ਅਮਰੀਕਾ 'ਚ ਮਿਲਿਆ ਜਸਵੰਤ ਸਿੰਘ ਖਾਲੜਾ ਨੂੰ ਵਿਲੱਖਣ ਸਨਮਾਨ
ਬੇਸ਼ੱਕ ਭਾਰਤ ਵਿੱਚ ਮਰਹੂਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਉਪਰ ਬਣੀ ਫਿਲਮ ਰਿਲੀਜ਼ ਨਹੀਂ ਹੋ ਸਕੀ ਪਰ ਅਮਰੀਕਾ ਵਿੱਚ ਉਨ੍ਹਾਂ ਨੂੰ ਵੱਡਾ ਸਨਮਾਣ ਮਿਲਿਆ ਹੈ। ਕੈਲੀਫੋਰਨੀਆ ਦੇ ਫਰਿਜ਼ਨੋ ਵਿੱਚ ਮਰਹੂਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਨਾਮ ਤੇ ਸਕੂਲ ਹੋਵੇਗਾ। ਇਹ ਫੈਸਲਾ ਮੰਗਲਵਾਰ ਦੇਰ ਰਾਤ ਫਰਿਜ਼ਨੋ ਦੇ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (ਸੀਯੂਸੀਡੀ) ਦੀ ਮੀਟਿੰਗ ਵਿੱਚ ਲਿਆ ਗਿਆ।
By : Makhan shah
ਅੰਮ੍ਰਿਤਸਰ, ਕਵਿਤਾ : ਬੇਸ਼ੱਕ ਭਾਰਤ ਵਿੱਚ ਮਰਹੂਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਉਪਰ ਬਣੀ ਫਿਲਮ ਰਿਲੀਜ਼ ਨਹੀਂ ਹੋ ਸਕੀ ਪਰ ਅਮਰੀਕਾ ਵਿੱਚ ਉਨ੍ਹਾਂ ਨੂੰ ਵੱਡਾ ਸਨਮਾਣ ਮਿਲਿਆ ਹੈ। ਕੈਲੀਫੋਰਨੀਆ ਦੇ ਫਰਿਜ਼ਨੋ ਵਿੱਚ ਮਰਹੂਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਨਾਮ ਤੇ ਸਕੂਲ ਹੋਵੇਗਾ। ਇਹ ਫੈਸਲਾ ਮੰਗਲਵਾਰ ਦੇਰ ਰਾਤ ਫਰਿਜ਼ਨੋ ਦੇ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (ਸੀਯੂਸੀਡੀ) ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਅਮਰੀਕਾ ਦਾ ਪਹਿਲਾ ਸਕੂਲ ਹੋਣ ਦੀ ਸੰਭਾਵਨਾ ਹੈ ਜੋ ਕਿਸੇ ਸਿੱਖ ਦੇ ਨਾਮ ‘ਤੇ ਰੱਖਿਆ ਗਿਆ ਹੈ।
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਰਹਿਣ ਵਾਲੇ ਖਾਲੜਾ ਨੂੰ "ਲਾਵਾਰਿਸ ਲਾਸ਼ਾਂ ਦਾ ਵਾਰਿਸ" ‘ਤੇ ਬਣੀ ਫਿਲਮ ਪੰਜਾਬ 95 ਨੂੰ ਲੈ ਕੇ ਜਿੱਥੇ ਇੱਕ ਪਾਸੇ ਭਾਰਤ ਵਿੱਚ ਰਿਲੀਜ਼ ਨਹੀਂ ਹੋ ਰਹੀ ਤੇ ਦੂਜੇ ਪਾਸੇ ਫਰਿਜ਼ਨੋ, ਕੈਲੀਫੋਰਨੀਆ ਵਿੱਚ ਨਵੇਂ ਬਣੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਨਾਂ ਮਰਹੂਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਨਾਂ ’ਤੇ ਰੱਖਿਆ ਜਾ ਰਿਹਾ ਹੈ। ਇਹ ਫੈਸਲਾ ਮੰਗਲਵਾਰ ਦੇਰ ਰਾਤ ਫਰਿਜ਼ਨੋ ਦੇ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (ਸੀਯੂਸੀਡੀ) ਦੀ ਮੀਟਿੰਗ ਵਿੱਚ ਲਿਆ ਗਿਆ। ਸੈਂਟਰਲ ਯੂਨੀਫਾਈਡ ਸਕੂਲ ਬੋਰਡ ਦੇ ਚੇਅਰਮੈਨ ਨੈਨਦੀਪ ਸਿੰਘ ਚੰਨ ਨੇ ਕਿਹਾ ਕਿ ਇਹ ਅਮਰੀਕਾ ਦਾ ਪਹਿਲਾ ਪਬਲਿਕ ਸਕੂਲ ਹੋਣ ਦੀ ਸੰਭਾਵਨਾ ਹੈ ਜਿਸਦਾ ਨਾਮ ਕਿਸੇ ਸਿੱਖ ਵਿਅਕਤੀ ਦੇ ਨਾਮ ‘ਤੇ ਰੱਖਿਆ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ (ਅਮਰੀਕੀ ਸਮੇਂ) ਨੂੰ ਸੀ.ਯੂ.ਸੀ.ਡੀ. ਦੇ ਮੈਂਬਰਾਂ ਦੀ ਮੀਟਿੰਗ ਹੋਈ। ਇਸ ਬੋਰਡ ਵਿੱਚ ਕੁੱਲ 7 ਮੈਂਬਰ ਹਨ। ਜਿਸ ਵਿੱਚੋਂ ਛੇ ਮੈਂਬਰਾਂ ਨੇ ਸਕੂਲ ਦਾ ਨਾਂ ਜਸਵੰਤ ਸਿੰਘ ਖਾਲੜਾ ਦੇ ਨਾਂ ’ਤੇ ਰੱਖਣ ਦੀ ਹਾਮੀ ਭਰੀ ਅਤੇ ਇਸ ਦੇ ਹੱਕ ਵਿੱਚ ਵੋਟ ਪਾਈ। ਜਦਕਿ ਇੱਕ ਮੈਂਬਰ ਵੋਟਿੰਗ ਤੋਂ ਦੂਰ ਰਿਹਾ।
ਚੇਅਰਮੈਨ ਨੈਨਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਸਤੰਬਰ 2025 ਵਿੱਚ ਇਸ ਦਾ ਉਦਘਾਟਨ ਕੀਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਫਰਿਜ਼ਨੋ ਵਿਚ ਖਾਲੜਾ ਦੇ ਨਾਂ 'ਤੇ ਪਹਿਲਾਂ ਹੀ ਇਕ ਪਾਰਕ ਹੈ ਅਤੇ ਸਥਾਨਕ ਲੋਕ ਉਸ ਦੇ ਸੰਘਰਸ਼ ਅਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਗਏ ਯਤਨਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਇੱਥੇ ਕੇਵਲ ਸਿੱਖ ਕੌਮ ਹੀ ਨਹੀਂ ਸਗੋਂ ਹੋਰ ਭਾਈਚਾਰਿਆਂ ਦੇ ਲੋਕ ਵੀ ਉਨ੍ਹਾਂ ਦਾ ਸਤਿਕਾਰ ਕਰਦੇ ਹਨ।
ਜਸਵੰਤ ਸਿੰਘ ਖਾਲੜਾ ਜੀ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦਾ ਪਲ ਹੈ। ਉਨ੍ਹਾਂ ਦੇ ਮਰਹੂਮ ਪਤੀ ਦੀ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਲਈ ਲੜਾਈ ਨੂੰ ਅਮਰੀਕਾ ਦੇ ਇਕ ਸਰਕਾਰੀ ਸਕੂਲ ਦਾ ਨਾਂ ਉਨ੍ਹਾਂ ਦੇ ਨਾਂ 'ਤੇ ਰੱਖ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਸੱਚਮੁੱਚ ਦਿਲ ਨੂੰ ਛੂਹਣ ਵਾਲੀ ਗੱਲ ਹੈ ਕਿ ਪੂਰੀ ਦੁਨੀਆ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੇ ਕੀਤੇ ਕੰਮ ਤੋਂ ਜਾਣੂ ਹੈ।
ਭਾਰਤ 'ਚ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਬਾਇਓਪਿਕ 'ਪੰਜਾਬ 95' ਅਜੇ ਵੀ ਸਰਕਾਰ ਦੀ ਮਨਜ਼ੂਰੀ ਦੀ ਉਡੀਕ ਕਰ ਰਹੀ ਹੈ। ਇਹ ਫਿਲਮ ਇੱਕ ਸਾਲ ਤੋਂ ਵੱਧ ਸਮੇਂ ਤੋਂ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੀ ਹੈ। ਅਦਾਕਾਰ ਦਿਲਜੀਤ ਦੋਸਾਂਝ ਫਿਲਮ ਵਿੱਚ ਖਾਲੜਾ ਦਾ ਕਿਰਦਾਰ ਨਿਭਾਅ ਰਹੇ ਹਨ। ਪਰਿਵਾਰ ਦੀ ਇਹ ਵੀ ਇੱਛਾ ਹੈ ਕਿ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫਿਲਮ ਨੂੰ ਬਿਨਾਂ ਕਿਸੇ ਕੱਟ ਤੋਂ ਮਨਜ਼ੂਰੀ ਦਿੱਤੀ ਜਾਵੇ। ਕਿਉਂਕਿ ਇਹ ਫਿਲਮ ਪੂਰੀ ਤਰ੍ਹਾਂ ਤੱਥਾਂ ਅਤੇ ਅਦਾਲਤੀ ਕਾਰਵਾਈ 'ਤੇ ਆਧਾਰਿਤ ਹੈ।
ਤੁਹਾਨੂੰ ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ ਇੱਕ ਦਲੇਰ ਅਤੇ ਸਮਰਪਿਤ ਮਨੁੱਖੀ ਅਧਿਕਾਰ ਕਾਰਕੁਨ ਸਨ। ਜਿਨ੍ਹਾਂ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ 'ਤੇ ਹੋਏ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਉਸ ਸਮੇਂ ਦੌਰਾਨ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਗੈਰ-ਕਾਨੂੰਨੀ ਤੌਰ 'ਤੇ ਹਿਰਾਸਤ ਵਿਚ ਲਿਆ ਗਿਆ, ਝੂਠੇ ਮੁਕਾਬਲਿਆਂ ਵਿਚ ਮਾਰਿਆ ਗਿਆ ਅਤੇ ਉਨ੍ਹਾਂ ਦੀਆਂ ਲਾਸ਼ਾਂ ਦਾ ਗੁਪਤ ਸਸਕਾਰ ਕੀਤਾ ਗਿਆ।
ਖਾਲੜਾ ਨੇ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਇਨ੍ਹਾਂ ਗੁੰਮਸ਼ੁਦਗੀਆਂ ਅਤੇ ਕਤਲਾਂ ਦਾ ਪਰਦਾਫਾਸ਼ ਕੀਤਾ ਸੀ। ਉਸ ਸਮੇਂ ਉਨ੍ਹਾਂ ਅੰਮ੍ਰਿਤਸਰ ਦੇ ਸ਼ਮਸ਼ਾਨਘਾਟ ਦਾ ਦੌਰਾ ਕੀਤਾ ਅਤੇ ਜਾਣਕਾਰੀ ਹਾਸਲ ਕੀਤੀ ਕਿ ਉਥੇ 6000 ਤੋਂ ਵੱਧ ਲਾਸ਼ਾਂ ਦਾ ਗੁਪਤ ਰੂਪ ਵਿਚ ਸਸਕਾਰ ਕੀਤਾ ਗਿਆ ਸੀ। ਉਨ੍ਹਾਂ ਭਾਰਤ ਦੇ ਮਨੁੱਖੀ ਅਧਿਕਾਰਾਂ ਦੇ ਰਿਕਾਰਡ 'ਤੇ ਸਵਾਲ ਉਠਾਉਂਦੇ ਹੋਏ ਇਹ ਜਾਣਕਾਰੀ ਅੰਤਰਰਾਸ਼ਟਰੀ ਫੋਰਮਾਂ 'ਤੇ ਵੀ ਸਾਂਝੀ ਕੀਤੀ।
ਜਸਵੰਤ ਸਿੰਘ ਖਾਲੜਾ ਨੂੰ ਆਪਣੀ ਜਾਨ ਨਾਲ ਸਿੱਖਾਂ ਦੇ ਹੱਕਾਂ ਲਈ ਲੜਨ ਦੀ ਕੀਮਤ ਚੁਕਾਉਣੀ ਪਈ। ਪਰਿਵਾਰ ਦਾ ਦੋਸ਼ ਹੈ ਕਿ 6 ਸਤੰਬਰ 1995 ਨੂੰ ਪੁਲਿਸ ਨੇ ਖਾਲੜਾ ਨੂੰ ਘਰੋਂ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਪੁਲਿਸ ਹਿਰਾਸਤ ਵਿੱਚ ਉਨ੍ਹਾਂ ਦਾ ਤਸੀਹੇ ਦੇ ਕੇ ਕਤਲ ਕਰ ਦਿੱਤਾ ਗਿਆ।
ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਨਹੀਂ ਕੀਤੀ। ਜਿਸ ਤੋਂ ਬਾਅਦ ਜਸਵੰਤ ਸਿੰਘ ਖਾਲੜਾ ਦੀ ਪਤਨੀ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਅਤੇ ਅਦਾਲਤ ਨੇ ਸੀਬੀਆਈ ਨੂੰ ਜਾਂਚ ਦੇ ਹੁਕਮ ਦਿੱਤੇ। ਜਿਸ ਤੋਂ ਬਾਅਦ ਉਨ੍ਹਾਂ ਦੇ ਕਤਲ ਦੇ ਦੋਸ਼ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।