ਦੇਖੋ, ਕੌਣ ਦੇ ਰਿਹਾ ਸੀ Singer Mankirat Aulakh ਨੂੰ ਧਮਕੀਆਂ
ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਬੀਤੇ ਦਿਨੀਂ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਸੀ। ਮਨਕੀਰਤ ਔਲਖ ਨੂੰ ਵਿਦੇਸ਼ ਨੰਬਰ ਤੋਂ ਇਕ ਧਮਕੀ ਭਰਿਆ ਮੈਸੇਜ ਆਇਆ ਜਿਸ 'ਚ ਮਨਕੀਰਤ ਸਮੇਤ ਉਸ ਦੇ ਪਰਿਵਾਰ ਨੂੰ ਵੀ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਸੀ

By : Makhan shah
ਚੰਡੀਗੜ੍ਹ (ਵਿਵੇਕ ਕੁਮਾਰ) : ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਬੀਤੇ ਦਿਨੀਂ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਸੀ। ਮਨਕੀਰਤ ਔਲਖ ਨੂੰ ਵਿਦੇਸ਼ ਨੰਬਰ ਤੋਂ ਇਕ ਧਮਕੀ ਭਰਿਆ ਮੈਸੇਜ ਆਇਆ ਜਿਸ 'ਚ ਮਨਕੀਰਤ ਸਮੇਤ ਉਸ ਦੇ ਪਰਿਵਾਰ ਨੂੰ ਵੀ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ 'ਤੇ ਕਾਰਵਾਈ ਕਰਦੇ ਹੋਏ ਮੋਹਾਲੀ ਪੁਲਿਸ ਨੇ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ।
ਮਿਲ ਰਹੀ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਚੰਡੀਗੜ੍ਹ ਦੇ ਇਲਾਕਾ ਸਾਰੰਗਪੁਰ ਦਾ ਰਹਿਣ ਵਾਲਾ ਹੈ। ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਪਿੱਛਲੇ 10 ਸਾਲ ਤੋਂ ਇਟਲੀ 'ਚ ਰਹਿ ਰਿਹਾ ਸੀ। ਇਸੇ ਸਾਲ ਜੂਨ ਮਹੀਨੇ 'ਚ ਉਹ ਵਾਪਿਸ ਆਇਆ ਸੀ, ਜਿਸ ਤੋਂ ਬਾਅਦ ਉਸ ਦੇ ਵਲੋਂ ਆਪਣੇ ਇਟਲੀ ਵਾਲੇ ਨੰਬਰ ਤੋਂ ਹੀ ਮਨਕੀਰਤ ਔਲਖ ਨੂੰ ਧਮਕੀ ਭਰਿਆ ਮੈਸਜ ਭੇਜਿਆ ਗਿਆ ਅਤੇ ਜਦੋ ਇਹ ਵਾਪਿਸ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਪੁਲਿਸ ਦੇ ਵਲੋਂ ਉਸ ਨੂੰ ਕਾਬੂ ਕਰ ਲਿਆ ਗਿਆ।
ਮੁਲਜਮ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਸ ਵੱਲੋਂ ਆਪਣੇ ਇਟਲੀ ਵਾਲੇ ਨੰਬਰ ਤੋਂ ਫਿਰੌਤੀ ਲਈ ਮਨਕੀਰਤ ਔਲਖ ਨੂੰ ਧਮਕੀ ਭਰਿਆ ਮੈਸਜ ਕੀਤਾ ਗਿਆ ਸੀ। ਪੁਲਸ ਨੇ ਧਮਕੀ ਲਈ ਵਰਤਿਆ ਗਿਆ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ 2 ਦਿਨਾਂ ਦਾ ਰਿਮਾਂਡ ਵੀ ਹਾਸਿਲ ਕੀਤਾ ਹੈ।
ਦੱਸ ਦੇਈਏ ਕਿ ਗਾਇਕ ਨੂੰ ਪਹਿਲਾਂ ਵੀ ਧਮਕੀ ਮਿਲ ਚੁੱਕੀ ਹੈ। ਦਵਿੰਦਰ ਬੰਬੀਹਾ ਵਲੋਂ ਮਨਕੀਰਤ ਨੂੰ ਧਮਕੀ ਦਿੱਤੀ ਗਈ ਸੀ। ਇਹ ਧਮਕੀ ਬਿਸ਼ਨੋਈ ਅਤੇ ਉਸ ਦੇ ਸਾਥੀ ਗੈਂਗਸਟਰ ਗੋਲਡੀ ਬਰਾੜ ਵਲੋਂ ਸਿੱਧੂ ਮੂਸੇਵਾਲਾ ਦਾ ਮਈ 2022 'ਚ ਹੋਏ ਕਤਲ ਦੀ ਜ਼ਿੰਮੇਵਾਈ ਲੈਣ ਤੋਂ ਬਾਅਦ ਦਿੱਤੀ ਗਈ ਸੀ। ਇਸ ਧਮਕੀ ਤੋਂ ਬਾਅਦ ਮਨਕੀਰਤ ਨੇ ਪੰਜਾਬ ਪੁਲਿਸ ਕੋਲੋਂ ਸੁਰੱਖਿਆ ਦੀ ਮੰਗ ਵੀ ਕੀਤੀ ਸੀ।


