Begin typing your search above and press return to search.

ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਹਮਲਾ ਕਰਨ ਦੇ ਮਾਮਲੇ 'ਚ 2 ਨਿਹੰਗ ਸਿੰਘ ਕਾਬੂ ,1 ਫਰਾਰ

ਲੁਧਿਆਣਾ 'ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਹਮਲਾ ਕਰਨ ਦੇ ਮਾਮਲੇ 'ਚ ਲੁਧਿਆਣਾ ਪੁਲਿਸ ਨੇ 2 ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵੇਂ ਮੁਲਜ਼ਮ ਫਤਿਹਗੜ੍ਹ ਸਾਹਿਬ ਕੋਲੋਂ ਗ੍ਰਿਫਤਾਰ ਕੀਤੇ ਹਨ ,ਜਦਕਿ 1 ਮੁਲਜ਼ਮ ਫਰਾਰ ਹੈ। ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਸ਼ਿਵ ਸੈਨਾ ਆਗੂ ਸੰਦੀਪ ਥਾਪਰ ਤੇ ਹਮਲਾ ਕਰਨ ਦੇ ਮਾਮਲੇ ਚ 2 ਨਿਹੰਗ ਸਿੰਘ ਕਾਬੂ ,1 ਫਰਾਰ
X

Dr. Pardeep singhBy : Dr. Pardeep singh

  |  6 July 2024 3:58 AM

  • whatsapp
  • Telegram

ਲੁਧਿਆਣਾ : ਲੁਧਿਆਣਾ 'ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਹਮਲਾ ਕਰਨ ਦੇ ਮਾਮਲੇ 'ਚ ਲੁਧਿਆਣਾ ਪੁਲਿਸ ਨੇ 2 ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵੇਂ ਮੁਲਜ਼ਮ ਫਤਿਹਗੜ੍ਹ ਸਾਹਿਬ ਕੋਲੋਂ ਗ੍ਰਿਫਤਾਰ ਕੀਤੇ ਹਨ ,ਜਦਕਿ 1 ਮੁਲਜ਼ਮ ਫਰਾਰ ਹੈ। ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਦਰਅਸਲ 'ਚ ਲੁਧਿਆਣਾ 'ਚ ਸ਼ੁੱਕਰਵਾਰ ਦੁਪਹਿਰ ਨੂੰ ਸ਼ਿਵ ਸੈਨਾ ਆਗੂ ਅਤੇ ਸੁਖਦੇਵ ਥਾਪਰ ਦੇ ਵੰਸ਼ਜ ਸੰਦੀਪ ਥਾਪਰ 'ਤੇ ਸਿਵਲ ਹਸਪਤਾਲ ਦੇ ਬਾਹਰ 3 ਨਿਹੰਗਾਂ ਨੇ ਹਮਲਾ ਕਰ ਦਿੱਤਾ ਸੀ। ਨਿਹੰਗਾਂ ਨੇ ਦਿਨ ਦਿਹਾੜੇ ਉਸਦੀ ਸਕੂਟਰੀ ਘੇਰ ਕੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਸੀ। ਹਮਲੇ ਦੇ ਸਮੇਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਨਾਲ ਗੰਨਮੈਨ ਵੀ ਮੌਜੂਦ ਸੀ। ਉਸ ਕੋਲ ਰਿਵਾਲਵਰ ਸੀ ਪਰ ਨਿਹੰਗਾਂ ਨੇ ਰਿਵਾਲਵਰ ਖੋਹ ਲਈ। ਇਸ ਤੋਂ ਬਾਅਦ ਗੰਨਮੈਨ ਸੰਦੀਪ ਥਾਪਰ ਦਾ ਬਚਾਅ ਕਰਨ ਦੀ ਬਜਾਏ ਇਕ ਪਾਸੇ ਹੋ ਗਿਆ। ਹਮਲੇ ਤੋਂ ਬਾਅਦ ਨਿਹੰਗ ਸਿੰਘ ਸੰਦੀਪ ਥਾਪਰ ਦੀ ਸਕੂਟਰੀ ਲੈ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਸੰਦੀਪ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਸੀ.ਐਮ.ਸੀ.'ਚ ਦਾਖਲ ਕਰਵਾਇਆ ਗਿਆ।

ਇਸ ਘਟਨਾ ਤੋਂ ਬਾਅਦ ਸ਼ਿਵ ਸੈਨਾ ਆਗੂਆਂ ਨੇ ਗੁੱਸੇ ਵਿੱਚ ਆ ਕੇ ਸੜਕ ਜਾਮ ਕਰ ਦਿੱਤੀ ਸੀ। ਸ਼ਿਵ ਸੈਨਾ ਆਗੂਆਂ ਨੇ ਭਲਕੇ ਲੁਧਿਆਣਾ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਰੋਪੀ ਨਾ ਫੜੇ ਗਏ ਤਾਂ ਉਹ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਇਸ ਘਟਨਾ ਦੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ।

Next Story
ਤਾਜ਼ਾ ਖਬਰਾਂ
Share it