ਹਰਸਿਮਰਤ ਬਾਦਲ ਨੇ ਲੋਕ ਸਭਾ ’ਚ ਕੇਂਦਰ ਨੂੰ ਲਾਏ ਰਗੜੇ
ਸ਼੍ਰੋਮਣੀ ਅਕਾਲੀ ਦਲ ਦੀ ਇਕਲੌਤੀ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਲੋਕ ਸਭਾ ਵਿਚ ਪੰਜਾਬ ਦੇ ਕਈ ਮੁੱਦਿਆਂ ’ਤੇ ਜ਼ੋਰ ਸ਼ੋਰ ਨਾਲ ਆਵਾਜ਼ ਬੁਲੰਦ ਕੀਤੀ ਗਈ। ਉਨ੍ਹਾਂ ਜਿੱਥੇ ਕੇਂਦਰ ਸਰਕਾਰ ਨੂੰ ਸਿੱਖ ਮਾਮਲਿਆਂ ’ਚ ਦਖ਼ਲਅੰਦਾਜ਼ੀ ਬੰਦ ਕਰਨ ਲਈ ਆਖਿਆ, ਉਥੇ ਹੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ
By : Makhan shah
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਇਕਲੌਤੀ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਲੋਕ ਸਭਾ ਵਿਚ ਪੰਜਾਬ ਦੇ ਕਈ ਮੁੱਦਿਆਂ ’ਤੇ ਜ਼ੋਰ ਸ਼ੋਰ ਨਾਲ ਆਵਾਜ਼ ਬੁਲੰਦ ਕੀਤੀ ਗਈ। ਉਨ੍ਹਾਂ ਜਿੱਥੇ ਕੇਂਦਰ ਸਰਕਾਰ ਨੂੰ ਸਿੱਖ ਮਾਮਲਿਆਂ ’ਚ ਦਖ਼ਲਅੰਦਾਜ਼ੀ ਬੰਦ ਕਰਨ ਲਈ ਆਖਿਆ, ਉਥੇ ਹੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਵੀ ਉਠਾਇਆ।
ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਲੋਕ ਸਭਾ ਵਿਚ ਪੰਜਾਬ ਦੇ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ ਅਤੇ ਕੇਂਦਰ ਸਰਕਾਰ ’ਤੇ ਜਮ ਕੇ ਤਿੱਖੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਤਿੱਖੇ ਲਹਿਜੇ ਵਿਚ ਬੋਲਦਿਆਂ ਆਖਿਆ ਕਿ ਜਿੱਥੇ ਕਾਂਗਰਸ ਨੇ ਸਿੱਖਾਂ ਨਾਲ ਮਾੜਾ ਸਲੂਕ ਕੀਤਾ, ਉਥੇ ਹੀ ਹੁਣ ਭਾਜਪਾ ਸਰਕਾਰ ਵੀ ਕੁੱਝ ਘੱਟ ਨਹੀਂ ਕਰ ਰਹੀ, ਉਹ ਵੀ ਸਿੱਖਾਂ ਦੇ ਗੁਰੂ ਘਰਾਂ ’ਤੇ ਕਬਜ਼ੇ ਕਰ ਰਹੀ ਐ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਸਿੱਖਾਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ ਬੰਦ ਕਰੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਬਾਰੇ ਬੋਲਦਿਆਂ ਆਖਿਆ ਕਿ ਕੇਂਦਰ ਸਰਕਾਰ ਅੰਮ੍ਰਿਤਪਾਲ ਨੂੰ ਵੀ ਸਹੁੰ ਨਹੀਂ ਚੁੱਕਣ ਦੇ ਰਹੀ।
ਦੱਸ ਦਈਏ ਕਿ ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨਾਂ ਦਾ ਮੁੱਦਾ ਵੀ ਜ਼ੋਰ ਸ਼ੋਰ ਨਾਲ ਉਠਾਇਆ ਗਿਆ।