ਵਿਧਾਇਕ ਦੇਵਮਾਨ ਨੇ ਪਿੰਡ ਚਹਿਲ ਵਿਖੇ ਨਸ਼ਿਆਂ ਵਿਰੁੱਧ ਜਗਰੂਕਤਾ ਰੈਲੀ ਕੱਢੀ
ਪੰਜਾਬ ਸਰਕਾਰ ਵੱਲੋਂ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਟੀਚਾ ਮਿਥਿਆ ਗਿਆ ਹੈ, ਜਿਸ ਦੇ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੁਕ ਕਰਨ ਲਈ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨਾਭਾ ਬਲਾਕ ਦੇ ਪਿੰਡ ਚਹਿਲ ਵਿਖੇ ਨਸ਼ਿਆਂ ਵਿਰੁੱਧ ਇੱਕ ਜਾਗੁਰਤਾ ਰੈਲੀ ਕੱਢੀ ਗਈ। ਇਸ ਮੌਕੇ ਤੇ ਵਿਧਾਇਕ ਦੇਵਮਾਨ ਨੇ ਕਿਹਾ ਕਿ ਸਾਰਿਆਂ ਨੂੰ ਇੱਕਜੁੱਟ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ।

ਨਾਭਾ : ਪੰਜਾਬ ਸਰਕਾਰ ਵੱਲੋਂ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਟੀਚਾ ਮਿਥਿਆ ਗਿਆ ਹੈ, ਜਿਸ ਦੇ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੁਕ ਕਰਨ ਲਈ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨਾਭਾ ਬਲਾਕ ਦੇ ਪਿੰਡ ਚਹਿਲ ਵਿਖੇ ਨਸ਼ਿਆਂ ਵਿਰੁੱਧ ਇੱਕ ਜਾਗੁਰਤਾ ਰੈਲੀ ਕੱਢੀ ਗਈ। ਇਸ ਮੌਕੇ ਤੇ ਵਿਧਾਇਕ ਦੇਵਮਾਨ ਨੇ ਕਿਹਾ ਕਿ ਸਾਰਿਆਂ ਨੂੰ ਇੱਕਜੁੱਟ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ।
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਬਲਾਕ ਨਾਭਾ ਦੇ ਪਿੰਡ ਚਹਿਲ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਯਾਦਗਾਰੀ ਖੇਡਾਂ ਤੇ ਸਭਿਆਚਾਰਕ (ਰਜਿ) ਕਲੱਬ ਚਹਿਲ ਵੱਲੋਂ ਕਲੱਬ ਅਤੇ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ। ਇਸ ਰੈਲੀ ਮੋਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ ਉਨ੍ਹਾਂ ਦੇ ਹਲਕੇ ਦੇ ਪਿੰਡਾਂ ਵਿਚ ਪੂਰਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਿੱਚ ਇੱਕ ਵੀ ਨਸ਼ਾ ਤਸਕਰ ਬਖਸ਼ਿਆ ਨਹੀਂ ਜਾਵੇਗਾ। ਵਿਧਾਨ ਸਭਾ ਹਲਕਾ ਨਾਭਾ ਨੂੰ ਨਸਾ ਮੁਕਤ ਬਣਾਉਣਾ ਉਹਨਾਂ ਦੀ ਪਹਿਲ ਕਦਮੀ ਹੋਵੇਗੀ।
ਇਸ ਮੌਕੇ ਤੇ ਨਾਭਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਅਤੇ ਪਿੰਡ ਵਾਸੀ ਸੁਖਦੇਵ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਲਈ ਵਿਸ਼ੇਸ਼ ਮੁਹਿੰਮ ਗੱਡੀ ਗਈ ਹੈ ਅਤੇ ਨਾਭੇ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਵੀ ਨਸ਼ਿਆਂ ਦੇ ਖਾਤਮੇ ਦੇ ਲਈ ਪਿੰਡਾਂ ਵਿੱਚ ਜਾਗੁਰਤਾ ਰੈਲੀ ਵਿੱਚ ਹਿੱਸਾ ਲੈ ਰਹੇ ਹਨ। ਉਨਾਂ ਦਾ ਵੀ ਮੁੱਖ ਮਕਸਦ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਏ ਬਣਾਇਆ ਜਾਵੇ ਅਤੇ ਸਾਡਾ ਵੀ ਫਰਜ਼ ਹੈ ਕਿ ਅਸੀਂ ਵੀ ਪਿੰਡਾਂ ਵਿੱਚ ਨਸ਼ਾ ਮੁਕਤ ਆਪਣੇ ਪਿੰਡ ਨੂੰ ਕਰ ਸਕੀਏ।