ਲੁਧਿਆਣਾ ਨੂੰ ਮਿਲੀ ਪਹਿਲੀ ਮਹਿਲਾ ਮੇਅਰ ਇੰਦਰਜੀਤ ਕੌਰ
ਪੰਜਾਬ ਦੇ ਲੁਧਿਆਣਾ ਨੂੰ ਅੱਜ ਆਪਣਾ 7ਵਾਂ ਮੇਅਰ ਮਿਲ ਗਿਆ। ਆਮ ਆਦਮੀ ਪਾਰਟੀ ਵੱਲੋਂ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਸ਼ਹਿਰ ਦਾ ਨਵਾਂ ਮੇਅਰ ਐਲਾਨ ਕੀਤਾ ਗਿਆ ਏ। ਇਹ ਪਹਿਲੀ ਹੋਇਆ ਏ ਜਦੋਂ ਸ਼ਹਿਰ ਨੂੰ ਕੋਈ ਮਹਿਲਾ ਮੇਅਰ ਮਿਲੀ ਹੋਵੇ। ਦਰਅਸਲ ਇਹ ਸੀਟ ਮਹਿਲਾ ਕੌਂਸਲਰਾਂ ਦੇ ਲਈ ਰਾਖਵੀਂ ਐ, ਜਿਸਦੇ ਚਲਦਿਆਂ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਮੇਅਰ, ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ, ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਚੁਣਿਆ ਗਿਆ
By : Makhan shah
ਲੁਧਿਆਣਾ : ਪੰਜਾਬ ਦੇ ਲੁਧਿਆਣਾ ਨੂੰ ਅੱਜ ਆਪਣਾ 7ਵਾਂ ਮੇਅਰ ਮਿਲ ਗਿਆ। ਆਮ ਆਦਮੀ ਪਾਰਟੀ ਵੱਲੋਂ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਸ਼ਹਿਰ ਦਾ ਨਵਾਂ ਮੇਅਰ ਐਲਾਨ ਕੀਤਾ ਗਿਆ ਏ। ਇਹ ਪਹਿਲੀ ਹੋਇਆ ਏ ਜਦੋਂ ਸ਼ਹਿਰ ਨੂੰ ਕੋਈ ਮਹਿਲਾ ਮੇਅਰ ਮਿਲੀ ਹੋਵੇ। ਦਰਅਸਲ ਇਹ ਸੀਟ ਮਹਿਲਾ ਕੌਂਸਲਰਾਂ ਦੇ ਲਈ ਰਾਖਵੀਂ ਐ, ਜਿਸਦੇ ਚਲਦਿਆਂ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਮੇਅਰ, ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ, ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਚੁਣਿਆ ਗਿਆ। ਇਹ ਐਲਾਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਕੀਤਾ ਗਿਆ।
ਲੁਧਿਆਣਾ ਵਿਚ ਆਮ ਆਦਮੀ ਪਾਰਟੀ ਨੇ ਪਿ੍ਰੰਸੀਪਲ ਇੰਦਰਜੀਤ ਕੌਰ ਨੂੰ ਸ਼ਹਿਰ ਦਾ ਨਵਾਂ ਮੇਅਰ ਐਲਾਨ ਦਿੱਤਾ, ਇਸ ਦੇ ਨਾਲ ਹੀ ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਚੁਣਿਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਲੁਧਿਆਣਾ ਦੇ ਇਤਿਹਾਸ ਵਿਚ ਪਹਿਲੀ ਵਾਰ ਆਮ ਆਦਮੀ ਪਾਰਟੀ ਵੱਲੋਂ ਕਿਸੇ ਮਹਿਲਾ ਨੂੰ ਮੇਅਰ ਨਿਯੁਕਤ ਕੀਤਾ ਗਿਆ ਏ।
ਉਨ੍ਹਾਂ ਜਿੱਥੇ ਨਵੇਂ ਚੁਣੇ ਗਏ ਆਗੂਆਂ ਨੂੰ ਮੁਬਾਰਕਵਾਦ ਦਿੱਤੀ, ਉਥੇ ਹੀ ਇਹ ਵੀ ਆਖਿਆ ਕਿ ਉਨ੍ਹਾਂ ਨੂੰ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਐ ਕਿ ਪੰਜਾਬ ਵਿਚ 35 ਨਗਰ ਕੌਂਸਲਾਂ ਵਿਚ ਚੋਣ ਹੋਈ, ਜਿਨ੍ਹਾਂ ਵਿਚੋਂ ਸਾਰਿਆਂ ਵਿਚ ਹੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਐ। ਇਸੇ ਤਰ੍ਹਾਂ ਨਵੇਂ ਚੁਣੇ ਗਏ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਜਿੱਥੇ ਹਾਈਕਮਾਨ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿਚ ਸਰਵਪੱਖੀ ਵਿਕਾਸ ਕਰਵਾਏ ਜਾਣ ਦੀ ਗੱਲ ਆਖੀ।
ਦੱਸ ਦਈਏ ਕਿ ਪਹਿਲਾਂ ਇਸ ਸੀਟ ’ਤੇ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ ਨਿਧੀ ਗੁਪਤਾ, ਮਨਿੰਦਰ ਕੌਰ ਘੁੰਮਣ ਅਤੇ ਅੰਮ੍ਰਿਤ ਵਰਸ਼ਾ ਦੇ ਨਾਵਾਂ ਵੀ ਚਰਚਾ ਹੋ ਰਹੀ ਸੀ ਪਰ ਬਾਅਦ ਵਿਚ ਪਾਰਟੀ ਨੇ ਇੰਦਰਜੀਤ ਕੌਰ ਦੇ ਨਾਮ ’ਤੇ ਮੋਹਰ ਲਗਾ ਦਿੱਤੀ।