ਕੈਬਿਨਟ ਮੰਤਰੀ ਧਾਲੀਵਾਲ ਵੱਲੋਂ ਸਕੂਲਾਂ 'ਚ 87 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਕੈਬਿਨਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀ ਵਾਲ ਨੇ ਅੱਜ ਹਲਕਾ ਅਜਨਾਲਾ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰੀਬ 87 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹੁਣ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋ ਵਧੀਆਂ ਸਿੱਖਿਆ ਹਾਸਲ ਹੋਵੇਗੀ।

ਅਜਨਾਲਾ : ਕੈਬਿਨਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀ ਵਾਲ ਨੇ ਅੱਜ ਹਲਕਾ ਅਜਨਾਲਾ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰੀਬ 87 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹੁਣ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋ ਵਧੀਆਂ ਸਿੱਖਿਆ ਹਾਸਲ ਹੋਵੇਗੀ।
ਇਸ ਮੌਕੇ ਵਿਦਿਆਰਥੀਆਂ ਮਾਪਿਆਂ ਨੂੰ ਸੰਬੋਧਨ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੀ ਸਿੱਖਿਆ ਦੇ ਖੇਤਰ 'ਚ ਕ੍ਰਾਂਤੀਕਾਰੀ ਸੁਧਾਰ ਲਿਆਉਣੀ ਰਹੀ ਹੈ।ਪੰਜਾਬ ਦਾ ਸਿੱਖਿਆ ਢਾਂਚਾ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾ ਕੇ ਹੁਣ ਸਰਕਾਰੀ ਸਕੂਲਾਂ ਨੂੰ ਪ੍ਰਾਇਵੇਟ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਵਾਲੇ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਸਮੇਂ ਦੇ ਹਾਣੀ ਬਣਾਇਆ ਗਿਆ ਹੈ ਤਾਂ ਜੋ ਉਨ੍ਹਾਂ ਦੀ ਛੁਪੀ ਪ੍ਰਤਿਭਾ ਨੂੰ ਹੋਰ ਨਿਖਾਰ ਮਿਲ ਸਕੇ ।
ਕੈਬਿਨਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰਕੇ ਪਿਛਲੇ ਤਿੰਨ ਸਾਲਾਂ 'ਚ ਸਰਕਾਰੀ ਸਕੂਲਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ, ਉਥੇ ਹੀ 12 ਹਜ਼ਾਰ ਦੇ ਕਰੀਬ ਕੱਚੇ ਅਧਿਆਪਕ ਪੱਕੇ ਕਰਨ ਸਮੇਤ 20 ਹਜ਼ਾਰ ਦੇ ਕਰੀਬ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।
ਅੱਜ ਭਗਵੰਤ ਮਾਨ ਸਰਕਾਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ ਪ੍ਰਿੰਸਪੀਲ ਤੇ ਮੁੱਖ ਅਧਿਆਪਕ ਸਿਖਲਾਈ ਲਈ ਸਿੰਘਾਪੁਰ, ਫਿਨਲੈਂਡ ਤੇ ਆਈ.ਆਈ.ਐਮ ਵਿੱਚ ਜਾ ਰਹੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀ ਸਾਡਾ ਭਵਿੱਖ ਹਨ ਜ਼ਿਨ੍ਹਾਂ ਨੂੰ ਅਸੀ ਹਰ ਸਹੂਲਤ ਉਪਲੱਬਧ ਕਰਵਾਉਣੀ ਹੈ। ਅਧਿਆਪਕਾਂ ਦੀ ਅਣਥੱਕ ਮਿਹਨਤ ਵੀ ਵਿਦਿਆਰਥੀਆਂ ਦੀ ਸਫਲਤਾ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਆਉਣ ਵਾਲੇ ਸਮੇਂ ਵਿੱਚ ਸਾਰਥਕ ਨਤੀਜੇ ਸਾਹਮਣੇ ਆਉਣਗੇ ਤੇ ਸਰਕਾਰੀ ਸਕੂਲਾਂ ਦੇ ਪੜੇ ਵਿਦਿਆਰਥੀ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਆਉਣ ਵਾਲੇ ਦਿਨਾਂ 'ਚ ਹੋਰ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ।
ਸ: ਧਾਲੀਵਾਲ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਜਨਾਲਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਜੰਡਿਆਲਾ, ਸਰਕਾਰੀ ਹਾਈ ਸਕੂਲ ਚੇਤਨਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰਾ, ਸਰਕਾਰੀ ਪ੍ਰਾਂਈਮਰੀ ਸਕੂਲ ਸੰਗਤਪੁਰਾ, ਸਰਕਾਰੀ ਪ੍ਰਾਈਮਰੀ ਸਕੂਲ ਮੱਝਪੁਰਾ, ਸਰਕਾਰੀ ਮਿਡਲ ਸਕੂਲ ਹਰਦੋਪੁਤਲੀ,ਸਰਕਾਰੀ ਪ੍ਰਾਈਮਰੀ ਸਕੂਲ ਹਰਦੋਪੁਤਲੀ ਆਦਿ ਵਿਕਾਸ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ 'ਚ ਸਿੱਖਿਆ ਦੇ ਖੇਤਰ ਵਿੱਚ ਇਸੇ ਤਰ੍ਹਾਂ ਜੰਗੀ ਪੱਧਰ 'ਤੇ ਵਿਕਾਸ ਕਾਰਜ ਜਾਰੀ ਰਹਿਣਗੇ।