ਹੜ੍ਹ ਪ੍ਰਭਾਵਿਤ ਖੇਤਰਾਂ ਲਈ ਸਿਹਤ ਸਬੰਧੀ ਐਡਵਾਇਜ਼ਰੀ ਜਾਰੀ
ਇੱਕ ਪਾਸੇ ਅੱਧਾ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਓਥੇ ਹੀ ਦੂਜੇ ਪਾਸੇ ਸਿਹਸ ਸੰਬੰਧੀ ਵੀ ਵੱਡੀ ਸਮੱਸਿਆ ਆਮ ਪਈ ਹੈ। ਤੁਹਾਨੂੰ ਦੱਸ ਦਈਏਅ ਕਿ ਹੜ੍ਹ ਨੂੰ ਲੈ ਕੇ ਅਲਰਚ 2 ਸਤੰਬਰ ਤੱਰਕ ਪੰਜਾਬ ਵਿੱਚ ਜਾਰੀ ਹੈ ਓਥੇ ਹੀ ਹੁਣ ਸਿਹਤ ਵਿਭਾਗ ਵਲੋਂ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ ਲਈ ਨਵੀਂ ਐਡਵਾਇਜ਼ਰੀ ਵੀ ਜਾਰੀ ਕਰ ਦਿੱਤੀ ਗਈ ਹੈ।

By : Makhan shah
ਫਤਿਹਗੜ੍ਹ ਸਾਹਿਬ, ਕਵਿਤਾ : ਇੱਕ ਪਾਸੇ ਅੱਧਾ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਓਥੇ ਹੀ ਦੂਜੇ ਪਾਸੇ ਸਿਹਸ ਸੰਬੰਧੀ ਵੀ ਵੱਡੀ ਸਮੱਸਿਆ ਆਮ ਪਈ ਹੈ। ਤੁਹਾਨੂੰ ਦੱਸ ਦਈਏਅ ਕਿ ਹੜ੍ਹ ਨੂੰ ਲੈ ਕੇ ਅਲਰਚ 2 ਸਤੰਬਰ ਤੱਰਕ ਪੰਜਾਬ ਵਿੱਚ ਜਾਰੀ ਹੈ ਓਥੇ ਹੀ ਹੁਣ ਸਿਹਤ ਵਿਭਾਗ ਵਲੋਂ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ ਲਈ ਨਵੀਂ ਐਡਵਾਇਜ਼ਰੀ ਵੀ ਜਾਰੀ ਕਰ ਦਿੱਤੀ ਗਈ ਹੈ।
ਤੁਹਾਨੂੰ ਦੱਸ ਦਈਏ ਕਿ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਜਿਲ੍ਹੇ ਅੰਦਰ ਹੜਾਂ ਦੀ ਸੰਭਾਵਿਤ ਸਥਿਤੀ ਦੇ ਮੱਦੇਨਜ਼ਰ ਵਾਟਰ ਬੋਰਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਣ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਤਾਂ ਕਿ ਜੇਕਰ ਹੜ ਆਉਂਦੇ ਹਨ ਇਸਦੇ ਮਾੜੇ ਪ੍ਰਭਾਵਾਂ ਤੋਂ ਸਿਹਤ ਨੂੰ ਬਚਾਇਆ ਜਾ ਸਕੇ।
ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਹੜਾਂ ਦੇ ਪਾਣੀ ਦੇ ਸਿੱਧੇ ਸੰਪਰਕ ਵਿੱਚ ਆਉਣ ਤੋਂ ਬਚਿਆ ਜਾਵੇ, ਜੇਕਰ ਫਿਰ ਵੀ ਪਾਣੀ ਵਿੱਚ ਵੜਨਾ ਪਵੇ ਤਾਂ ਗਮਬੂਟ ਪਾਏ ਜਾਣ, ਖਾਣਾ ਖਾਣ ਤੋਂ ਪਹਿਲਾਂ ਹੱਥ ਚੰਗੀ ਤਰ੍ਹਾਂ ਸਾਬਣ ਪਾਣੀ ਨਾਲ ਧੋਤੇ ਜਾਣ, ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਿਆ ਜਾਵੇ , ਖਾਣਾ ਬਣਾਉਣ, ਸਟੋਰ ਕਰਨ ਅਤੇ ਉਸਦੀ ਸਾਂਭ ਸੰਭਾਲ ਸਹੀ ਤਰੀਕੇ ਨਾਲ ਕੀਤੀ ਜਾਵੇ।
ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਹੀ ਪੀਤਾ ਜਾਵੇ, ਫਲ /ਸਬਜ਼ੀਆਂ ਨੂੰ ਚੰਗੀ ਤਰ੍ਹਾਂ ਸਾਫ ਸੁਥਰੇ ਪਾਣੀ ਵਿੱਚ ਧੋਕੇ ਹੀ ਵਰਤੋਂ ਵਿੱਚ ਲਿਆਂਦਾ ਜਾਵੇ ਪਰ ਹੜਾਂ ਦੇ ਪਾਣੀ ਤੋਂ ਪ੍ਰਭਾਵਿਤ ਫਲ/ ਸਬਜੀਆਂ ਦੀ ਵਰਤੋਂ ਨਾ ਕੀਤੀ ਜਾਵੇ।
ਦੂਜੇ ਪਾਸੇ ਬਰਨਾਲਾ ਦੇ ਸਿਵਲ ਸਰਜਨ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ 'ਚ ਮੀਂਹ ਦਾ ਪਾਣੀ ਗਲੀਆਂ ਨਾਲੀਆਂ ਵਿਚ ਇਕੱਠਾ ਹੋਣ ਕਾਰਨ ਅਤੇ ਘਰ੍ਹਾਂ, ਦੁਕਾਨਾਂ, ਹੋਰ ਥਾਵਾਂ 'ਤੇ ਗਮਲੇ, ਕੂਲਰ, ਟਾਇਰ, ਘੜੇ, ਫਰਿੱਜ ਦੀ ਬੈਕ ਟਰੇਅ, ਖੇਲਾਂ ਆਦਿ ਵਿਚ ਜ਼ਿਆਦਾ ਦਿਨ ਖੜ੍ਹ ਜਾਣ ਕਾਰਨ ਮੱਛਰ ਪੈਦਾ ਹੋ ਜਾਂਦੇ ਹਨ, ਜਿਸ ਕਾਰਨ ਡੇਂਗੂ, ਮਲੇਰੀਆ ਫੈਲਦਾ ਹੈ। ਮਲੇਰੀਆ ਡੇਂਗੂ ਤੋਂ ਬਚਾਅ ਲਈ ਖੜ੍ਹੇ ਪਾਣੀ ਦੇ ਸੋਮੇ ਨਸ਼ਟ ਕਰਕੇ ਜਾਂ ਕਾਲਾ ਤੇਲ ਪਾ ਕੇ ਹਫ਼ਤੇ 'ਚ ਇਕ ਦਿਨ ਸਿਹਤ ਵਿਭਾਗ ਵਲੋਂ ਸ਼ੁੱਕਰਵਾਰ ਨੂੰ ਖੁਸ਼ਕ ਦਿਨ (ਡਰਾਈ ਡੇ ਫਰਾਈ ਡੇ) ਵਜੋਂ ਮਨਾ ਕੇ ਸਾਰੇ ਪਾਣੀ ਵਾਲੇ ਬਰਤਨਾਂ ਨੂੰ ਸੁਕਾਉਣਾ ਚਾਹੀਦਾ ਹੈ।
ਜੇਕਰ ਕਿਸੇ ਨੂੰ ਕਾਂਬੇ ਨਾਲ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਮਾਸ ਪੇਸ਼ੀਆਂ 'ਚ ਦਰਦ, ਸਰੀਰ 'ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮੂੰਹ ਵਿਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।
ਹਾਲਾਂਕਿ ਬਰਨਾਲਾ ਸ਼ਹਿਰ 'ਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਫੌਜੀ ਬਸਤੀ, ਮੋਰਾਂ ਵਾਲੀ ਗਲੀ, ਅਕਾਲਗੜ੍ਹ ਬਸਤੀ ਅਤੇ ਸਲੱਮ ਏਰੀਏ 'ਚ ਲਾਰਵਾ ਚੈੱਕ ਕੀਤਾ ਗਿਆ, ਜਿਸ ਜਗ੍ਹਾ 'ਤੇ ਲਾਰਵਾ ਮਿਲਿਆ ਤਾਂ ਤੁਰੰਤ ਲਾਰਵੀਸਾਈਡ ਦਾ ਸਪਰੇਅ ਕਰਵਾ ਕੇ ਨਸ਼ਟ ਕਰਵਾ ਦਿੱਤਾ ਗਿਆ।


