Begin typing your search above and press return to search.

ਹਰਜੋਤ ਬੈਂਸ ਵੱਲੋਂ ਸਕੂਲਾਂ ਦਾ ਅਚਾਨਕ ਨਿਰੀਖਣ, 'ਲਾਪਰਵਾਹ' ਅਧਿਆਪਕਾਂ ਪ੍ਰਤੀ ਵਰਤੀ ਜਾਏਗੀ ਸਖ਼ਤੀ

ਪੰਜਾਬ ਦੇ ਸਿੱਖਿਆ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ 'ਐਕਸ' 'ਤੇ ਆਪਣੀ ਪੋਸਟ ਰਾਹੀਂ ਦੱਸਿਆ ਕਿ ਸਾਡੇ ਲਈ ਬੱਚਿਆਂ ਦੀ ਪੜ੍ਹਾਈ ਤੋਂ ਵੱਡੀ ਹੋਰ ਕੋਈ ਚੀਜ਼ ਨਹੀਂ ਹੈ

ਹਰਜੋਤ ਬੈਂਸ ਵੱਲੋਂ ਸਕੂਲਾਂ ਦਾ ਅਚਾਨਕ ਨਿਰੀਖਣ, ਲਾਪਰਵਾਹ ਅਧਿਆਪਕਾਂ ਪ੍ਰਤੀ ਵਰਤੀ ਜਾਏਗੀ ਸਖ਼ਤੀ
X

mehtabmasih@gmail.comBy : [email protected]

  |  18 Feb 2026 5:21 PM IST

  • whatsapp
  • Telegram

ਛੇ ਅਧਿਆਪਕਾਂ ਨੂੰ ਜਾਰੀ ਕੀਤੇ 'ਕਾਰਣ ਦੱਸੋ' ਨੋਟਿਸ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ 'ਐਕਸ' 'ਤੇ ਆਪਣੀ ਪੋਸਟ ਰਾਹੀਂ ਦੱਸਿਆ ਕਿ ਸਾਡੇ ਲਈ ਬੱਚਿਆਂ ਦੀ ਪੜ੍ਹਾਈ ਤੋਂ ਵੱਡੀ ਹੋਰ ਕੋਈ ਚੀਜ਼ ਨਹੀਂ ਹੈ। ਜੋ ਅਧਿਆਪਕ ਲਾਪਰਵਾਹੀ ਵਰਤਣਗੇ ਜਾਂ ਕੁਤਾਹੀ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸੇ ਦੌਰਾਨ ਮਾਛੀਵਾੜਾ ਸਾਹਿਬ ਦੇ ਪ੍ਰਾਇਮਰੀ ਸਕੂਲ ਦੇ ਇੱਕ ਅਧਿਆਪਕ ਨੂੰ “ਕਾਰਣ ਦੱਸੋ” ਨੋਟਿਸ ਜਾਰੀ ਕੀਤਾ ਗਿਆ ਹੈ। ਮੰਤਰੀ ਨੇ ਦਾਅਵਾ ਕੀਤਾ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਦਰਅਸਲ, ਮੌਜੂਦਾ ਸਰਕਾਰ ਦਾ ਮੰਤਵ ਪੰਜਾਬ 'ਚ ਵਿਦਿਅਕ ਮਿਆਰ ਨੂੰ ਹੋਰ ਉਚੇਰਾ ਕਰਨਾ ਹੈ। ਇਸੇ ਲਈ ਹੁਣ ਸਕੂਲਾਂ 'ਚ ਕਈ ਤਰ੍ਹਾਂ ਦੇ ਸੁਧਾਰ ਲਿਆਉਣ ਲਈ ਕਦਮ ਚੁੱਕੇ ਜਾ ਰਹੇ ਹਨ।

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਅਦ ਵਿੱਚ ਛੇ ਅਧਿਆਪਕਾਂ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕੀਤੇ। ਇਨ੍ਹਾਂ ਵਿੱਚ ਬੀ.ਆਰ.ਸੀ., ਇੱਕ ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਕਿਹਾ ਕਿ ਸਿੱਖਿਆ ਉਨ੍ਹਾਂ ਦੀ ਸਰਕਾਰ ਲਈ ਮੁੱਖ ਤਰਜੀਹ ਹੈ ਅਤੇ ਇਹ ਯਕੀਨੀ ਬਣਾਉਣ ਲਈ ਹਰ ਪੱਧਰ ’ਤੇ ਜਵਾਬਦੇਹੀ ਲਾਜ਼ਮੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਕੋਈ ਨਿੱਕੀ ਜਿਹੀ ਕੋਤਾਹੀ ਵੀ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੱਚਿਆਂ ਦਾ ਭਵਿੱਖ ਉਨ੍ਹਾਂ ਦੀਆਂ ਜਮਾਤਾਂ ਦੇ ਕਮਰਿਆਂ ਵਿੱਚ ਹੀ ਸਿਰਜਿਆ ਜਾਂਦਾ ਹੈ।

ਇੱਥੇ ਦੱਸ ਦੇਈਏ ਕਿ ਹੁਣ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਅਚਾਨਕ ਨਿਰੀਖਣ ਕੀਤਾ ਜਾ ਰਿਹਾ ਹੈ। ਇਸ ਕਾਰਵਾਈ ਦਾ ਇੱਕੋ–ਇੱਕ ਮੰਤਵ ਸਿੱਖਿਆ ਪ੍ਰਣਾਲ਼ੀ ਨੂੰ ਹੋਰ ਬਿਹਤਰ ਬਣਾਉਣਾ ਹੈ।

Next Story
ਤਾਜ਼ਾ ਖਬਰਾਂ
Share it