ਜਥੇਦਾਰ ਸਾਹਿਬ ਕੋਲ ਪੁੱਜਿਆ ਪੰਥਕ ਜਥੇਬੰਦੀਆਂ ਦਾ ਗੁਰਮਤਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਬਾਗੀ ਅਕਾਲੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤੇ ਗਏ ਮੁਆਫ਼ੀਨਾਮਿਆਂ ’ਤੇ ਫ਼ੈਸਲਾ ਆਉਣ ਤੋਂ ਪਹਿਲਾਂ ਪੰਥਕ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਐ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਜਿਹਾ ਫ਼ੈਸਲਾ ਆਉਣ ਦੀ ਉਮੀਦ ਕੀਤੀ ਜਾ ਰਹੀ ਐ
By : Makhan shah
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਬਾਗੀ ਅਕਾਲੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਦਿੱਤੇ ਗਏ ਮੁਆਫ਼ੀਨਾਮਿਆਂ ’ਤੇ ਫ਼ੈਸਲਾ ਆਉਣ ਤੋਂ ਪਹਿਲਾਂ ਪੰਥਕ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਐ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਜਿਹਾ ਫ਼ੈਸਲਾ ਆਉਣ ਦੀ ਉਮੀਦ ਕੀਤੀ ਜਾ ਰਹੀ ਐ, ਜਿਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦਾ ਰੁਤਬਾ ਬਰਕਰਾਰ ਰਹਿ ਸਕੇ।
ਹੁਣ ਕੁੱਝ ਪੰਥਕ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਮਤਾ ਸੌਂਪਿਆ ਗਿਆ ਹੈ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੋਟ ਰਾਜਨੀਤੀ ਤੋਂ ਮੁਕਤ ਰਹਿਣ ਦਾ ਮਸ਼ਵਰਾ ਦਿੱਤਾ ਗਿਆ ਏ। ਦੇਖੋ ਪੂਰੀ ਖ਼ਬਰ।
ਅੰਮ੍ਰਿਤਸਰ ਵਿਖੇ ਵੱਖ ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਕ ਗੁਰਮਤਾ ਸੌਂਪਿਆ ਗਿਆ ਏ, ਜਿਸ ਵਿਚ ਕਈ ਸੁਝਾਅ ਦਿੱਤੇ ਗਏ ਨੇ। ਇਸ ਮੌਕੇ ਪੰਥਕ ਆਗੂਆਂ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉਚ ਕੇਂਦਰ ਐ, ਇਸ ਲਈ ਇੱਥੋਂ ਸਹੀ ਤਰੀਕੇ ਨਾਲ ਫ਼ੈਸਲੇ ਹੋਣੇ ਚਾਹੀਦੇ ਨੇ। ਕੀ ਆਖਿਆ ਕਿ ਇਨ੍ਹਾਂ ਪੰਥਕ ਆਗੂਆਂ ਨੇ ਆਓ ਸੁਣਦੇ ਆਂ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ 30 ਅਗਸਤ ਨੂੰ ਸਭਾ ਬੁਲਾਈ ਗਈ ਐ, ਜਿਸ ਕਰਕੇ ਸਾਰੇ ਲੋਕਾਂ ਦੀਆਂ ਨਜ਼ਰਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਟਿਕੀਆਂ ਹੋਈਆਂ ਨੇ ਪਰ ਦੇਖਣਾ ਹੋਵੇਗਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਇਸ ਮਾਮਲੇ ਵਿਚ ਕੀ ਫ਼ੈਸਲਾ ਸੁਣਾਇਆ ਜਾਵੇਗਾ।