ਵਾਇਰਲ ਚੈਟ 'ਚ ਨਾਮ ਆਉਣ ਤੋਂ ਬਾਅਦ ਹਾਈਕੋਰਟ ਪੁੱਜੇ ਮਜੀਠੀਆ
ਸੋਸ਼ਲ ਮੀਡੀਆ ਉੱਤੇ ਹੋਈ ਵਾਇਰਲ ਚੈਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਮ ਦਾ ਜਿਕਰ ਕੀਤਾ ਗਿਆ ਸੀ ਜਿਸਤੋਂ ਬਾਅਦ ਮਜੀਠੀਆ ਵੱਲੋਂ ਬਿਤੇ ਦਿਨੀਂ ਪ੍ਰੈਸ ਕਾਨਫਰੰਸ ਕਰਕੇ ਜਿੱਥੇ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੇ ਖੁਲਾਸੇ ਕਰਦਿਆਂ ਵਾਇਰਲ ਕਥਿਤ ਚੈਟ ਦਾ ਮਾਸਟਰਮਾਇੰਡ ਦੱਸਿਆ ਸੀ

By : Makhan shah
ਚੰਡੀਗੜ੍ਹ, ਕਵਿਤਾ : ਸੋਸ਼ਲ ਮੀਡੀਆ ਉੱਤੇ ਹੋਈ ਵਾਇਰਲ ਚੈਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਮ ਦਾ ਜਿਕਰ ਕੀਤਾ ਗਿਆ ਸੀ ਜਿਸਤੋਂ ਬਾਅਦ ਮਜੀਠੀਆ ਵੱਲੋਂ ਬਿਤੇ ਦਿਨੀਂ ਪ੍ਰੈਸ ਕਾਨਫਰੰਸ ਕਰਕੇ ਜਿੱਥੇ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੇ ਖੁਲਾਸੇ ਕਰਦਿਆਂ ਵਾਇਰਲ ਕਥਿਤ ਚੈਟ ਦਾ ਮਾਸਟਰਮਾਇੰਡ ਦੱਸਿਆ ਸੀ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਾਈਕੋਰਟ ਦਾ ਰੁੱਖ ਕੀਤਾ ਹੈ।
ਤੁਹਾਨੂੰ ਦੱਸ ਦਈਏ ਬਿਤੇ ਦਿਨਾਂ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਸਕਿਓਰਿਟੀ ਵਿੱਚ ਕਟੌਤੀ ਕੀਤੀ ਗਈ ਸੀ ਜਿਸਤੋਂ ਬਾਅਦ ਵੱਡੇ ਪਧਰ ਉੱਤੇ ਇਹ ਮਸਲਾ ਵੀ ਗਰਮਾਇਆ ਸੀ ਅਤੇ ਹੁਣ ਜਦੋਂ ਵਾਇਰਲ ਹੋਈ ਕਥਿਤ ਚੈਟ ਵਿੱਚ ਬਿਕਰਮ ਸਿੰਘ ਮਜੀਠੀਆ ਦਾ ਨਾਮ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਕੀਤਾ ਗਿਆ ਜਿਨ੍ਹਾਂ ਨੂੰ ਜਾਨੋਂ ਮਾਰਨ ਦੀ ਸਾਜਿਸ਼ ਘੜੀ ਜਾ ਰਹੀ ਹੈ ਤਾਂ ਹੁਣ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਸਿਕਿਓਰਿਟੀ ਦੇ ਮਸਲੇ ਤਹਿਤ ਹਾਈਕੋਰਟ ਪਹੁੰਚ ਬਿਕਰਮ ਸਿੰਘ ਮਜੀਠੀਆ ਵੱਲੋਂ ਵਾਪਸ ਲਈ ਗਈ ਜੈਡ ਪਲੱਸ ਸਿਕਿਓਰਿਟੀ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਅਰਜੀ ਪਾਈ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਬੁੱਧਵਾਰ ਤੱਕ ਮਜੀਠੀਆ ਦੀ ਅਰਜ਼ੀ 'ਤੇ ਸੁਣਵਾਈ ਕਰ ਸਕਦਾ ਹੈ।


