Begin typing your search above and press return to search.

ਗੜਗੱਜ ਨੂੰ ਜਥੇਦਾਰੀ ਤੋਂ ਲੁਹਾ ਕੇ ਸਾਹ ਲੈਣਗੇ ਹਰਨਾਮ ਧੁੰਮਾ!

ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ’ਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਉਨ੍ਹਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ।

ਗੜਗੱਜ ਨੂੰ ਜਥੇਦਾਰੀ ਤੋਂ ਲੁਹਾ ਕੇ ਸਾਹ ਲੈਣਗੇ ਹਰਨਾਮ ਧੁੰਮਾ!
X

Makhan shahBy : Makhan shah

  |  2 Jun 2025 9:04 PM IST

  • whatsapp
  • Telegram

ਅੰਮ੍ਰਿਤਸਰ : ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ’ਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਉਨ੍ਹਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ। ਇਸ ਮਗਰੋਂ ਪੈਦਾ ਹੋਈ ਸੰਕਟ ਦੀ ਸਥਿਤੀ ਨੂੰ ਹੱਲ ਕਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫ਼ਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਧੁੰਮਾ ਨਾਲ ਮੁਲਾਕਾਤ ਕਰਨ ਲਈ ਪੁੱਜਿਆ, ਜਿੱਥੇ 2 ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਗੱਲਬਾਤ ਹੋਈ।

ਮੀਟਿੰਗ ਤੋਂ ਬਾਅਦ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਨੇ ਕਿਹਾ ਸ਼੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਦੀ ਨਿਯੁਕਤੀ ਅਤੇ ਉਹਨਾਂ ਨੂੰ ਸੇਵਾ ਮੁਕਤ ਕਰਨਾ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਹੈ ਪਰ ਜਿਸ ਤਰੀਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਗਾਇਆ ਗਿਆ ਅਤੇ ਰਾਤ ਦੇ ਸਮੇਂ ਉਹਨਾਂ ਨੂੰ ਅਹੁਦੇ ’ਤੇ ਬਿਠਾਇਆ ਗਿਆ ਉਹ ਮਰਿਆਦਾ ਦਾ ਘਾਣ ਹੈ ਕਿਉਂਕਿ ਜਦੋਂ ਕਿਸੇ ਜਥੇਦਾਰ ਦੀ ਨਿਯੁਕਤੀ ਹੁੰਦੀ ਹੈ ਤਾਂ ਸਾਰੀਆਂ ਸੰਪਰਦਾਵਾਂ ਸਿੱਖ ਜਥੇਬੰਦੀਆਂ ਤੇ ਟਕਸਾਲ ਜਾ ਕੇ ਉਹਨਾਂ ਦੀ ਦਸਤਾਰਬੰਦੀ ਕਰਦੀਆਂ ਹਨ ਪਰ ਰਾਤ ਦੇ ਸਮੇਂ ਉਹਨਾਂ ਦੀ ਇਸ ਤਰੀਕੇ ਦਸਤਾਰਬੰਦੀ ਕਰਨੀ ਮਰਿਆਦਾ ਦੀ ਉਲੰਘਣਾ ਹੈ।


ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿਚ ਆਖਿਆ ਕਿ ਜੇਕਰ ਗਿਆਨੀ ਕੁਲਦੀਪ ਸਿੰਘ ਗੜਗੱਜ 6 ਜੂਨ ਨੂੰ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਮ ਸੰਦੇਸ਼ ਪੜ੍ਹਦੇ ਹਨ ਤਾਂ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਉਹਨਾਂ ਕਿਹਾ ਕਿ ਜਿਸ ਨੂੰ ਕੌਮ ਸਰਬ ਪ੍ਰਵਾਨ ਕਰੇਗੀ, ਉਸਨੂੰ ਹੀ ਜਥੇਦਾਰ ਲਗਾਇਆ ਜਾਵੇ ਅਤੇ ਉਹੀ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੰਦੇਸ਼ ਦੇਵੇ। ਨਹੀਂ ਤਾਂ ਟਕਰਾਅ ਹੋਵੇਗਾ।

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੇ ਵਿੱਚ ਟਕਸਾਲ ਦੀ ਇੱਕ ਬਹੁਤ ਮਹੱਤਤਾ ਹੈ ਅਤੇ ਅਸੀਂ ਟਕਸਾਲ ਦਾ ਸਤਿਕਾਰ ਕਰਦੇ ਹਾਂ। ਉਹਨਾਂ ਕਿਹਾ ਕਿ ਅੱਜ ਬਹੁਤ ਹੀ ਵਧੀਆ ਮਾਹੌਲ ਦੇ ਵਿੱਚ ਬਾਬਾ ਹਰਨਾਮ ਸਿੰਘ ਖਾਲਸਾ ਜੀ ਨਾਲ ਮੀਟਿੰਗ ਹੋਈ ਹੈ, ਜਿਸ ਤੋਂ ਬਾਅਦ ਹੁਣ ਇੱਕ ਦੋ ਦਿਨ ਦੇ ਵਿੱਚ ਇਸ ਮਸਲੇ ਦਾ ਹੱਲ ਕੱਢ ਲਿਆ ਜਾਵੇਗਾ।

Next Story
ਤਾਜ਼ਾ ਖਬਰਾਂ
Share it