ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਸੁਣਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਪੰਜ ਸਿੰਘ ਸਾਹਿਬਾਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਚੋਂ ਭਾਈ ਮੰਗਲ ਸਿੰਘ ਸ਼ਾਮਿਲ ਸਨ।
By : Dr. Pardeep singh
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਗਿਆਨੀ ਇਕਬਾਲ ਸਿੰਘ 'ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਰਹਿ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਕੀਤੀ।
11 ਦਿਨ ਜਪੁਜੀ ਸਾਹਿਬ ਦੇ ਪਾਠ
ਗਿਆਨੀ ਇਕਬਾਲ ਸਿੰਘ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ 11 ਦਿਨ ਜਪੁਜੀ ਸਾਹਿਬ ਦੇ ਪਾਠ ਅਤੇ 11 ਦਿਨ ਇਕ ਘੰਟਾ ਕੀਰਤਨ ਕਰਨ ਦੀ ਤਨਖਾਹ ਲਗਾਈ ਗਈ ਜਿਸ ਨੂੰ ਇਕਬਾਲ ਸਿੰਘ ਨੇ ਪ੍ਰਵਾਨ ਕੀਤਾ। ਇਸ ਤੋਂ ਇਲਾਵਾ ਕੀਰਤਨ ਸਰਵਣ ਕਰਨ ਤੋਂ ਬਾਅਦ 500 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਜਾਵੇਗੀ। ਪੰਜ ਸਿੰਘ ਸਾਹਿਬਾਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਚੋਂ ਭਾਈ ਮੰਗਲ ਸਿੰਘ ਸ਼ਾਮਿਲ ਸਨ।