ਪੈ ਗਿਆ ਲੈਂਡ ਪੂਲਿੰਗ ਪਾਲਿਸੀ ਦਾ ਭੋਗ, ਕੈਬਨਿਟ ਮੀਟਿੰਗ ’ਚ ਹੋ ਗਿਆ ਫ਼ੈਸਲਾ
ਲੈਂਡ ਪੂਲਿੰਗ ਪਾਲਿਸੀ ਨਾਲ ਜੁੜੀ ਵੱਡੀ ਖ਼ਬਰ ਹੈ ਕਿ ਇਸ ਪਾਲਿਸੀ ਨੂੰ ਪੰਜਾਬ ਦੇ ਵਿੱਚ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ।ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਈ ਕੈਬਨਿਟ ਮੀਟਿੰਗ ਵਿੱਚ ਕਿਸਾਨਾਂ ਦੇ ਹਿੱਤ ਵਿੱਚ ਵੱਡਾ ਤੇ ਅਹਿਮ ਫੈਸਲਾ ਲਿਆ ਗਿਆ। ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕਰ ਦਿੱਤਾ ਗਿਆ।

By : Makhan shah
ਚੰਡੀਗੜ੍ਹ (ਪਰਵਿੰਦਰ) : ਲੈਂਡ ਪੂਲਿੰਗ ਪਾਲਿਸੀ ਨਾਲ ਜੁੜੀ ਵੱਡੀ ਖ਼ਬਰ ਹੈ ਕਿ ਇਸ ਪਾਲਿਸੀ ਨੂੰ ਪੰਜਾਬ ਦੇ ਵਿੱਚ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ।ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਈ ਕੈਬਨਿਟ ਮੀਟਿੰਗ ਵਿੱਚ ਕਿਸਾਨਾਂ ਦੇ ਹਿੱਤ ਵਿੱਚ ਵੱਡਾ ਤੇ ਅਹਿਮ ਫੈਸਲਾ ਲਿਆ ਗਿਆ। ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕਰ ਦਿੱਤਾ ਗਿਆ।
ਦੱਸਣਯੋਗ ਹੈ ਕਿ ਇਸ ਪਾਲਿਸੀ ਦਾ ਪੰਜਾਬ ਦੇ ਵਿੱਚ ਵੱਡੇ ਪੱਧਰ ‘ਤੇ ਵਿਰੋਧ ਹੋਇਆ ਸੀ ਕਿਸਾਨਾਂ ਵੱਲੋਂ ਪਿੰਡ-ਪਿੰਡ ਰੋਜ਼ ਮੁਜ਼ਾਹਰੇ ਕੀਤੇ ਗਏ ਅਤੇ ਬਕਾਇਦਾ ਟ੍ਰੈਕਟਰ ਮਾਰਚ ਵੀ ਕੀਤੇ ਗਏ। ਹਾਲਾਕਿ ਇਹ ਮਸਲਾ ਹਾਈਕੋਰਟ ਵਿੱਚ ਵੀ ਪਹੁੰਚਿਆ ਜਿਸ ਤੇ ਮਾਣਯੋਗ ਹਾਈਕੋਰਟ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਇਸ ‘ਤੇ ਰੋਕ ਵੀ ਲਗਾ ਦਿੱਤੀ ਸੀ। ਵੱਡੇ ਪੱਧਰ ‘ਤੇ ਹੋਏ ਵਿਰੋਧ ਨੂੰ ਦੇਖਦਿਆ ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਇਸ ਪਾਲਿਸੀ ਨੂੰ ਵਾਪਸ ਲੈ ਲਿਆ ਗਿਆ ਸੀ।
ਕਿਸਾਨਾਂ ਵੱਲੋਂ ਇਸ ਪਾਲਿਸੀ ਨੂੰ ਪੂਰਨ ਤੌਰ ‘ਤੇ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਸੋ ਅੱਜ ਸੀਐੱਮ ਰਿਹਾਇਸ਼ ‘ਤੇ ਹੋਈ ਕੈਬਨਿਟ ਮੀਟਿੰਗ ‘ਚ ਇਸ ਪਾਲਿਸੀ ਨੂੰ ਡੀਨੋਟੀਫਾਈ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਹੁਣ ਪੰਜਾਬ ਦਾ ਕਿਸਾਨ ਖੁਸ਼ ਨਜ਼ਰ ਆ ਰਿਹਾ।


