ਨਗਰ ਕੀਰਤਨ ਦੌਰਾਨ ਕਪੂਰਥਲਾ ਸ਼ਹਿਰ 'ਚ ਖੁੱਲ੍ਹੇ ਰਹੇ ਸ਼ਰਾਬ ਦੇ ਠੇਕੇ
ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੇ ਸ਼ਹੀਦੀ ਪੁਰਬ ਸਬੰਧੀ ਕਪੂਰਥਲਾ ਦੇ ਸਟੇਟ ਗੁਰਦੁਆਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਏ ਗਏ। ਇਸ ਦੌਰਾਨ ਨਗਰ ਕੀਰਤਨ ਦੇ ਰੂਟ ਵਾਲੇ ਰਸਤੇ ਤੇ ਸ਼ਰਾਬ ਦੇ ਠੇਕੇ ਖੁੱਲੇ ਹੋਏ ਨਜ਼ਰ ਆਏ ਅਤੇ ਮੀਟ ਦੀਆਂ ਦੁਕਾਨਾਂ ਵੀ ਖੁੱਲੀਆਂ ਹੋਈਆਂ ਨਜ਼ਰ ਆਈਆਂ।

By : Makhan shah
ਕਪੂਰਥਲਾ : ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੇ ਸ਼ਹੀਦੀ ਪੁਰਬ ਸਬੰਧੀ ਕਪੂਰਥਲਾ ਦੇ ਸਟੇਟ ਗੁਰਦੁਆਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਏ ਗਏ। ਇਸ ਦੌਰਾਨ ਨਗਰ ਕੀਰਤਨ ਦੇ ਰੂਟ ਵਾਲੇ ਰਸਤੇ ਤੇ ਸ਼ਰਾਬ ਦੇ ਠੇਕੇ ਖੁੱਲੇ ਹੋਏ ਨਜ਼ਰ ਆਏ ਅਤੇ ਮੀਟ ਦੀਆਂ ਦੁਕਾਨਾਂ ਵੀ ਖੁੱਲੀਆਂ ਹੋਈਆਂ ਨਜ਼ਰ ਆਈਆਂ। ਜਿਸ ਕਾਰਨ ਨਗਰ ਕੀਰਤਨ ਵਿੱਚ ਸ਼ਾਮਿਲ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਗਿਆ।
ਸੰਗਤਾਂ ਨੇ ਕਿਹਾ ਇਹ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਇਸ ਦੌਰਾਨ ਸ਼ਰਾਬ ਦੇ ਠੇਕਿਆਂ ਦਾ ਖੁੱਲੇ ਰਹਿਣਾ ਬਹੁਤ ਮੰਦਭਾਗੀ ਗੱਲ ਹੈ। ਉਨੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਟੋਗਰਾਂ ਵਾਲੇ ਕਿਹਾ ਕਿ ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੱਤੀ ਸੀ ਅਤੇ ਸ਼ਰਾਬ ਦੇ ਠੇਕੇ ਬੰਦ ਕਰਨ ਦੀ ਬੇਨਤੀ ਕੀਤੀ ਸੀ। ਜਦਕਿ ਫੋਨ ਤੇ ਗੱਲਬਾਤ ਕਰਦੇ ਹੋਏ ਐਸਡੀਐਮ ਕਪੂਰਥਲਾ ਇਰਵਿਨ ਕੌਰ ਨੇ ਕਿਹਾ ਕਿ ਕਿ ਅੱਜ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
ਇਸ ਸਬੰਧੀ ਉਨਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਥੇ ਸਵਾਲ ਇਹ ਉੱਠਦਾ ਹੈ ਕਿ ਜੇ ਬਾਕੀ ਧਰਮਾਂ ਦੇ ਅਹਿਮ ਧਾਰਮਿਕ ਪ੍ਰੋਗਰਾਮਾਂ ਦੌਰਾਨ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਬੰਦ ਰਹਿ ਸਕਦੀਆਂ ਹਨ ਤਾਂ ਫਿਰ ਸਿੱਖਾਂ ਦੇ ਪੰਜਵੇਂ ਗੁਰੂ ਦੇ ਸ਼ਹੀਦੀ ਪੁਰਬ ਮੌਕੇ ਅਜਿਹਾ ਕਿਉਂ ਨਹੀਂ ਹੋ ਸਕਿਆ।


