ਡਾਕਟਰ ਕੰਬੋਜ ਫਾਈਰਿੰਗ ਮਾਮਲੇ ’ਚ ਲੰਡੇ ਦਾ ਕਰੀਬੀ ਗ੍ਰਿਫ਼ਤਾਰ
ਮੋਗਾ ਦੇ ਕੋਟ ਈਸੇ ਖਾਂ ਵਿਖੇ ਡਾਕਟਰ ਅਨਿਲਜੀਤ ਕੰਬੋਜ ’ਤੇ ਗੋਲੀਬਾਰੀ ਦੇ ਮਾਮਲੇ ਵਿਚ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਮਿਲੀ ਜਾਣਕਾਰੀ ’ਤੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਵਾਲੇ ਮੁਲਜ਼ਮ ਹਰਮੀਤ ਸਿੰਘ ਮੀਤੂ ਵਾਸੀ ਪੱਟੀ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ

By : Makhan shah
ਮੋਗਾ : ਮੋਗਾ ਦੇ ਕੋਟ ਈਸੇ ਖਾਂ ਵਿਖੇ ਡਾਕਟਰ ਅਨਿਲਜੀਤ ਕੰਬੋਜ ’ਤੇ ਗੋਲੀਬਾਰੀ ਦੇ ਮਾਮਲੇ ਵਿਚ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਮਿਲੀ ਜਾਣਕਾਰੀ ’ਤੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਵਾਲੇ ਮੁਲਜ਼ਮ ਹਰਮੀਤ ਸਿੰਘ ਮੀਤੂ ਵਾਸੀ ਪੱਟੀ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੇ ਕਬਜ਼ੇ ਵਿਚੋਂ ਇਕ ਦੇਸੀ ਕੱਟਾ ਵੀ ਬਰਾਮਦ ਕੀਤਾ ਗਿਆ ਏ।
ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਵੱਲੋਂ ਫਿਰੌਤੀ ਨਾ ਮਿਲਣ ’ਤੇ ਡਾਕਟਰ ਅਨਿਲਜੀਤ ਕੰਬੋਜ ’ਤੇ ਕੀਤੀ ਗਈ ਗੋਲੀਬਾਰੀ ਦੇ ਮਾਮਲੇ ਵਿਚ ਮੋਗਾ ਪੁਲਿਸ ਨੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਵਾਲੇ ਹਰਮੀਤ ਸਿੰਘ ਮੀਤੂ ਨੂੰ ਦੇਸੀ ਕੱਟੇ ਸਮੇਤ ਗ੍ਰਿਫ਼ਤਾਰ ਕਰ ਲਿਆ ਜੋ ਲਖਬੀਰ ਸਿੰਘ ਲੰਡਾ ਦੇ ਖ਼ਾਸ ਕਰੀਬੀ ਦੱਸਿਆ ਜਾ ਰਿਹਾ ਏ ਜੋ ਕਿਸੇ ਵੀ ਅਪਰਾਧਿਕ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਂਦਾ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਮੋਗਾ ਪੁਲਿਸ ਵੱਲੋਂ ਇਸ ਮਾਮਲੇ ਵਿਚ ਪਹਿਲਾਂ ਹੀ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਏ, ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਲ ਐ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 6 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਏ ਤਾਂ ਜੋ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।


