ਲੁਧਿਆਣਾ ਦੀ ਜਾਮਾ ਮਸਜਿਦ 'ਚ ਕਾਲੀਆਂ ਪੱਟੀਆਂ ਬੰਨ ਕੇ ਅਦਾ ਕੀਤੀ ਗਈ ਜੁੰਮੇ ਦੀ ਨਮਾਜ਼
22 ਅਪ੍ਰੈਲ ਨੂੰ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਨੂੰ ਲੈਕੇ ਪੂਰੇ ਦੇਸ਼ 'ਚ ਗੁੱਸੇ ਤੇ ਰੋਸ ਦੀ ਲਹਿਰ ਹੈ। ਜਿਸ ਨੂੰ ਲੈਕੇ ਮੁਸਲਿਮ ਭਾਈਚਾਰੇ ਦੇ ਵਲੋਂ ਵੀ ਪੂਰੇ ਦੇਸ਼ 'ਚ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਇਸੇ ਕੜੀ ਤਹਿਤ ਅੱਜ ਲੁਧਿਆਣਾ ਦੀ ਮਸ਼ਹੂਰ ਇਤਿਹਾਸਿਕ ਜਾਮਾ ਮਸਜਿਦ ਵਿਖੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੇ ਕਹਿਣ 'ਤੇ ਕਾਲੀਆਂ ਪੱਟੀਆਂ ਬੰਨ ਕੇ ਜੁੰਮੇ ਦੀ ਨਮਾਜ਼ ਅਦਾ ਕੀਤੀ।

ਲੁਧਿਆਣਾ (ਵਿਵੇਕ ਕੁਮਾਰ): 22 ਅਪ੍ਰੈਲ ਨੂੰ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਨੂੰ ਲੈਕੇ ਪੂਰੇ ਦੇਸ਼ 'ਚ ਗੁੱਸੇ ਤੇ ਰੋਸ ਦੀ ਲਹਿਰ ਹੈ। ਜਿਸ ਨੂੰ ਲੈਕੇ ਮੁਸਲਿਮ ਭਾਈਚਾਰੇ ਦੇ ਵਲੋਂ ਵੀ ਪੂਰੇ ਦੇਸ਼ 'ਚ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਇਸੇ ਕੜੀ ਤਹਿਤ ਅੱਜ ਲੁਧਿਆਣਾ ਦੀ ਮਸ਼ਹੂਰ ਇਤਿਹਾਸਿਕ ਜਾਮਾ ਮਸਜਿਦ ਵਿਖੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੇ ਕਹਿਣ 'ਤੇ ਕਾਲੀਆਂ ਪੱਟੀਆਂ ਬੰਨ ਕੇ ਜੁੰਮੇ ਦੀ ਨਮਾਜ਼ ਅਦਾ ਕੀਤੀ।
ਇਸ ਮੌਕੇ 'ਤੇ ਸ਼ਾਹੀ ਇਮਾਮ ਨੇ ਕਿਹਾ ਕਿ ਇਸ ਨਾਪਾਕ ਹਮਲੇ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ ਕਿਉਂਕਿ ਇਸ ਅੱਤਵਾਦੀ ਹਮਲੇ ਨੇ ਕਰੋੜਾਂ ਦਿਲਾਂ ਨੂੰ ਵੀ ਜਖਮੀ ਕੀਤਾ ਹੈ, ਸ਼ਾਹੀ ਇਮਾਮ ਨੇ ਕਿਹਾ ਕਿ ਅੱਜ 75 ਸਾਲ ਬੀਤ ਜਾਣ ਤੋਂ ਬਾਅਦ ਇਹ ਗੱਲ ਬਾਰ ਬਾਰ ਮਹਿਸੂਸ ਹੁੰਦੀ ਹੈ ਕਿ ਦੇਸ਼ ਦੀ ਵੰਡ ਕਰਨਾ ਇੱਕ ਬਹੁਤ ਵੱਡੀ ਗਲਤੀ ਸੀ ਅਤੇ ਅਸੀਂ ਸਾਰੇ ਇਸ ਗਲਤੀ ਦਾ ਨਤੀਜਾ ਭੁਗਤ ਰਹੇ ਹਾਂ। ਉਹਨਾਂ ਕਿਹਾ ਕਿ ਗੁਵਾਂਡੀ ਦੇਸ਼ ਇੱਕ ਨਸੂਰ ਬਣ ਚੁੱਕਾ ਹੈ ,ਜਿਸਦਾ ਇਲਾਜ ਕੀਤਾ ਜਾਣਾ ਬੁਹਤ ਜਰੂਰੀ ਹੈ, ਇਹ ਸਮਾਂ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਸਕੋਂ ਇੱਕ ਜੁਟ ਹੋ ਕੇ ਦੁਸ਼ਮਣ ਨੂੰ ਜਵਾਬ ਦੇਣ ਦਾ ਹੈ।
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਜਿੱਥੇ ਪੂਰਾ ਦੇਸ਼ ਅੱਤਵਾਦ ਅਤੇ ਪਾਕਿਸਤਾਨ ਦੀ ਵਿਰੋਧਤਾ ਕਰਦਾ ਨਜ਼ਰ ਆ ਰਿਹਾ ਹੈ। ਉਥੇ ਹੀ ਕਈ ਅਨਸਰ ਦੇਸ਼ ਦੇ ਕਈ ਵੱਖ-ਵੱਖ ਥਾਵਾਂ ਤੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ ਜੋ ਕਿ ਮੰਦਭਾਗੀ ਗੱਲ ਹੈ ਉਹਨਾਂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਧਰਮ ਦੇ ਆਧਾਰ ਤੇ ਬਹੁ ਗਿਣਤੀ ਵੱਲੋਂ ਨਿੰਦਿਆ ਜਾਣਾ ਜਾਂ ਉਸ ਦੇ ਉੱਤੇ ਤਸ਼ੱਦਦ ਕੀਤਾ ਜਾਣਾ ਵੀ ਗਲਤ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਮੁਸ਼ਕਿਲ ਸਮੇਂ ਦੇ ਵਿੱਚ ਦੇਸ਼ ਦੇ ਅੰਦਰ ਅਰਾਜਕਤਾ ਫੈਲਾਉਣ ਵਾਲਿਆਂ ਦੇ ਖਿਲਾਫ ਵੀ ਸਖਤ ਰੁਖ ਅਪਣਾਉਣ ਦੀ ਲੋੜ ਹੈ ਤਾਂ ਜੋ ਅਸੀਂ ਦੁਸ਼ਮਣ ਦੇ ਸਾਹਮਣੇ ਡਟ ਕੇ ਖੜੇ ਨਜ਼ਰ ਆਈਏ।