ਰਾਮ ਰਹੀਮ ਦੀ ਪੈਰੋਲ ’ਤੇ ਭੜਕੇ ਕੁਲਦੀਪ ਧਾਲੀਵਾਲ
ਰਾਮ ਰਹੀਮ ਨੂੰ ਫਿਰ ਤੋਂ ਪੈਰੋਲ ਮਿਲਣ ’ਤੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਐ,, ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਇਸ ਦੀ ਸਖ਼ਤ ਨਿੰਦਾ ਕੀਤੀ ਜਾ ਰਹੀ ਐ। ਇਸੇ ਦੇ ਚਲਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਜਤਾਇਆ ਗਿਆ।

ਅਜਨਾਲਾ : ਰਾਮ ਰਹੀਮ ਨੂੰ ਫਿਰ ਤੋਂ ਪੈਰੋਲ ਮਿਲਣ ’ਤੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਐ,, ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਇਸ ਦੀ ਸਖ਼ਤ ਨਿੰਦਾ ਕੀਤੀ ਜਾ ਰਹੀ ਐ। ਇਸੇ ਦੇ ਚਲਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਜਤਾਇਆ ਗਿਆ।
ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ ਪੈਰੋਲ ਮਿਲ ਗਈ ਐ, ਜਿਸ ਦਾ ਪੰਜਾਬ ਵਿਚ ਸਖ਼ਤ ਵਿਰੋਧ ਕੀਤਾ ਜਾ ਰਿਹਾ ਏ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਮ ਰਹੀਮ ਦੀ ਪੈਰੋਲ ’ਤੇ ਬੋਲਦਿਆਂ ਆਖਿਆ ਕਿ ਰਾਮ ਰਹੀਮ ਭਾਜਪਾ ਦੀ ਬੁੱਕਲ ਵਿਚ ਬੈਠਾ ਹੈ, ਭਾਜਪਾ ਨੂੰ ਜਦੋਂ ਲੋੜ ਹੁੰਦੀ ਐ, ਉਸ ਨੂੰ ਜੇਲ੍ਹ ਵਿਚ ਬਾਹਰ ਕੱਢ ਲੈਂਦੀ ਐ, ਜਦਕਿ ਕਈ ਕਈ ਸਾਲਾਂ ਤੋਂ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਭਾਰਤ ਪਾਕਿਸਤਾਨ ਸਰਹੱਦ ਦੇ ਆਖ਼ਰੀ ਪਿੰਡ ਬੱਲੜਵਾਲ ਅਤੇ ਸਾਰੰਗ ਵਿਖੇ ਪੁੱਜੇ ਹੋਏ ਸੀ, ਜਿੱਥੇ ਉਨ੍ਹਾਂ ਵੱਲੋਂ ਬੱਲੜਵਾਲ ਅਤੇ ਸਾਰੰਗ ਵਿਖੇ ਕਰੋੜਾਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।