ਕੀਰਤਪੁਰ ਸਾਹਿਬ-ਮਹਿਤਪੁਰ ਹਾਈਵੇਅ ਹੋਵੇਗਾ ਫੋਰਲੇਨ
ਹੁਣ ਚੰਡੀਗੜ੍ਹ ਜਾਂ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਦੇ ਊਨਾ ਵਿਚ ਆਨੰਦਪੁਰ ਸਾਹਿਬ ਦੇ ਰਸਤੇ ਜਾਣ ਵਾਲੇ ਲੋਕਾਂ ਦਾ ਸਫ਼ਰ ਆਸਾਨ ਹੋ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਨੇ ਕੀਰਤਪੁਰ ਸਾਹਿਬ ਤੋਂ ਮੇਹਤਪੁਰ ਤੱਕ ਦੀ ਸੜਕ ਨੂੰ ਫੋਰਲੇਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਐ, ਜਿਸ ’ਤੇ ਅਗਲੇ ਤਿੰਨ ਮਹੀਨਿਆਂ ਵਿਚ ਕੰਮ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਐ।
By : Makhan shah
ਹੁਸ਼ਿਆਰਪੁਰ : ਹੁਣ ਚੰਡੀਗੜ੍ਹ ਜਾਂ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਦੇ ਊਨਾ ਵਿਚ ਆਨੰਦਪੁਰ ਸਾਹਿਬ ਦੇ ਰਸਤੇ ਜਾਣ ਵਾਲੇ ਲੋਕਾਂ ਦਾ ਸਫ਼ਰ ਆਸਾਨ ਹੋ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਨੇ ਕੀਰਤਪੁਰ ਸਾਹਿਬ ਤੋਂ ਮੇਹਤਪੁਰ ਤੱਕ ਦੀ ਸੜਕ ਨੂੰ ਫੋਰਲੇਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਐ, ਜਿਸ ’ਤੇ ਅਗਲੇ ਤਿੰਨ ਮਹੀਨਿਆਂ ਵਿਚ ਕੰਮ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਐ।
ਪੰਜਾਬ ਵਾਸੀਆਂ ਲਈ ਇਕ ਵੱਡੀ ਖ਼ੁਸ਼ਖ਼ਬਰੀ ਐ ਕਿ ਕੇਂਦਰ ਸਰਕਾਰ ਵੱਲੋਂ ਕੀਰਤਪੁਰ ਸਾਹਿਬ ਤੋਂ ਮਹਿਤਪੁਰ ਤੱਕ ਦੀ ਸੜਕ ਨੂੰ ਫੋਰਲੇਨ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਐ, ਜਿਸ ’ਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪ੍ਰੋਜੈਕਟ ’ਤੇ ਤਿੰਨ ਕੰਪਨੀਆਂ ਕੰਮ ਕਰਨਗੀਆਂ ਤਾਂ ਜੋ ਕੰਮ ਜਲਦੀ ਨਿਪਟਾਇਆ ਜਾ ਸਕੇ।
ਦੱਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰੋਜੈਕਟ ਨੂੰ ਲੈ ਕੇ ਪਿਛਲੇ ਸਾਲ ਨਵੰਬਰ ਮਹੀਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਸੜਕ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਸੀ, ਜਿਸ ’ਤੇ ਕੇਂਦਰੀ ਮੰਤਰੀ ਨੇ ਹੁਣ ਬੜਾ ਦਿਲ ਦਿਖਾਉਂਦਿਆਂ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ।