Begin typing your search above and press return to search.

ਅੰਮ੍ਰਿਤਸਰ ਦੇ ਕੱਥੂਨੰਗਲ ਇਲਾਕੇ 'ਚ ਚੱਲੀਆਂ ਗੋਲੀਆਂ

ਮਾਮਲਾ ਅੰਮ੍ਰਿਤਸਰ ਦਿਹਾਤੀ ਇਲਾਕੇ ਦੇ ਪਿੰਡ ਕੱਥੂ ਨੰਗਲ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਜਿੱਥੇ ਕਿ ਥਾਣਾ ਕੱਥੂਨੰਗਲ ਅਧੀਨ ਆਉਂਦੇ ਤਲਵੰਡੀ ਦੋਹਾਂ ਦਾ ਹੈ ਜਿੱਥੇ ਕਿ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ ਦੇ ਉੱਪਰ ਗੋਲੀਆਂ ਚਲਾਈਆਂ ਗਈਆਂ

ਅੰਮ੍ਰਿਤਸਰ ਦੇ ਕੱਥੂਨੰਗਲ ਇਲਾਕੇ ਚ ਚੱਲੀਆਂ ਗੋਲੀਆਂ
X

Makhan shahBy : Makhan shah

  |  21 March 2025 7:36 PM IST

  • whatsapp
  • Telegram

ਕੱਥੂਨੰਗਲ : ਪੰਜਾਬ ਵਿੱਚ ਲਗਾਤਾਰ ਹੀ ਕਾਨੂਨ ਵਿਵਸਥਾ ਡਗ ਮਗਾਉਂਦੀ ਹੋਈ ਨਜ਼ਰ ਆ ਰਹੀ ਹੈ ਹਾਲਾਂਕਿ ਲਗਾਤਾਰ ਹੀ ਪੁਲਿਸ ਵੱਲੋਂ ਵੱਡੇ ਐਕਸ਼ਨ ਵੀ ਕੀਤੇ ਜਾ ਰਹੇ ਹਨ ਲੇਕਿਨ ਲੋਕਾਂ ਦੇ ਮਨਾਂ ਵਿੱਚ ਪੁਲਿਸ ਪ੍ਰਤੀ ਡਰਕੋਫ ਜਿਆਦਾ ਦਿਖਾਈ ਨਹੀਂ ਦੇ ਰਿਹਾ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦਿਹਾਤੀ ਇਲਾਕੇ ਦੇ ਪਿੰਡ ਕੱਥੂ ਨੰਗਲ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਜਿੱਥੇ ਕਿ ਥਾਣਾ ਕੱਥੂਨੰਗਲ ਅਧੀਨ ਆਉਂਦੇ ਤਲਵੰਡੀ ਦੋਹਾਂ ਦਾ ਹੈ ਜਿੱਥੇ ਕਿ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ ਦੇ ਉੱਪਰ ਗੋਲੀਆਂ ਚਲਾਈਆਂ ਗਈਆਂ ਅਤੇ ਗੋਲੀਆਂ ਚੱਲਣ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।


ਇਸ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਦੀ ਪਿੰਡ ਦੇ ਵਿੱਚ ਕਿਸੇ ਵਿਅਕਤੀ ਨਾਲ ਰੰਜਿਸ਼ ਹੈ ਅਤੇ ਉਹਨਾਂ ਨੂੰ ਸ਼ੱਕ ਹੈ ਕਿ ਇਹ ਗੋਲੀਆਂ ਉਸ ਵੱਲੋਂ ਹੀ ਚਲਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਕਈ ਵਾਰ ਉਸ ਵਿਅਕਤੀ ਵੱਲੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਅਤੇ ਦੇਰ ਰਾਤ ਵੀ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ ਜੋ ਕਿ ਗੋਲੀਆਂ ਉਹਨਾਂ ਦੇ ਦਰਵਾਜੇ ਦੇ ਉੱਪਰ ਲੱਗੀਆਂ ਤੇ ਇਹਨਾਂ ਦੀ ਕਾਰ ਦੇ ਉੱਪਰ ਲੱਗੀਆਂ, ਜਿਸ ਨਾਲ ਕਿ ਕਾਰ ਦਾ ਵੀ ਕਾਫੀ ਨੁਕਸਾਨ ਹੋਇਆ ਹੈ।


ਉਹਨਾਂ ਕਿਹਾ ਕਿ ਗਨੀਮਤ ਰਹੀਕੀ ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਜਾ ਰਹੀਆਂ ਸਨ ਉਦੋਂ ਕਿਸੇ ਨੂੰ ਵੀ ਗੋਲੀ ਨਹੀਂ ਲੱਗੀ ਦੂਜੇ ਪਾਸੇ ਉਹਨਾਂ ਨੇ ਕਿਹਾ ਕਿ ਪੁਲਿਸ ਵੀ ਉਹਨਾਂ ਦੀ ਪੂਰੀ ਮਦਦ ਕਰ ਰਹੀ ਹ ਤੇ ਰਾਤ ਦੀ ਹੀ ਪੁਲਿਸ ਆਰੋਪੀਆਂ ਨੂੰ ਫੜਨ ਦੇ ਵਿੱਚ ਲੱਗੀ ਹੋਈ ਹੈ ਅਤੇ ਅਸੀਂ ਮੰਗ ਕਰਦੇ ਹਾਂ ਕਿ ਜਲਦ ਤੋਂ ਜਲਦ ਆਰੋਪੀਆਂ ਦੀ ਗ੍ਰਿਫਤਾਰੀ ਕੀਤੀ ਜਾਵੇ।


ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੇਰ ਰਾਤ ਤਲਵੰਡੀ ਧੋਸ਼ਦਾ ਇਲਾਕੇ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਜਲਦ ਹੀ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿੱਤਾ ਜਾਵੇਗਾ।

Next Story
ਤਾਜ਼ਾ ਖਬਰਾਂ
Share it