ਮਾਂ ਨੇ PubG ਖੇਡਣ ਤੋਂ ਕੀਤਾ ਮਨ੍ਹਾ , 17 ਸਾਲਾ ਬੇਟੇ ਨੇ ਚੁੱਕਿਆ ਖੌਫਨਾਕ ਕਦਮ
ਜਲੰਧਰ ਦੇ ਮਾਡਲ ਟਾਊਨ 'ਚ 17 ਸਾਲਾ ਲੜਕੇ ਨੇ ਜੀਵਨ ਲੀਲਾ ਖਤਮ ਕਰ ਲਈ। ਜਾਣਕਾਰੀ ਮੁਤਾਬਕ ਇਲਾਕੇ 'ਚ ਹੜਕੰਪ ਮਚ ਗਿਆ ਹੈ ਕਿ ਪਰਿਵਾਰ ਵਾਲਿਆਂ ਨੇ ਬੱਚੇ ਨੂੰ PUBG ਗੇਮ ਖੇਡਣ ਤੋਂ ਮਨ੍ਹਾ ਕੀਤਾ ਸੀ, ਜਿਸ ਕਾਰਨ ਬੱਚੇ ਨੇ ਇਹ ਕਦਮ ਚੁੱਕਿਆ।
By : Dr. Pardeep singh
ਜਲੰਧਰ: ਜਲੰਧਰ ਦੇ ਮਾਡਲ ਟਾਊਨ 'ਚ 17 ਸਾਲਾ ਲੜਕੇ ਨੇ ਜੀਵਨ ਲੀਲਾ ਖਤਮ ਕਰ ਲਈ। ਜਾਣਕਾਰੀ ਮੁਤਾਬਕ ਇਲਾਕੇ 'ਚ ਹੜਕੰਪ ਮਚ ਗਿਆ ਹੈ ਕਿ ਪਰਿਵਾਰ ਵਾਲਿਆਂ ਨੇ ਬੱਚੇ ਨੂੰ PUBG ਗੇਮ ਖੇਡਣ ਤੋਂ ਮਨ੍ਹਾ ਕੀਤਾ ਸੀ, ਜਿਸ ਕਾਰਨ ਬੱਚੇ ਨੇ ਇਹ ਕਦਮ ਚੁੱਕਿਆ। ਜਲੰਧਰ ਪੁਲਿਸ ਦੇ ਏਸੀਪੀ ਹਰਜਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੈ, ਬੱਚਾ ਪਰਵਾਸੀ ਪਰਿਵਾਰ ਦਾ ਸੀ। ਉਹ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਸੀ। ਉਹ ਮਾਡਲ ਟਾਊਨ ਵਿੱਚ ਕਿਸੇ ਦੇ ਘਰ ਕੇਅਰਟੇਕਰ ਦਾ ਕੰਮ ਕਰਦਾ ਸੀ।
ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ
ਮ੍ਰਿਤਕ ਬੱਚੇ ਦੀ ਪਛਾਣ ਕਰਨਵੀ ਸਿੰਘ ਪੁੱਤਰ ਰਾਮਚੰਦਰ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਬੱਚੇ ਦੀ ਮੌਤ ਕਾਰਨ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਜਲਦੀ ਹੀ ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕਰੇਗੀ। ਮਾਂ ਦੀ ਝਿੜਕ ਤੋਂ ਤੰਗ ਆ ਕੇ ਬੱਚੇ ਨੇ ਜੀਵਨ ਲੀਲਾ ਸਮਾਪਤ ਕਰ ਲਈ। ਮਾਂ ਨੇ ਬੱਚੇ ਨੂੰ PUBG ਖੇਡਣ ਤੋਂ ਮਨ੍ਹਾ ਕੀਤਾ ਸੀ।
ਕਮਰੇ 'ਚ ਫਾਹਾ ਲੈ ਕੇ ਖਤਮ ਕੀਤੀ ਜੀਵਨ ਲੀਲਾ
ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਰਨਵੀਰ ਦੇ ਪਿਤਾ ਰਾਮਚੰਦਰ ਨੇ ਦੱਸਿਆ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਬਤੌਰ ਲਾਈਨ ਮੈਨ ਕੰਮ ਕਰਦਾ ਹੈ। ਸਵੇਰੇ ਉਸ ਦਾ ਲੜਕਾ ਕਰਨਵੀਰ ਘਰ ਵਿੱਚ ਬੈਠਾ ਸੀ। ਕੁਝ ਸਮੇਂ ਬਾਅਦ ਉਸ ਨੇ ਘਰ 'ਚ ਫਾਹਾ ਲੈ ਕੇ ਜੀਵਨ ਲੀਲਾ ਖਤਮ ਕੀਤੀ।ਸ ਪਰਿਵਾਰ ਵਾਲੇ ਤੁਰੰਤ ਬੱਚੇ ਨੂੰ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੇ ਦੀ ਮੌਤ ਕਾਰਨ ਪਰਿਵਾਰ 'ਚ ਮਾਤਮ ਦਾ ਮਾਹੌਲ ਹੈ। ਹਸਪਤਾਲ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।