Begin typing your search above and press return to search.

ਸੁਖਬੀਰ ਸਿੰਘ ਬਾਦਲ ਨੂੰ ਸਿਧੇ ਹੋਏ ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਕੁਲਦੀਪ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਬੋਲਿਆ। ਧਾਲੀਵਾਲ ਨੇ ਕਿਹਾ ਕਿ ਬੀਤੇ ਕੱਲ੍ਹ ਅਤੇ ਅੱਜ ਅਟਾਰੀ ਵਿੱਚ ਸੁਖਬੀਰ ਬਾਦਲ ਵੱਲੋਂ ਗੈਂਗਸਟਰਵਾਦ ਖ਼ਤਮ ਕਰਨ ਸੰਬੰਧੀ ਦਿੱਤੇ ਗਏ ਬਿਆਨ ਸਿਰਫ਼ ਸਿਆਸੀ ਡਰਾਮੇਬਾਜ਼ੀ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਇਹ ਦਾਅਵੇ ਲੋਕ ਹੁਣ ਗੰਭੀਰਤਾ ਨਾਲ ਨਹੀਂ ਲੈਂਦੇ, ਕਿਉਂਕਿ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਸੱਚ-ਝੂਠ ਵਿੱਚ ਫਰਕ ਜਾਣਦੇ ਹਨ।

ਸੁਖਬੀਰ ਸਿੰਘ ਬਾਦਲ ਨੂੰ ਸਿਧੇ ਹੋਏ ਕੁਲਦੀਪ ਸਿੰਘ ਧਾਲੀਵਾਲ
X

VivekBy : Vivek

  |  21 Feb 2026 6:37 PM IST

  • whatsapp
  • Telegram

ਅੰਮ੍ਰਿਤਸਰ (ਵਿਵੇਕ ਕੁਮਾਰ): ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਕੁਲਦੀਪ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਬੋਲਿਆ। ਧਾਲੀਵਾਲ ਨੇ ਕਿਹਾ ਕਿ ਬੀਤੇ ਕੱਲ੍ਹ ਅਤੇ ਅੱਜ ਅਟਾਰੀ ਵਿੱਚ ਸੁਖਬੀਰ ਬਾਦਲ ਵੱਲੋਂ ਗੈਂਗਸਟਰਵਾਦ ਖ਼ਤਮ ਕਰਨ ਸੰਬੰਧੀ ਦਿੱਤੇ ਗਏ ਬਿਆਨ ਸਿਰਫ਼ ਸਿਆਸੀ ਡਰਾਮੇਬਾਜ਼ੀ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਇਹ ਦਾਅਵੇ ਲੋਕ ਹੁਣ ਗੰਭੀਰਤਾ ਨਾਲ ਨਹੀਂ ਲੈਂਦੇ, ਕਿਉਂਕਿ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਸੱਚ-ਝੂਠ ਵਿੱਚ ਫਰਕ ਜਾਣਦੇ ਹਨ।

ਧਾਲੀਵਾਲ ਨੇ ਕਿਹਾ, “ਸੁਖਬੀਰ ਬਾਦਲ ਇਹ ਨਾ ਸਮਝਣ ਕਿ ਪੰਜਾਬ ਦੇ ਲੋਕ ਪਾਗਲ ਹਨ ਜਾਂ ਉਨ੍ਹਾਂ ਕੋਲ ਅਕਲ ਨਹੀਂ। ਜਨਤਾ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਪਿਛਲੇ ਸਮੇਂ ਦੌਰਾਨ ਕਿਹੜੀਆਂ ਨੀਤੀਆਂ ਕਾਰਨ ਨੌਜਵਾਨ ਗਲਤ ਰਾਹਾਂ ਵੱਲ ਧੱਕੇ ਗਏ।” ਉਨ੍ਹਾਂ ਦੋਸ਼ ਲਗਾਇਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੌਰ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਆਪਣੀ ਜਾਨ ਗੁਆਈ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਗੈਂਗਸਟਰਵਾਦ ਤੇ ਹਿੰਸਾ ਵੱਲ ਧੱਕਿਆ।

ਆਪ ਨੇਤਾ ਨੇ ਅਕਾਲੀ ਦਲ ਦੀ ਭਾਰਤੀ ਜਨਤਾ ਪਾਰਟੀ ਨਾਲ ਨਜ਼ਦੀਕੀਆਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਦੋਂ ਸੱਤਾ ਮਿਲਦੀ ਹੈ ਤਾਂ ਅਕਾਲੀ ਦਲ ਬੀਜੇਪੀ ਨਾਲ ਗਲੇ ਮਿਲਦਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਸਾਂਝ ਪਾਉਂਦਾ ਹੈ, ਪਰ ਜਦੋਂ ਗੱਲ ਕਿਸਾਨਾਂ, ਸਰਹੱਦੀ ਖੇਤਰਾਂ ਜਾਂ ਪੰਜਾਬ ਦੇ ਹੱਕਾਂ ਦੀ ਆਉਂਦੀ ਹੈ ਤਾਂ ਚੁੱਪੀ ਧਾਰ ਲੈਂਦਾ ਹੈ। ਉਨ੍ਹਾਂ ਅਮਰੀਕਾ-ਭਾਰਤ ਟਰੇਡ ਸਮਝੌਤੇ ਨੂੰ ਵੀ ਕਿਸਾਨ ਵਿਰੋਧੀ ਦੱਸਦਿਆਂ ਅਕਾਲੀ ਦਲ ਤੋਂ ਸਪੱਸ਼ਟ ਰੁਖ ਦੀ ਮੰਗ ਕੀਤੀ।

ਧਾਲੀਵਾਲ ਨੇ ਇਹ ਵੀ ਕਿਹਾ ਕਿ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ 328 ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ ‘ਤੇ ਵੀ ਸੁਖਬੀਰ ਬਾਦਲ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਦੋਹਰਾਇਆ ਕਿ ਸਿੱਖ ਕੌਮ ਅਤੇ ਪੰਜਾਬ ਦੇ ਲੋਕ ਇਹ ਮਸਲੇ ਕਦੇ ਨਹੀਂ ਭੁੱਲਦੇ। ਅੰਤ ਵਿੱਚ ਧਾਲੀਵਾਲ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਦਾ ਸਿਆਸੀ ਅਸਰ ਖਤਮ ਹੋ ਚੁੱਕਾ ਹੈ ਅਤੇ 2027 ਵਿੱਚ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

Next Story
ਤਾਜ਼ਾ ਖਬਰਾਂ
Share it