ਪ੍ਰਭ ਆਸਰਾ ਸੰਸਥਾ ’ਚ ਗੁਰਮਤਿ ਸਮਾਗਮ ਕਰਵਾਇਆ ਗਿਆ
ਭ ਆਸਰਾ ਸੰਸਥਾ ਕੁਰਾਲੀ ਵਿਖੇ ਤੀਜੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਜਿੱਥੇ ਸੰਸਥਾ ਦੇ ਬੱਚਿਆਂ ਅਤੇ ਭਾਈ ਪਰਮਜੀਤ ਸਿੰਘ ਵੱਲੋਂ ਆਸਾ ਦੀ ਵਾਰ ਅਤੇ ਕੀਰਤਨ ਸਰਵਣ ਕੀਤਾ ਗਿਆ,
By : Makhan shah
ਕੁਰਾਲੀ : ਪ੍ਰਭ ਆਸਰਾ ਸੰਸਥਾ ਕੁਰਾਲੀ ਵਿਖੇ ਤੀਜੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਜਿੱਥੇ ਸੰਸਥਾ ਦੇ ਬੱਚਿਆਂ ਅਤੇ ਭਾਈ ਪਰਮਜੀਤ ਸਿੰਘ ਵੱਲੋਂ ਆਸਾ ਦੀ ਵਾਰ ਅਤੇ ਕੀਰਤਨ ਸਰਵਣ ਕੀਤਾ ਗਿਆ, ਉਥੇ ਹੀ ਵੱਖ ਵੱਖ ਸ਼ਖਸ਼ੀਅਤਾਂ ਵੱਲੋਂ ਗੁਰਮਤਿ ਵਿਚਾਰਾਂ ਵੀ ਕੀਤੀਆਂ ਗਈਆਂ।
ਕੁਰਾਲੀ ਨੇੜੇ ਪਿੰਡ ਪਡਿਆਲਾ ਵਿਖੇ ਸਥਿਤ ਪ੍ਰਭ ਆਸਰਾ ਸੰਸਥਾ ਦੇ ਸਰਬ ਸਾਂਝੇ ਪਰਿਵਾਰ ਵੱਲੋਂ ਤੀਜੇ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਚੌਥੇ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਮਰੀਕਾ ਤੋਂ ਭਾਈ ਗੁਰਭੇਜ ਸਿੰਘ ਖ਼ਾਲਸਾ ਵੱਲੋਂ ਵਿਸ਼ੇਸ਼ ਤੌਰ ’ਤੇ ਇਸ ਸਮਾਗਮ ਵਿਚ ਸ਼ਿਰਕਤ ਕਰਨ ਲਈ ਪੁੱਜੇ, ਜਿਨ੍ਹਾਂ ਵੱਲੋਂ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸੰਸਥਾ ਦੇ ਬੱਚਿਆਂ ਤੋਂ ਇਲਾਵਾ ਭਾਈ ਪਰਮਜੀਤ ਸਿੰਘ ਵੱਲੋਂ ਆਸਾ ਦੀ ਵਾਰ ਅਤੇ ਕੀਰਤਨ ਸਰਵਣ ਕੀਤਾ ਗਿਆ ਅਤੇ ਵੱਖ ਵੱਖ ਸਖ਼ਸ਼ੀਅਤਾਂ ਵੱਲੋਂ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਭ ਆਸਰਾ ਸੰਸਥਾ ਦੇ ਮੁੱਖ ਸੇਵਾਦਾਰ ਭਾਈ ਸ਼ਮਸ਼ੇਰ ਸਿੰਘ ਨੇ ਆਖਿਆ ਕਿ ਸਾਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰਨਾ ਚਾਹੀਦਾ ਏ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਚੰਦ ਸੂਰਜ ਹਵਾ ਪਾਣੀ ਬਿਨਾਂ ਕਿਸੇ ਪੱਖਪਾਤ ਦੇ ਸੇਵਾ ਕਰਦੇ ਨੇ, ਉਸੇ ਤਰ੍ਹਾਂ ਮਨੁੱਖ ਨੂੰ ਵੀ ਲੋੜਵੰਦਾਂ ਬੇਸਹਾਰਿਆਂ ਦੀ ਸੇਵਾ ਕਰਨੀ ਚਾਹੀਦੀ ਐ।
ਦੱਸ ਦਈਏ ਕਿ ਇਸ ਮੌਕੇ ਇਲਾਕੇ ਤੋਂ ਇਲਾਵਾ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਪੁੱਜੀਆਂ ਹੋਈਆਂ ਸਨ।