ਸਿਹਤ ਮੰਤਰੀ ਦੀ ਨਸ਼ਾ ਤਸਕਰਾਂ ਨੂੰ ਦਿਤੀ ਚੇਤਾਵਨੀ
ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ, ਜਿਸ ਦੀ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੋਗਾ ਦੇ ਪਿੰਡ ਜਨੇਰ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ ਗਿਆ, ਜਿੱਥੇ ਉਹਨਾਂ ਨੇ ਕੇਂਦਰ ਦੇ ਸਮੂਹ ਅਧਿਕਾਰੀਆਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਅਤੇ ਨਸ਼ਾ ਤਸਕਰਾਂ ਨੂੰ ਸਖ਼ਤ ਸਬਦਾਂ ਵਿਚ ਚਿਤਾਵਨੀ ਵੀ ਦਿੱਤੀ।

By : Makhan shah
ਮੋਗਾ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ, ਜਿਸ ਦੀ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੋਗਾ ਦੇ ਪਿੰਡ ਜਨੇਰ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ ਗਿਆ, ਜਿੱਥੇ ਉਹਨਾਂ ਨੇ ਕੇਂਦਰ ਦੇ ਸਮੂਹ ਅਧਿਕਾਰੀਆਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਅਤੇ ਨਸ਼ਾ ਤਸਕਰਾਂ ਨੂੰ ਸਖ਼ਤ ਸਬਦਾਂ ਵਿਚ ਚਿਤਾਵਨੀ ਵੀ ਦਿੱਤੀ।
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਵਲੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦੇ ਮੋਗਾ ਦੇ ਪਿੰਡ ਜਨੇਰ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਕੇਂਦਰ ਵਿਚ ਮੌਜੂਦ ਮਰੀਜਾਂ ਨਾਲ ਮੁਲਾਕਾਤ ਕੀਤੀ, ਉਥੇ ਹੀ ਓਹਨਾ ਦੀ ਸਿਹਤ ਤੇ ਇਲਾਜ ਬਾਰੇ ਵੀ ਜਾਣਕਾਰੀ ਲਈ ਗਈ। ਇਸ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਕੇਂਦਰ ਦੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਕੇਂਦਰ ਦਾ ਰਿਕਾਰਡ ਵੀ ਚੈੱਕ ਕੀਤਾ ਗਿਆਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾ ਪੰਜਾਬ ਦੇ ਲੋਕਾਂ ਨੂੰ ਜੋ ਗ੍ਰੰਟੀਆਂ ਦਿਤੀਆਂ ਸਨ, ਸਰਕਾਰ ਵਲੋਂ ਉਹ ਸਾਰੀਆਂ ਪੂਰੀਆ ਕੀਤੀਆਂ ਜਾ ਰਹੀਆਂ ਨੇ ਅਤੇ ਪੰਜਾਬ ਸਰਕਾਰ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਵਿਚ ਜੁਟੀ ਹੋਈ ਐ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨਸ਼ਾ ਤਸਕਰਾਂ ਨੂੰ ਵੀ ਸੁਧਰ ਜਾਣ ਦੀ ਸਖ਼ਤ ਚਿਤਾਵਨੀ ਦਿੱਤੀ।
ਦਸ ਦੇਈਏ ਕਿ ਇਸ ਮੌਕੇ ਉਨ੍ਹਾਂ ਦੇ ਨਾਲ ਮੋਗਾ ਜਿਲੇ ਦੇ ਡੀਸੀ ਸਾਗਰ ਸੇਤੀਆ ਅਤੇ ਐਸਐਸਪੀ ਅਜੇ ਗਾਂਧੀ ਵੀ ਮੌਜੂਦ ਸਨ।


