Begin typing your search above and press return to search.

ਪੰਜਾਬ 'ਚ ਮੀਂਹ ਤੇ ਗੜੇਮਾਰ ਨਾਲ਼ ਹੋਏ ਨੁਕਸਾਨ ਦੀ ਹੋਵੇਗੀ ਗਿਰਦਾਵਰੀ

ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਬੇਮੌਸਮੀ ਵਰਖਾ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੇ ਖੇਤਾਂ ਵਿੱਚ ਤਬਾਹੀ ਮਚਾ ਦਿੱਤੀ ਹੈ। ਖਾਸ ਤੌਰ ਉੱਤੇ ਕਣਕ ਦੀ ਪੱਕੀ ਫਸਲ ਬਹੁਤ ਨੁਕਸਾਨੀ ਗਈ ਹੈ। ਇਸ ਤਬਾਹੀ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਵਿਸ਼ੇਸ਼ ਗਿਰਦਾਵਰੀ ਭਾਵ ਫ਼ਸਲਾਂ ਦੇ

ਪੰਜਾਬ ਚ ਮੀਂਹ ਤੇ ਗੜੇਮਾਰ ਨਾਲ਼ ਹੋਏ ਨੁਕਸਾਨ ਦੀ ਹੋਵੇਗੀ ਗਿਰਦਾਵਰੀ
X

Mehtab-Ud-DinBy : Mehtab-Ud-Din

  |  6 April 2026 4:10 PM IST

  • whatsapp
  • Telegram

ਇੱਕ ਲੱਖ ਏਕੜ ਤੋਂ ਵੱਧ ਕਣਕ ਦੀ ਫ਼ਸਲ ਹੋਈ ਖ਼ਰਾਬ

ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਤਿਆਰ: CM ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਬੇਮੌਸਮੀ ਵਰਖਾ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੇ ਖੇਤਾਂ ਵਿੱਚ ਤਬਾਹੀ ਮਚਾ ਦਿੱਤੀ ਹੈ। ਖਾਸ ਤੌਰ ਉੱਤੇ ਕਣਕ ਦੀ ਪੱਕੀ ਫਸਲ ਬਹੁਤ ਨੁਕਸਾਨੀ ਗਈ ਹੈ। ਇਸ ਤਬਾਹੀ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਵਿਸ਼ੇਸ਼ ਗਿਰਦਾਵਰੀ ਭਾਵ ਫ਼ਸਲਾਂ ਦੇ ਨੁਕਸਾਨ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸਾਨਾਂ ਦਾ ਨੁਕਸਾਨ ਹੋਇਆ ਹੈ ਤਾਂ ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖੁਦ ਇਹ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਨੇ ਫਸਲੀ ਨੁਕਸਾਨ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ, “ਕਿਸਾਨ ਭਰਾਵਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੁਆਵਜ਼ਾ ਦਿੱਤਾ ਜਾਵੇਗਾ।”

30 ਅਤੇ 31 ਮਾਰਚ ਨੂੰ ਖਾਸ ਤੌਰ ਉੱਤੇ ਮਾਲਵਾ ਖਿੱਤੇ ਵਿੱਚ ਭਾਰੀ ਬਾਰਿਸ਼ ਅਤੇ ਗੜ੍ਹੇਮਾਰ ਹੋਈ। ਇਸ ਤੋਂ ਇਲਾਵਾ ਮਾਝਾ ਅਤੇ ਦੁਆਬਾ ਖੇਤਰ ਵਿੱਚ ਵੀ ਤੇਜ਼ ਹਵਾਵਾਂ ਅਤੇ ਮੀਂਹ ਨੇ ਫਸਲਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ। ਖੇਤੀਬਾੜੀ ਵਿਭਾਗ ਅਨੁਸਾਰ ਪੂਰੇ ਪੰਜਾਬ ਵਿੱਚ ਲਗਭਗ ਇੱਕ ਲੱਖ ਏਕੜ ਤੋਂ ਵੱਧ ਕਣਕ ਦੀ ਫ਼ਸਲ ਨੁਕਸਾਨੀ ਗਈ ਹੈ। ਗੜੇਮਾਰ ਅਤੇ ਤੇਜ਼ ਹਵਾਵਾਂ ਨੇ ਖੜ੍ਹੀ ਫਸਲ ਨੂੰ ਧਰਤੀ ਉੱਤੇ ਵਿਛਾ ਦਿੱਤਾ ਅਤੇ ਬਹੁਤੀ ਫਸਲ ਖਰਾਬ ਹੋ ਗਈ।

ਪੰਜਾਬ ਵਿੱਚ ਸਭ ਤੋਂ ਵੱਧ ਨੁਕਸਾਨ ਇਨ੍ਹਾਂ ਇਲਾਕਿਆਂ ਵਿੱਚ ਹੋਇਆ ਹੈ: ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਅੰਮ੍ਰਿਤਸਰ ਅਤੇ ਤਰਨ ਤਾਰਨ।

ਮਾਲਵਾ ਖਿੱਤਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇਸ ਤੋਂ ਇਲਾਵਾ ਮਾਝਾ ਅਤੇ ਦੁਆਬਾ ਵਿੱਚ ਵੀ ਫਸਲਾਂ ਉੱਤੇ ਬੁਰਾ ਅਸਰ ਪਿਆ ਹੈ। ਬਦਲੇ ਮੌਸਮ ਕਾਰਨ ਕਣਕ ਦੀ ਵਾਢੀ ਵੀ ਰੁਕ ਗਈ ਹੈ ਅਤੇ ਲੇਟ ਹੋਣੀ ਸੁਭਾਵਿਕ ਹੈ। ਜਿਨ੍ਹਾਂ ਖੇਤਾਂ ਵਿੱਚ ਨੁਕਸਾਨ ਹੋਇਆ ਹੈ, ਉੱਥੇ ਫਸਲ ਦੀ ਪੈਦਾਵਾਰ ਘੱਟ ਰਹੇਗੀ। ਕਿਸਾਨਾਂ ਨੂੰ ਘੱਟ ਉਪਜ ਵਾਲੀ ਫਸਲ ਲੈ ਕੇ ਮੰਡੀਆਂ ਵਿੱਚ ਜਾਣਾ ਪਵੇਗਾ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਹੋ ਸਕਦਾ ਹੈ।

ਕਿਸਾਨਾਂ ਲਈ ਖਤਰਾ ਹਾਲ਼ੇ ਵੀ ਪੂਰਾ ਟਲਿਆ ਨਹੀਂ ਹੈ ਕਿਉਂਕਿ ਅਗਲੇ ਕੁਝ ਦਿਨਾਂ ਵਿੱਚ ਵੀ ਮੌਸਮ ਬਦਲਦਾ ਰਿਹਾ ਤਾਂ ਹੋਰ ਨੁਕਸਾਨ ਹੋ ਸਕਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਹੈ ਕਿ ਗਿਰਦਾਵਰੀ ਤੁਰੰਤ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਨੁਕਸਾਨ ਦਾ ਸਹੀ ਅੰਕੜਾ ਲਿਆ ਜਾ ਸਕੇ ਅਤੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਮਿਲ ਸਕੇ। ਇਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ਉੱਤੇ ਰਾਹਤ ਮਿਲੇਗੀ ਅਤੇ ਉਨ੍ਹਾਂ ਦਾ ਮਨੋਬਲ ਵੀ ਉੱਚਾ ਰਹੇਗਾ।

ਪੰਜਾਬ ਦੇ ਕਿਸਾਨਾਂ ਲਈ ਇਹ ਬੇਮੌਸਮੀ ਮੀਂਹ ਇੱਕ ਵੱਡੀ ਮੁਸੀਬਤ ਬਣ ਗਿਆ ਹੈ। ਲਗਭਗ ਇੱਕ ਲੱਖ ਏਕੜ ਤੋਂ ਵੱਧ ਕਣਕ ਖਰਾਬ ਹੋ ਗਈ ਹੈ ਅਤੇ ਇਸ ਨਾਲ ਫਸਲ ਦੀ ਪੈਦਾਵਾਰ ਅਤੇ ਆਮਦਨ ਉੱਤੇ ਅਸਰ ਪਵੇਗਾ। ਪਰ ਚੰਗੀ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਨੇ ਤੁਰੰਤ ਐਲਾਨ ਕਰ ਕੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦਾ ਨੁਕਸਾਨ ਪੂਰਾ ਕੀਤਾ ਜਾਵੇਗਾ।

Next Story
ਤਾਜ਼ਾ ਖਬਰਾਂ
Share it