Begin typing your search above and press return to search.

ਭਰਤੀ ਕਮੇਟੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਹੋਈ ਮੀਟਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਦੇ ਮੈਂਬਰ ਬੀਬੀ ਸਤਵੰਤ ਕੌਰ, ਮਨਪ੍ਰੀਤ ਸਿੰਘ ਇਆਲੀ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ ਪੰਥਕ ਏਕੇ ਦਾ ਸੱਦਾ ਲੈ ਕੈ ਅੱਜ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਵਿਸ਼ੇਸ਼ ਤੌਰ ’ਤੇ ਭਾਈ ਦਇਆ ਸਿੰਘ ਲਹੌਰੀਆ ਵੀ ਮੌਜੂਦ ਸਨ।

ਭਰਤੀ ਕਮੇਟੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਹੋਈ ਮੀਟਿੰਗ
X

Makhan shahBy : Makhan shah

  |  27 Jun 2025 5:42 PM IST

  • whatsapp
  • Telegram

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਦੇ ਮੈਂਬਰ ਬੀਬੀ ਸਤਵੰਤ ਕੌਰ, ਮਨਪ੍ਰੀਤ ਸਿੰਘ ਇਆਲੀ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ ਪੰਥਕ ਏਕੇ ਦਾ ਸੱਦਾ ਲੈ ਕੈ ਅੱਜ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਵਿਸ਼ੇਸ਼ ਤੌਰ ’ਤੇ ਭਾਈ ਦਇਆ ਸਿੰਘ ਲਹੌਰੀਆ ਵੀ ਮੌਜੂਦ ਸਨ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਤਰਸੇਮ ਸਿੰਘ ਅਤੇ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਣਾਈ ਭਰਤੀ ਕਮੇਟੀ ਵੱਲੋਂ ਪੰਥਕ ਏਕਤਾ ਦੇ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕੀਤਾ।


ਇਸ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ-ਸੁਰਜੀਤੀ ਲਈ ਬਣਾਈ ਭਰਤੀ ਕਮੇਟੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਇਹ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਪੰਥਕ ਧਿਰਾਂ ਨਾਲ ਤਾਲਮੇਲ ਕਰਕੇ ਸਮੁੱਚੀਆਂ ਪੰਥਕ ਧਿਰਾਂ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਕਰਨ ਦੇ ਸਾਂਝੇ ਤੌਰ ਯਤਨ ਕੀਤੇ ਜਾਣਗੇ ਤਾਂ ਕਿ ਕੌਮ ਨੂੰ ਪੰਥਕ ਸੰਕਟ ’ਚੋਂ ਕੱਢ ਕੇ ਚੜ੍ਹਦੀ ਕਲਾ ਵੱਲ ਲਿਜਾਇਆ ਜਾ ਸਕੇ।


ਇਸ ਸਮੇਂ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਬਾਪੂ ਤਰਸੇਮ ਸਿੰਘ, ਭਾਈ ਸਰਬਜੀਤ ਸਿੰਘ ਖਾਲਸਾ ਐਮਪੀ ਫਰੀਦਕੋਟ, ਅਮਰਜੀਤ ਸਿੰਘ ਬਨਚਿੜੀ, ਹਰਭਜਨ ਸਿੰਘ ਤੁੜ, ਸਰਦਾਰ ਸੁਰਜੀਤ ਸਿੰਘ ਦੌਲਤਪੁਰ ਹਾਜ਼ਰ ਸਨ।

Next Story
ਤਾਜ਼ਾ ਖਬਰਾਂ
Share it