ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਦੇਣ ਤੋਂ ਪਹਿਲਾਂ ਜਾਣ ਲਓ ਇਹ ਖਬਰ
ਜੇਕਰ ਕੋਈ ਨਾਬਾਲਗ ਬੱਚਾ ਸਕੂਟਰ, ਬਾਈਕ ਜਾਂ ਕਾਰ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਨੂੰ 3 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ ।
By : lokeshbhardwaj
ਚੰਡੀਗੜ੍ਹ : ਪੰਜਾਬ ਪੁਲਿਸ ਸੜਕਾਂ ਤੇ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਲਈ ਇੱਕ ਵੱਡਾ ਕਦਮ ਚੁੱਕਣ ਜਾ ਰਹੀ ਹੈ ਜਿਸ 'ਚ ਪੰਜਾਬ ਪੁਲਿਸ ਵੱਲੋਂ 31 ਜੁਲਾਈ ਤੋਂ ਇਹ ਨਵੇਂ ਨਿਯਮ ਸ਼ੁਰੂ ਕਰਨ ਦੀ ਜਾਣਕਾਰੀ ਮੀਡੀਆ ਰਿਪੋਰਟਸ ਵੱਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜੇਕਰ ਕੋਈ ਨਾਬਾਲਗ ਬੱਚਾ ਸਕੂਟਰ, ਬਾਈਕ ਜਾਂ ਕਾਰ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਨੂੰ 3 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ । ਜੇਕਰ ਉਹ ਵਾਹਨ ਕਿਸੇ ਹੋਰ ਤੋਂ ਉਧਾਰ ਲੈ ਕੇ ਚਲਾ ਰਿਹਾ ਹੈ ਤਾਂ ਉਸ ਦੇ ਮਾਲਕ ਨੂੰ ਇਹ ਸਜ਼ਾ ਲਾਗੂ ਹੋ ਸਕਦੀ ਹੈ । ਭਾਰਤ ਵਿੱਚ ਡਰਾਈਵਿੰਗ ਦੀ ਉਮਰ 18 ਸਾਲ ਰੱਖੀ ਗਈ ਹੈ, ਜਿਸਦਾ ਮਤਲਬ ਹੈ ਕਿ 18 ਸਾਲ ਤੋਂ ਘੱਟ ਕੋਈ ਵੀ ਗੱਡੀ ਨਹੀਂ ਚਲਾ ਸਕਦਾ । ਹਾਲਾਂਕਿ ਇਹ ਕਈ ਵਾਰ ਦੇਖਿਆ ਗਿਆ ਹੈ ਕਿ ਲੋਕ ਆਪਣੇ ਛੋਟੇ ਬੱਚਿਆਂ ਨੂੰ ਸਕੂਟਰ ਦਿੰਦੇ ਅਤੇ ਗੱਡੀ ਚਲਾਉਣ ਲਈ ਦੇ ਦਿੰਦੇ ਹਨ, ਜਿਸ ਤੋਂ ਬਾਅਦ ਕਈ ਹਾਦਸੇ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ । ਪੁਲਿਸ ਵੱਲੋਂ ਹੁਣ ਇਸ ਹਾਦਸਿਆਂ ਨੂੰ ਰੋਕਣ ਲਈ ਕੁਝ ਅਹਿਮ ਕਦਮ ਚੁੱਕੇ ਜਾਣਗੇ ਜਿਸ ਬਾਰੇ ਜਾਣਕਾਰੀ ਹੇਠਾਂ ਦਿੱਤੀ ਗਈ ਹੈ ।
1. ਮਾਪੇ ਹੋ ਜਾਣ ਇਸ ਗੱਲ ਤੋਂ ਜਾਗਰੂਕ :
ਏਡੀਜੀਪੀ ਦੇ ਹੁਕਮਾਂ ਅਨੁਸਾਰ 31 ਜੁਲਾਈ ਤੋਂ ਬਾਅਦ ਜੇਕਰ ਕੋਈ ਨਾਬਾਲਗ ਯਾਨੀ 18 ਸਾਲ ਤੋਂ ਘੱਟ ਉਮਰ ਦਾ ਬੱਚਾ ਦੋਪਹੀਆ ਵਾਹਨ ਜਾਂ ਕਾਰ ਆਦਿ ਚਲਾਉਂਦਾ ਪਾਇਆ ਗਿਆ ਤਾਂ ਉਸ ਦੇ ਮਾਪਿਆਂ ਜਾਂ ਵਾਹਨ ਮਾਲਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ । ਇਸ ਸਬੰਧੀ ਪੁਲਿਸ ਕਮਿਸ਼ਨਰਾਂ ਅਤੇ ਸਮੂਹ ਐਸ.ਐਸ.ਪੀਜ਼ ਨੂੰ ਜੁਲਾਈ ਦੇ ਪੂਰੇ ਮਹੀਨੇ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ ਗਿਆ ਹੈ। ਜਿਸ ਵਿੱਚ ਉਹ ਮਾਪਿਆਂ ਅਤੇ ਵਾਹਨ ਮਾਲਕਾਂ ਨੂੰ ਜਾਗਰੂਕ ਕਰਨਗੇ।
੨.ਨਹੀਂ ਬਣਨਾ ਪਾਇਆਗਾ ਲਾਇਸੰਸ
ਜੇਕਰ ਕੋਈ ਨਾਬਾਲਗ ਗੱਡੀ ਚਲਾਉਂਦਾ ਫੜਿਆ ਜਾਂਦਾ ਹੈ, ਤਾਂ ਉਹ 18 ਸਾਲ ਦੇ ਹੋਣ ਤੋਂ ਬਾਅਦ ਵੀ ਲਾਇਸੈਂਸ ਪ੍ਰਾਪਤ ਕਰਨ ਦੇ ਯੋਗ ਨਹੀਂ ਹੋਵੇਗਾ । ਅਜਿਹੇ ਲੜਕੇ ਜਾਂ ਲੜਕੀ ਨੂੰ 25 ਸਾਲ ਤੱਕ ਲਾਇਸੈਂਸ ਨਹੀਂ ਦਿੱਤਾ ਜਾਵੇਗਾ। ਰਾਜ ਬਾਲ ਸੁਰੱਖਿਆ ਕਮਿਸ਼ਨ ਨੇ ਇਸ ਦੀ ਸਿਫ਼ਾਰਸ਼ ਕੀਤੀ ਸੀ
੩.ਚਲਦੀ ਕਾਰ ਦੀ ਸਨਰੂਫ ਰਾਹੀਂ ਬਾਹਰ ਨਿਕਲਣ 'ਤੇ ਲੱਗੀ ਪਾਬੰਦੀ
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਲੋਕਾਂ ਨੂੰ ਚਲਦੀ ਕਾਰ ਦੇ ਸਨਰੂਫ ਤੋਂ ਬਾਹਰ ਨਿਕਲਣ 'ਤੇ ਵੀ ਪਾਬੰਦੀ ਲਗਾਈ ਹੋਈ ਸੀ । ਏਡੀਜੀਪੀ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਇਸ ਨਾਲ ਡਰਾਈਵਰ ਦਾ ਧਿਆਨ ਭਟਕ ਜਾਂਦਾ ਹੈ । ਅਜਿਹੇ 'ਚ ਕੋਈ ਹਾਦਸਾ ਵਾਪਰ ਸਕਦਾ ਹੈ । ਪੁਲੀਸ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਜੁਰਮਾਨਾ ਲਾਗੂ ਕਰਨ ਦੀ ਤਿਆਰੀ ਚੱਲ ਰਹੀ ਹੈ ।