Begin typing your search above and press return to search.

ਗਿਆਨੀ ਹਰਪ੍ਰੀਤ ਸਿੰਘ ਦੇ ਖ਼ੁਲਾਸਿਆਂ ਨੇ ਮਚਾਈ ਤਰਥੱਲੀ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਕਈ ਵੱਡੇ ਖ਼ੁਲਾਸੇ ਕੀਤੇ ਗਏ, ਜਿਨ੍ਹਾਂ ਤੋਂ ਬਾਅਦ ਪੰਜਾਬ ਦੀ ਸਿੱਖ ਸਿਆਸਤ ਵਿਚ ਵੱਡਾ ਭੂਚਾਲ ਆ ਗਿਆ ਏ। ਉਨ੍ਹਾਂ ਦਾ ਕਹਿਣਾ ਏ ਕਿ ਕੁੱਝ ਅਕਾਲੀ ਆਗੂਆਂ ਵੱਲੋਂ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਏ ਅਤੇ ਉਨ੍ਹਾਂ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਐ।

ਗਿਆਨੀ ਹਰਪ੍ਰੀਤ ਸਿੰਘ ਦੇ ਖ਼ੁਲਾਸਿਆਂ ਨੇ ਮਚਾਈ ਤਰਥੱਲੀ
X

Makhan shahBy : Makhan shah

  |  18 Dec 2024 5:01 PM IST

  • whatsapp
  • Telegram

ਸ੍ਰੀ ਦਮਦਮਾ ਸਾਹਿਬ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਕਈ ਵੱਡੇ ਖ਼ੁਲਾਸੇ ਕੀਤੇ ਗਏ, ਜਿਨ੍ਹਾਂ ਤੋਂ ਬਾਅਦ ਪੰਜਾਬ ਦੀ ਸਿੱਖ ਸਿਆਸਤ ਵਿਚ ਵੱਡਾ ਭੂਚਾਲ ਆ ਗਿਆ ਏ। ਉਨ੍ਹਾਂ ਦਾ ਕਹਿਣਾ ਏ ਕਿ ਕੁੱਝ ਅਕਾਲੀ ਆਗੂਆਂ ਵੱਲੋਂ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਏ ਅਤੇ ਉਨ੍ਹਾਂ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਐ। ਇੱਥੇ ਹੀ ਬਸ ਨਹੀਂ, ਉਨ੍ਹਾਂ ਨੇ ਆਪਣੇ ’ਤੇ ਲੱਗੇ ਨਾਜਾਇਜ਼ ਸਬੰਧਾਂ ਦੇ ਇਲਜ਼ਾਮਾਂ ਬਾਰੇ ਵੀ ਗੁਰੂ ਦੀ ਹਜ਼ੂਰੀ ਵਿਚ ਵੱਡੀ ਗੱਲ ਆਖ ਦਿੱਤੀ ਅਤੇ ਵਾਇਰਲ ਵੀਡੀਓ ਬਾਰੇ ਵੀ ਖ਼ੁਲਾਸਾ ਕੀਤਾ।

ਦੇਖੋ ਵੀਡੀਓ :

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਸ੍ਰੀ ਦਮਦਮਾ ਸਾਹਿਬ ਵਿਖੇ ਕਈ ਵੱਡੇ ਖ਼ੁਲਾਸੇ ਕੀਤੇ ਗਏ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜੋ ਲੋਕ ਮੈਨੂੰ ਟ੍ਰੋਲ ਕਰ ਰਹੇ ਨੇ, ਮੈਂ ਉਨ੍ਹਾਂ ਤੋਂ ਡਰਨ ਵਾਲਾ ਨਹੀਂ। ਉਨ੍ਹਾਂ ਆਖਿਆ ਕਿ ਮੇਰਾ ਗੁਨਾਹ ਇਹ ਐ ਕਿ ਮੈਂ 2 ਦਸੰਬਰ ਵਾਲੇ ਫ਼ੈਸਲੇ ਵਿਚ ਸ਼ਾਮਲ ਹੋਇਆ, ਜਦਕਿ ਫ਼ੈਸਲੇ ’ਤੇ ਪੰਜ ਸਿੰਘ ਸਾਹਿਬਾਨ ਦੇ ਦਸਤਖ਼ਤ ਨੇ। ਉਨ੍ਹਾਂ ਇਹ ਵੀ ਆਖਿਆ ਕਿ ਉਹ ਫ਼ੈਸਲਾ ਬਦਲਣ ਵਾਲੀ ਕਿਸੇ ਮੀਟਿੰਗ ਵਿਚ ਸ਼ਾਮਲ ਨਹੀਂ ਹੋਣਗੇ, ਜੇਕਰ ਮੈਨੂੰ ਕੱਢਣਾ ਹੈ ਤਾਂ ਕੱਢ ਦਿਓ।


ਇਸ ਦੇ ਨਾਲ ਹੀ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਵਾਇਰਲ ਹੋ ਰਹੀ ਵੀਡੀਓ ਬਾਰੇ ਪੁੱਛਿਆ ਕਿ ਤੁਸੀਂ ਇਸ ਵੀਡੀਓ ਵਿਚ ਗਾਲ਼ ਕੱਢਦੇ ਹੋਏ ਦਿਖਾਈ ਦੇ ਰਹੇ ਹੋ ਤਾਂ ਉਨ੍ਹਾਂ ਆਖਿਆ ਕਿ ਮਾਲਵੇ ਵਾਲਿਆਂ ਦੇ ਲਈ ਸਾਲ਼ਾ ਸ਼ਬਦ ਬੋਲਣਾ ਆਮ ਗੱਲ ਐ। ਉਨ੍ਹਾਂ ਇਹ ਵੀ ਆਖਿਆ ਕਿ ਮੇਰੀ 27 ਸਕਿੰਟ ਦੀ ਵੀਡੀਓ ਕਿਉਂ ਪਾਈ ਗਈ, ਜੇਕਰ ਪਾਉਣੀ ਹੈ ਤਾਂ ਪੂਰੀ ਵੀਡੀਓ ਪਾਓ ਤਾਂ ਲੋਕ ਖ਼ੁਦ ਹੀ ਆਖਣਗੇ ਕਿ ਉਸ ਅਕਾਲੀ ਆਗੂ ਨੂੰ ਮੌਕੇ ’ਤੇ ਛਿੱਤਰ ਕਿਉਂ ਨਹੀਂ ਫੇਰੇ।

ਇੱਥੇ ਹੀ ਬਸ ਨਹੀਂ, ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਖੜ੍ਹ ਕੇ ਇਹ ਗੱਲ ਆਖੀ ਕਿ ਉਨ੍ਹਾਂ ’ਤੇ ਇਕ ਵਿਅਕਤੀ ਵੱਲੋਂ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਹੋਣ ਦੇ ਜੋ ਇਲਜ਼ਾਮ ਲਗਾਏ ਜਾ ਰਹੇ ਨੇ, ਉਹ ਬਿਲਕੁਲ ਝੂਠੇ ਨੇ। ਉਨ੍ਹਾਂ ਗੁਰੂ ਨੂੰ ਹਾਜ਼ਰ ਨਾਜ਼ਰ ਸਮਝ ਕੇ ਆਖਿਆ ਕਿ ਜੇਕਰ ਉਨ੍ਹਾਂ ਦੇ ਨਾਜਾਇਜ਼ ਸਬੰਧ ਹੋਣ ਤਾਂ ਉਹ ਅਤੇ ਉਨ੍ਹਾਂ ਦਾ ਸਾਰਾ ਪਰਿਵਾਰ ਗਰਕ ਹੋ ਜਾਵੇ। ਇਹ ਬੋਲ ਆਖਦਿਆਂ ਗਿਆਨੀ ਹਰਪ੍ਰੀਤ ਸਿੰਘ ਭਾਵੁਕ ਵੀ ਹੋ ਗਏ।

ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਖ਼ੁਲਾਸਿਆਂ ਨਾਲ ਪੰਜਾਬ ’ਚ ਵੱਡੀ ਹਲਚਲ ਮੱਚ ਗਈ ਐ ਪਰ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਦਾ ਪੰਜਾਬ ਦੀ ਸਿੱਖ ਸਿਆਸਤ ’ਤੇ ਕੀ ਪ੍ਰਭਾਵ ਪਵੇਗਾ।

Next Story
ਤਾਜ਼ਾ ਖਬਰਾਂ
Share it