Begin typing your search above and press return to search.

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 24 ਸਤੰਬਰ ਨੂੰ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 24 ਸਤੰਬਰ ਨੂੰ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 24 ਸਤੰਬਰ ਨੂੰ
X

DeepBy : Deep

  |  21 Sept 2024 11:40 AM GMT

  • whatsapp
  • Telegram

“ਕੁਦਰਤੀ ਸੋਮੇ ਬਚਾਓ, ਸਭ ਲਈ ਖ਼ੁਸ਼ਹਾਲੀ ਲਿਆਓ” ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ 24 ਸਤੰਬਰ, 2024 ਨੂੰ ਲਗਾਇਆ ਜਾ ਰਿਹਾ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਰਨਗੇ। ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਂਆਂ ਸਿਫ਼ਾਰਸ਼ਾਂ, ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ।

ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਬੀਜਾਂ ਤੋਂ ਇਲਾਵਾ ਚਾਰੇ, ਦਾਲਾਂ, ਤੇਲ ਬੀਜ ਅਤੇ ਸਬਜ਼ੀਆਂ ਦੇ ਬੀਜਾਂ ਦੀਆ ਕਿੱਟਾਂ ਅਤੇ ਫਲਦਾਰ ਰੁੱਖਾਂ ਦੇ ਬੂਟੇ ਵੀ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਵੀ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਵੱਡੀ ਪੱਧਰ ਤੇ ਸਵੈ-ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨ, ਸਵੈ-ਸਹਾਇਤਾ ਸਮੂਹ ਅਤੇ ਨਿੱਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ., ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਹੜੇ ਵਿਚ 24 ਸਤੰਬਰ, 2024 ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਕੀਤੀ ਹੈ।

Next Story
ਤਾਜ਼ਾ ਖਬਰਾਂ
Share it