Begin typing your search above and press return to search.

ਜਲੰਧਰ ਜ਼ਿਮਨੀ ਚੋਣ: ਦੁਪਹਿਰ 3 ਵਜੇ ਤੱਕ 42.60 ਫੀਸਦ ਹੋਈ ਵੋਟਿੰਗ

ਦੁਪਹਿਰ 3 ਵਜੇ ਤੱਕ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ 42.60 ਫੀਸਦੀ ਵੋਟਿੰਗ ਹੋਈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਜਲੰਧਰ ਜ਼ਿਮਨੀ ਚੋਣ: ਦੁਪਹਿਰ  3 ਵਜੇ ਤੱਕ 42.60 ਫੀਸਦ ਹੋਈ ਵੋਟਿੰਗ
X

Dr. Pardeep singhBy : Dr. Pardeep singh

  |  10 July 2024 4:23 PM IST

  • whatsapp
  • Telegram

ਜਲੰਧਰ: ਦੁਪਹਿਰ 3 ਵਜੇ ਤੱਕ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ 42.60 ਫੀਸਦੀ ਵੋਟਿੰਗ ਹੋਈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਭਾਜਪਾ ਵਰਕਰਾਂ ਨੇ ਵਿਅਕਤੀ ਨੂੰ ਫੜ ਲਿਆ ਹੈ। ਜਿਨ੍ਹਾਂ ਪਾਸੋਂ ਇੱਕ ਸੂਚੀ ਪ੍ਰਾਪਤ ਹੋਈ ਹੈ। ਸੂਚੀ ਵਿੱਚ ਕੁਝ ਲੋਕਾਂ ਦੇ ਨਾਂ ਲਿਖੇ ਹੋਏ ਹਨ। ਜਿਸ ਵਿੱਚ 2-2 ਹਜ਼ਾਰ ਰੁਪਏ ਦੇਣ ਦੀ ਗੱਲ ਕਹੀ ਗਈ ਹੈ।

ਭਾਜਪਾ ਉਮੀਦਵਾਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰਾ ਕਤਲ ਹੋ ਸਕਦਾ ਹੈ। ਮੇਰੇ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰ ਮੈਂ ਡਰਨ ਵਾਲਾ ਨਹੀਂ ਕਿਉਂਕਿ ਪੂਰਾ ਜਲੰਧਰ ਮੇਰੇ ਨਾਲ ਖੜ੍ਹਾ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਕਮਿਸ਼ਨਰ ਨੂੰ ਮਿਲਣ ਜਲੰਧਰ ਪੱਛਮੀ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਹੁੰਦੀ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ।

ਇਸ ਸੀਟ 'ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 'ਚ ਭਾਜਪਾ, 2017 'ਚ ਕਾਂਗਰਸ ਅਤੇ 2022 'ਚ 'ਆਪ' ਨੇ ਸੀਟ ਜਿੱਤੀ ਸੀ।

Next Story
ਤਾਜ਼ਾ ਖਬਰਾਂ
Share it