ਮੋਗਾ ਪੁਲਿਸ ਵੱਲੋਂ ਹੈਰੋਇਨ ਤੇ ਮੋਟਰਸਾਈਕਲ ਸਮੇਤ 5 ਨਸ਼ਾ ਤਸਕਰ ਗ੍ਰਿਫਤਾਰ
ਪੰਜਾਬ ਸਰਕਾਰ ਵੱਲੋ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਹਾਸਲ ਹੋ ਰਹੀਆਂ ਨੇ। ਇਸੇ ਲੜੀ 'ਚ ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ, ਜਦੋ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋ ਵੱਖ ਵੱਖ ਜਗ੍ਹਾ ਤੋਂ 370 ਗ੍ਰਾਮ ਹੈਰੋਇਨ ਸਮੇਤ 5 ਨਸ਼ਾ ਤਸਕਰ ਗ੍ਰਿਫਤਾਰ ਕੀਤੇ

ਮੋਗਾ : ਪੰਜਾਬ ਸਰਕਾਰ ਵੱਲੋ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਹਾਸਲ ਹੋ ਰਹੀਆਂ ਨੇ। ਇਸੇ ਲੜੀ 'ਚ ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ, ਜਦੋ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋ ਵੱਖ ਵੱਖ ਜਗ੍ਹਾ ਤੋਂ 370 ਗ੍ਰਾਮ ਹੈਰੋਇਨ ਸਮੇਤ 5 ਨਸ਼ਾ ਤਸਕਰ ਗ੍ਰਿਫਤਾਰ ਕੀਤੇ, ਜਿਨ੍ਹਾਂ ਉਪਰ ਪਹਿਲਾ ਤੋਂ ਹੀ 2 ਮਾਮਲੇ ਦਰਜ਼ ਨੇ, ਦੇਖੋ ਕਿ ਆ ਪੂਰਾ ਮਾਮਲਾ।
ਜ਼ਿਲ੍ਹਾ ਮੋਗਾ ਦੀ ਸੀਆਈਏ ਸਟਾਫ ਟੀਮ ਨੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪਹਿਲੇ ਮਾਮਲੇ ਵਿਚ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਮੁਲਜ਼ਮ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ ਦੂਜੇ ਮਾਮਲੇ ਵਿੱਚ, ਸੀਆਈਏ ਸਟਾਫ ਨੂੰ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਵਾਸੀ ਦੋਲੇਵਾਲਾ, ਦਾਣਾ ਮੰਡੀ ਕੋਟ ਈਸੇ ਖਾਂ ਵਿਚ ਨਸ਼ੀਲੇ ਪਦਾਰਥ ਵੇਚਣ ਦੀ ਯੋਜਨਾ ਬਣਾ ਰਿਹਾ। ਕਾਰਵਾਈ ਕਰਦੇ ਹੋਏ ਮੌਕੇ 'ਤੇ ਮੁਲਜ਼ਮ ਨੂੰ 270 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਇਸ ਦੌਰਾਨ ਦੋ ਵੱਖ-ਵੱਖ ਜਗ੍ਹਾ ਤੋਂ ਕੁੱਲ 370 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ ਅੰਮ੍ਰਿਤਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਸਾਂਝੀ ਕੀਤੀ।
ਦਸ ਦੇਈਏ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਦਾ ਵੀ ਪਰਦਾਫਾਸ਼ ਕੀਤਾ ਜਾ ਸਕੇ।