰਿਫਤਾਰੀਆਂ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਹਾਈਕੋਰਟ ਨੇ ਤਕਨੀਕੀ ਆਧਾਰ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਪਰ ਜੰਗਲਾਤ ਘੁਟਾਲੇ ਦੇ ਮਾਮਲੇ ‘ਚ ਹਾਈਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ | ਦੱਸ ਦੇਈਏ ਕਿ ਧਰਮਸੋਤ ਦੇ ਖ਼ਿਲਾਫ਼ 6 ਫਰਵਰੀ 2023 ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਸੀ। ਧਰਮਸੋਤ ਨੇ ਮੋਹਾਲੀ ਦੀ ਅਦਾਲਤ ਵਿੱਚ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ ਜੋ ਰੱਦ ਕਰ ਦਿੱਤੀ ਗਈ ਸੀ। 6 ਜੂਨ, 2022 ਨੂੰ ਜੰਗਲਾਤ ਘੁਟਾਲੇ ਵਿੱਚ ਐਫ.ਆਈ.ਆਰ. ਦਰਜ ਕੀਤਾ ਗਿਆ ਸੀ।

ਸਾਬਕਾ ਮੰਤਰੀ ਧਰਮਸੋਤ ਨੇ ਦਰੱਖਤ ਕੱਟਣ ਦੇ ਮਾਮਲੇ ਵਿੱਚ ਰਿਸ਼ਵਤ ਲਈ ਸੀ। ਵਿਜੀਲੈਂਸ ਨੇ ਇਸ ਰਿਸ਼ਵਤ ਕਾਂਡ ਵਿੱਚ ਕਾਰਵਾਈ ਕਰਦਿਆਂ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਵਿਚ ਹੁਕਮ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਜ਼ਮਾਨਤ ਦੀ ਵੀ ਮੰਗ ਕੀਤੀ ਸੀ, ਜਿਸ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ।

ਇਸ ਵੇਲੇ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਵੀ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਕਿਉਂਕਿ ਹਾਈ ਕੋਰਟ ਨੇ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਈ.ਡੀ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਠਹਿਰਾਉਂਦਿਆਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।

Next Story
ਤਾਜ਼ਾ ਖਬਰਾਂ
Share it