ਡੱਲੇਵਾਲ ਨੂੰ ਕੁੱਝ ਹੋਇਆ ਤਾਂ ਕੇਂਦਰ ਨੂੰ ਝੱਲਣਾ ਪਊ ਨੁਕਸਾਨ : ਸਿਮਰਨਜੀਤ ਮਾਨ
ਖਨੌਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ਵਿਚ ਡਟੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਐ, ਜਿਸ ਨੂੰ ਲੈ ਕੇ ਵੱਖ ਵੱਖ ਆਗੂਆਂ ਵੱਲੋਂ ਉਨ੍ਹਾਂ ਦੀ ਸਿਹਤ ’ਤੇ ਚਿੰਤਾ ਜਤਾਈ ਜਾ ਰਹੀ ਐ। ਇਸੇ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਜਤਾਈ ਗਈ ਐ
By : Makhan shah
ਨਾਭਾ : ਖਨੌਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ਵਿਚ ਡਟੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਐ, ਜਿਸ ਨੂੰ ਲੈ ਕੇ ਵੱਖ ਵੱਖ ਆਗੂਆਂ ਵੱਲੋਂ ਉਨ੍ਹਾਂ ਦੀ ਸਿਹਤ ’ਤੇ ਚਿੰਤਾ ਜਤਾਈ ਜਾ ਰਹੀ ਐ। ਇਸੇ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਜਤਾਈ ਗਈ ਐ ਅਤੇ ਰਵਨੀਤ ਬਿੱਟੂ ਵੱਲੋਂ ਦਿੱਤੇ ਬਿਆਨ ਦਾ ਜਵਾਬ ਵੀ ਦਿੱਤਾ ਗਿਆ ਏ।
ਸਿਮਰਨਜੀਤ ਸਿੰਘ ਮਾਨ ਵੱਲੋਂ ਵੀ ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਚਿੰਤਾ ਜ਼ਾਹਿਰ ਕੀਤੀ ਗਈ ਐ। ਉਨ੍ਹਾਂ ਭਾਜਪਾ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਗਏ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਆਖਿਆ ਕਿ ਉਹ ਸਲਾਹਾਂ ਅਤੇ ਸੁਝਾਅ ਦੇਣ ਦੀ ਬਜਾਏ ਕੰਮ ਕਰਕੇ ਦਿਖਾਉਣ ਕਿਉਂਕਿ ਹੁਣ ਤਾਂ ਇੰਜਣ ਉਨ੍ਹਾਂ ਦੇ ਕੋਲ ਐ, ਬਸ ਸੀਟੀ ਮਾਰ ਦੇਣ ਤਾਂ ਹੱਲ ਹੋ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ ਡੱਲੇਵਾਲ ਦੀ ਸਿਹਤ ਕਾਫ਼ੀ ਖ਼ਰਾਬ ਹੋ ਚੁੱਕੀ ਐ, ਉਨ੍ਹਾਂ ਦੀ ਜ਼ਿੰਦਗੀ ਬਹੁਤ ਕੀਮਤੀ ਐ, ਜੇਕਰ ਉਨ੍ਹਾਂ ਨੂੰ ਕੁੱਝ ਹੋ ਗਿਆ ਤਾਂ ਕੇਂਦਰ ਸਰਕਾਰ ਨੂੰ ਇਸ ਦਾ ਨੁਕਸਾਨ ਭੁਗਤਣਾ ਪੈ ਸਕਦਾ ਏ।
ਇਸ ਦੇ ਨਾਲ ਹੀ ਉਨ੍ਹਾਂ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਸਬੰਧੀ ਵੀ ਆਪਣੀ ਰਾਇ ਸਾਂਝੀ ਕੀਤੀ।
ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਨਾਭਾ ਵਿਖੇ ਪੁੱਜੇ ਹੋਏ ਸੀ, ਜਿੱਥੇ ਉਨ੍ਹਾਂ ਨੇ ਆਪਣੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੇ ਨਾਲ ਮੁਲਾਕਾਤ ਵੀ ਕੀਤੀ।