Begin typing your search above and press return to search.

ਜਲੰਧਰ ਜ਼ਿਮਨੀ ਚੋਣ : 1 ਵਜੇ ਤੱਕ ਹੋਈ ਬੰਪਰ ਵੋਟਿੰਗ, ਜਾਣੋ ਪਲ-ਪਲ ਦੀ ਅਪਡੇਟ

ਦੁਪਹਿਰ 1 ਵਜੇ ਤੱਕ 34.04 ਫੀਸਦੀ ਵੋਟਿੰਗ ਹੋ ਚੁੱਕੀ ਹੈ । ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਵੋਟਾਂ ਚ ਕੋਈ ਧਾਂਦਲੀ ਹੁੰਦੀ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ ।

ਜਲੰਧਰ ਜ਼ਿਮਨੀ ਚੋਣ : 1 ਵਜੇ ਤੱਕ ਹੋਈ ਬੰਪਰ ਵੋਟਿੰਗ, ਜਾਣੋ ਪਲ-ਪਲ ਦੀ ਅਪਡੇਟ
X

lokeshbhardwajBy : lokeshbhardwaj

  |  10 July 2024 8:32 AM GMT

  • whatsapp
  • Telegram

ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਜੋ ਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ । ਇਸ ਵਿੱਚ ਵੋਟਿੰਗ ਨੂੰ ਲੈਕੇ ਇੱਕ ਹੋਰ ਵੱਡਾ ਅਪਡੇਟ ਸਾਹਮਣੇ ਆਇਆ ਹੈ ਜਿਸ ਚ ਦੁਪਹਿਰ 1 ਵਜੇ ਤੱਕ 34.04 ਫੀਸਦੀ ਵੋਟਿੰਗ ਹੋ ਚੁੱਕੀ ਹੈ । ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਜਲੰਧਰ ਪੱਛਮੀ ਦੇ ਕਮਿਸ਼ਨਰ ਨੂੰ ਮਤਦਾਨ ਸਬੰਧੀ ਅਪੀਲ ਵੀ ਕੀਤੀ ਅਤੇ ਨਾਲ ਹੀ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਹੁੰਦੀ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ । ਜਾਣਕਾਰੀ ਅਨੁਸਾਰ ਭਾਜਪਾ ਦੇ ਉਮੀਦਵਾਰ ਤੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕਰਨ ਦੇ ਇਲਜ਼ਾਮ ਵੀ ਲੱਗੇ । ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਵਰਕਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਕਰ ਦਿੱਤਾ ਹੈ । ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਭੱਜ-ਦੌੜ ਹੋ ਗਈ ਹੈ । ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 'ਚ ਭਾਜਪਾ, 2017 'ਚ ਕਾਂਗਰਸ ਅਤੇ 2022 'ਚ 'ਆਪ' ਨੇ ਸੀਟ ਜਿੱਤੀ ਸੀ । ਜ਼ਿਮਨੀ ਚੋਣ ਲਈ 15 ਉਮੀਦਵਾਰ ਮੈਦਾਨ ਵਿੱਚ ਹਨ ਜਦਕਿ ਇਸ ਹਲਕੇ ਚ ਕੁੱਲ 1.72 ਲੱਖ ਵੋਟਰ ਆਪਣੀ ਵੋਟਰਸ ਨੇ । ਦੱਸਦਈਏ ਕਿ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ । ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਇਸ ਹਲਕੇ ਦੀਆਂ ਜ਼ਿਮਨੀ ਚੋਣਾਂ ਜਿੱਤਣ ਲਈ ਪੂਰਾ ਯਤਨ ਕੀਤਾ ਜਾ ਰਿਹਾ ਉੱਥੇ ਹੀ ਇਸ ਚੋਣਾਂ ਤ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਵੀ ਲੈ ਗਿਆ, ਜਾਣਕਾਰੀ ਅਨੁਸਾਰ ( ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਤੂ, ਅਜੈ, ਵਰੁਣ ਕਲੇਰ, ਆਰਤੀ ਅਤੇ ਦੀਪਕ ਭਗਤ ) ਵੱਲੋਂ ਆਜ਼ਾਦ ਉਮੀਦਵਾਰ ਵੱਲੋਂ ਚੋਣ ਲੜੀ ਜਾ ਰਹੀ ਹੈ, ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਬਜੀਤ ਸਿੰਘ , ਬਸਪਾ ਵੱਲੋਂ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਪਾਲ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਵੱਲੋਂ ਇਸ ਹਲਕੇ 'ਚ ਚੋਣ ਲੜੀ ਜਾ ਰਹੀ ਹੈ ।

Next Story
ਤਾਜ਼ਾ ਖਬਰਾਂ
Share it