ਗਿਆਨੀ ਹਰਪ੍ਰੀਤ ਸਿੰਘ ਦਾ ਬਾਦਲਾਂ ’ਤੇ ਤਿੱਖਾ ਨਿਸ਼ਾਨਾ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਾਲ ਭਰਤੀ ਕਾਨਫਰੰਸ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਬਾਦਲਾਂ ’ਤੇ ਜਮ ਕੇ ਤਿੱਖੇ ਨਿਸ਼ਾਨੇ ਸਾਧੇ।

ਫਤਿਹਗੜ੍ਹ ਸਾਹਿਬ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਾਲ ਭਰਤੀ ਕਾਨਫਰੰਸ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਬਾਦਲਾਂ ’ਤੇ ਜਮ ਕੇ ਤਿੱਖੇ ਨਿਸ਼ਾਨੇ ਸਾਧੇ।
ਫਤਿਹਗੜ੍ਹ ਸਾਹਿਬ ਵਿਖੇ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਕੀਤੀ ਗਈ ਵਿਸ਼ਾਲ ਕਾਨਫਰੰਸ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਇਸ ਮੌਕੇ ਜਿੱਥੇ ਕਮੇਟੀ ਪੰਜ ਮੈਂਬਰਾਂ ਨੇ ਸੰਗਤ ਨੂੰ ਸੰਬੋਧਨ ਕੀਤਾ, ਉਥੇ ਹੀ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਦਲਾਂ ’ਤੇ ਜਮ ਕੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਬਾਦਲਾਂ ਦੀ ਕੇਂਦਰ ਸਰਕਾਰ ਨਾਲ ਸੀਟੀ ਗੀਟੀ ਕੀਤੀ ਹੋਈ ਐ, ਇਸ ਕਰਕੇ ਐਸਜੀਪੀਸੀ ਦੀ ਚੋਣਾਂ ਨਹੀਂ ਹੋ ਰਹੀਆਂ ਕਿਉਂਕਿ ਬਾਦਲ ਦਲੀਆਂ ਨੂੰ ਡਰ ਐ ਕਿ ਹੁਣ ਚੋਣਾਂ ਹੋਈਆਂ ਤਾਂ ਸਾਡਾ ਭੋਗ ਪੈ ਜਾਵੇਗਾ।
ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਕੋ ਪਰਿਵਾਰ ਦਾ ਕਬਜ਼ਾ ਹੋਣ ਕਰਕੇ ਅਕਾਲੀ ਦਲ ਇਕ ਕਾਰਪੋਰੇਟ ਘਰਾਣਾ ਬਣ ਕੇ ਰਹਿ ਗਿਆ, ਜਦਕਿ ਪਾਰਟੀਆਂ ਦੀ ਲੀਡਰਸ਼ਿਪ ਵਿਚ ਤਬਦੀਲੀ ਬਹੁਤ ਜ਼ਰੂਰੀ ਹੁੰਦੀ ਐ। ਇਸ ਦੇ ਨਾਲ ਹੀ ਉਨ੍ਹਾਂ ਦੇ ਤਖ਼ਤਾਂ ਵਿਚਾਲੇ ਛਿੜੇ ਵਿਵਾਦ ’ਤੇ ਵੀ ਗੱਲਬਾਤ ਕੀਤੀ।
ਦੱਸ ਦਈਏ ਕਿ ਪੰਜ ਮੈਂਬਰੀ ਕਮੇਟੀ ਦੀ ਭਰਤੀ ਕਾਫ਼ੀ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਐ, ਜਿਸ ਵਿਚ ਕੀਤੀਆਂ ਜਾ ਰਹੀਆਂ ਭਰਤੀ ਮੀਟਿੰਗਾਂ ਵਿਚ ਭਾਰੀ ਇਕੱਠ ਦੇਖਣ ਨੂੰ ਮਿਲ ਰਿਹ ਏ।