Modi ਸਰਕਾਰ ਪੰਜਾਬੀਆਂ ਦੀ ਆਹ ਮੰਗ ਕਰੇਗੀ ਪੂਰੀ!
ਪੰਜਾਬ ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਸੰਸਦ ’ਚ ਮਨੁੱਖੀ ਅਧਿਕਾਰਾਂ ਦਾ ਅਹਿਮ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ ਨੂੰ 2019 ਵਿੱਚ ਪੰਜਾਬੀਆਂ ਨਾਲ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਸਬੰਧੀ ਕੀਤਾ ਹੋਇਆ ਵਾਅਦਾ ਯਾਦ ਕਰਵਾਇਆ ਗਿਆ ਤੇ ਮੰਗ ਕੀਤੀ ਕਿ ਹੁਣ ਆਪਣਾ ਵਾਅਦਾ ਪੂਰਾ ਕੀਤਾ ਜਾਵੇ।

ਚੰਡੀਗੜ੍ਹ, ਕਵਿਤਾ: ਪੰਜਾਬ ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਸੰਸਦ ’ਚ ਮਨੁੱਖੀ ਅਧਿਕਾਰਾਂ ਦਾ ਅਹਿਮ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ ਨੂੰ 2019 ਵਿੱਚ ਪੰਜਾਬੀਆਂ ਨਾਲ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਸਬੰਧੀ ਕੀਤਾ ਹੋਇਆ ਵਾਅਦਾ ਯਾਦ ਕਰਵਾਇਆ ਗਿਆ ਤੇ ਮੰਗ ਕੀਤੀ ਕਿ ਹੁਣ ਆਪਣਾ ਵਾਅਦਾ ਪੂਰਾ ਕੀਤਾ ਜਾਵੇ। ਮਾਲਵਿੰਦਰ ਕੰਗ ਨੇ ਸੰਸਦ ਵਿੱਚ ਕਿਹਾ ਕਿ ਇਨ੍ਹਾਂ ਲੋਕਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਗਈਆਂ ਹਨ। ਉਹ 25 ਤੋਂ 30 ਸਾਲਾਂ ਤੋਂ ਜੇਲ੍ਹ ਵਿੱਚ ਹਨ। ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਤੇ ਇਮਸਾਨੀਅਤ ਪੱਖ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਕਰਨ ਦਾ ਵਾਅਦਾ ਕਰਦੇ ਹੋਏ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ।
ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਨੇ ਪਾਰਲੀਮੈਂਟ ਵਿੱਚ ਬੰਦੀ ਸਿੰਘਾਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ 2019 ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ, ਸਰਕਾਰ ਨੇ ਇਨ੍ਹਾਂ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਜੋ ਪਹਿਲਾਂ ਹੀ 25-30 ਸਾਲਾਂ ਤੋਂ ਜੇਲ੍ਹਾਂ ਵਿੱਚ ਹਨ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਉਸ ਸਮੇਂ ਇੱਕ ਰਸਮੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ, ਫਿਰ ਵੀ 6 ਸਾਲਾਂ ਬਾਅਦ ਵੀ ਇਹ ਕੈਦੀ ਕੈਦ ਵਿੱਚ ਬੰਦ ਹਨ।
ਮੁੱਦੇ ਦੇ ਮਾਨਵਤਾਵਾਦੀ ਪਹਿਲੂ ਨੂੰ ਉਜਾਗਰ ਕਰਦੇ ਹੋਏ, ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵਿਅਕਤੀ ਪਹਿਲਾਂ ਹੀ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਸਲਾਖ਼ਾਂ ਪਿੱਛੇ ਨਹੀਂ ਰੱਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੰਮੀ ਕੈਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਨਿਆਂ ਦੇ ਸਿਧਾਂਤਾਂ ਦੇ ਵਿਰੁੱਧ ਹੈ।
ਮਾਲਵਿੰਦਰ ਸਿੰਘ ਕੰਗ ਨੇ ਸਰਕਾਰ ਨੂੰ ਇਨ੍ਹਾਂ ਕੈਦੀਆਂ ਦੀ ਵਿਗੜਦੀ ਸਿਹਤ 'ਤੇ ਵਿਚਾਰ ਕਰਨ ਅਤੇ ਉਨ੍ਹਾਂ ਦੀ ਰਿਹਾਈ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਣ ਦੀ ਅਪੀਲ ਕੀਤੀ। ਕੰਗ ਦਾ ਕਹਿਣਾ ਹੈ ਕਿ ਨੋਟੀਫਿਕੇਸ਼ਨ ਦੇ 6 ਸਾਲ ਬਾਅਦ ਵੀ ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੂੰ ਰਾਜਨੀਤਿਕ ਤੌਰ ਤੇ ਜੇਲ੍ਹ ਵਿੱਚ ਰੱਖਿਆ ਗਿਆ ਹੈ। ਅਜਿਹੀ ਸਥਿਤੀ ਵਿੱਚ, ਮਨੁੱਖਤਾ, ਮਨੁੱਖੀ ਅਧਿਕਾਰਾਂ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਦੱਸ ਦੇਈਏ ਕਿ ਮੋਹਾਲੀ ’ਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਵਾਈਪੀਐਸ ਚੌਕ 'ਤੇ ਬੰਦੀ ਸਿੰਘਾਂ ਲਈ ਲੋਕ ਇਕੱਠੇ ਹੋ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀ ਸਿਰਫ਼ ਇੱਕ ਹੀ ਮੰਗ ਹੈ ਕਿ ਬੰਦੀ ਸਿੰਘਾਂ ਨੂੰ ਜੇਲ੍ਹਾਂ ਤੋਂ ਰਿਹਾਅ ਕੀਤਾ ਜਾਵੇ। ਕਿਉਂਕਿ ਉਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ। ਅਜਿਹੇ ਵਿੱਚ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ।