ਜੰਡਿਆਲਾ ਪੁਲਿਸ ਵੱਲੋਂ ਗੱਡੀਆਂ ਖੋਹਣ ਵਾਲੇ ਗਿਰੋਹ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ। ਜਦੋ ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅੰਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਗੱਡੀਆਂ ਖੋਹਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ।

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ। ਜਦੋ ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅੰਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਗੱਡੀਆਂ ਖੋਹਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦਸਿਆ ਕਿ ਸਾਨੂੰ ਗੱਡੀਆਂ ਦੀ ਲੁੱਟ ਖੋਹ ਕਰਨ ਵਾਲੇ ਗਿਰੋਹ ਦੀ ਸੂਚਨਾ ਮਿਲੀ ਸੀ। ਇਸ ਮੌਕੇ ਹੋਟਲਾਂ ਦੀ ਚੈਕਿੰਗ ਕਰਨ ਤੇ ਇਕ ਦਾਣਾ ਪਾਣੀ ਹੋਟਲ 'ਚੋ ਤਿੰਨ ਨੌਜਵਾਨ ਸ਼ੱਕੀ ਹਾਲਤ 'ਚ ਮਿਲ਼ੇ। ਜਿਨ੍ਹਾਂ ਦੀ ਤਲਾਸ਼ੀ ਦੌਰਾਨ ਉਹਨਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਬਰਾਮਦ ਹੋਇਆ।
ਇਸ ਮੌਕੇ ਪੁਲਿਸ ਵਲੋਂ ਤਿੰਨਾਂ ਨੌਜਵਾਨ ਖਿਲ਼ਾਫ ਮਾਮਲਾ ਦਰਜ਼ ਕਰ ਕੇ ਪੁੱਛਗਿੱਛ ਕੀਤੀ ਗਈ। ਤਾਂ ਪਤਾ ਲਗਾ ਕਿ ਰਾਤ ਨੂੰ ਉਹਨਾਂ ਵਲੋਂ ਖਲਚੀਆਂ ਵਾਲੇ ਪਾਸੇ ਤੋਂ ਹਾਈਵੇ ਤੋਂ ਕਰੇਟਾ ਗੱਡੀ ਖੋਹਣ ਦਾ ਪਲੈਨ ਬਣਾਇਆ ਗਿਆ ਸੀ। ਇਸ ਦੌਰਾਨ ਉਹਨਾਂ ਨੇ ਅਗਲੇ ਪਾਸੇ ਮਾਲਵੇ ਵਿੱਚ ਗੱਡੀ ਨੂੰ ਵੇਚਣ ਦੀ ਵੀ ਤਿਆਰੀ ਕੀਤੀ ਹੋਈ ਸੀ।
ਉਹਨਾਂ ਦਸਿਆ ਕਿ ਇਹਨਾਂ ਉਪਰ ਪਹਿਲਾ ਵੀ ਲੁੱਟਾਂ ਖੋਹਾਂ ਦੇ ਮਾਮਲੇ ਦਰਜ ਹਨ। ਇਹ ਤਿੰਨੋ ਨੌਜਵਾਨ ਜਿਲ੍ਹਾ ਤਰਨ ਤਾਰਨ ਦੇ ਰਹਿਣ ਵਾਲੇ ਹਨ। ਥਾਣਾ ਜੰਡਿਆਲਾ ਗੁਰੂ ਦੇ ਐਸ.ਐਚ.ਓ ਦਾ ਕਹਿਣਾ ਹੈ ਕਿ ਇਹਨਾਂ ਤਿੰਨਾਂ ਨੌਜਵਾਨਾਂ ਨੂੰ ਮਾਨਯੋਗ ਕੋਰਟ ਵਿੱਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਹਨਾਂ ਕੋਲੋਂ ਬਰੀਕੀ ਨਾਲ ਪੁੱਛਗਿਛ ਕਰ ਕੇ ਇਸ ਗਿਰੋਹ ਦੇ ਬਾਕੀ ਮੈਂਬਰਾਂ ਨੂੰ ਵੀ ਕਾਬੂ ਕੀਤਾ ਜਾਵੇਗਾ ਤੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾਵੇਗਾ।