ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀਆਂ ਵਧੀਆਂ ਮੁਸ਼ਕਿਲਾਂ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲੈਕੇ ਆਉਂਦੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਸਾਲ 2023 'ਚ ਅਜਨਾਲਾ ਥਾਣੇ ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅੱਜ ਅਜਨਾਲਾ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੇ ਮਾਨਯੋਗ ਅਦਾਲਤ ਵਲੋਂ ਸਾਂਸਦ ਅੰਮ੍ਰਿਤਪਾਲ ਦੇ 8 ਸਾਥੀਆਂ ਨੂੰ ਨਿਆਇਕ ਹਿਰਾਸਤ ਲਈ ਜੇਲ ਭੇਜ ਦਿੱਤਾ ਗਿਆ ਹੈ।

By : Makhan shah
ਅਜਨਾਲਾ (ਵਿਵੇਕ ਕੁਮਾਰ): ਬੀਤੇ ਦਿਨੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲੈਕੇ ਆਉਂਦੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਸਾਲ 2023 'ਚ ਅਜਨਾਲਾ ਥਾਣੇ ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅੱਜ ਅਜਨਾਲਾ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੇ ਮਾਨਯੋਗ ਅਦਾਲਤ ਵਲੋਂ ਸਾਂਸਦ ਅੰਮ੍ਰਿਤਪਾਲ ਦੇ 8 ਸਾਥੀਆਂ ਨੂੰ ਨਿਆਇਕ ਹਿਰਾਸਤ ਲਈ ਜੇਲ ਭੇਜ ਦਿੱਤਾ ਗਿਆ ਹੈ।।
ਜਿਸ ਵਿੱਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਦਲਜੀਤ ਸਿੰਘ ਕਲਸੀ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਊਕੇ, ਬਸੰਤ ਸਿੰਘ, ਗੁਰਿੰਦਰ ਸਿੰਘ ਗੁਰੀ ਔਜਲਾ ਅਤੇ ਅਮਨਦੀਪ ਸਿੰਘ ਅਮਨਾ ਨੂੰ ਅਜਨਾਲਾ ਦੀ ਅਦਾਲਤ ਵੱਲੋਂ ਨਿਆਇਕ ਹਿਰਾਸਤ ਲਈ ਜੇਲ ਭੇਜ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਜਨਾਲਾ ਦੇ ਡੀਐਸਪੀ ਗੁਰਵਿੰਦਰ ਸਿੰਘ ਨੇ ਕਿਹਾ ਅਜਨਾਲਾ ਥਾਣੇ ‘ਚ ਦਰਜ 39 ਨੰਬਰ ਐਫ ਆਈ ਆਰ ਵਿੱਚ ਅੱਠ ਲੋਕਾਂ ਨੂੰ ਪੇਸ਼ ਕੀਤਾ ਗਿਆ ਹੈ।ਜਿੱਥੇ ਅਦਾਲਤ ਵੱਲੋਂ ਇਹਨਾਂ ਨੂੰ 14 ਦਿਨ ਦੇ ਨਿਆਇਕ ਹਿਰਾਸਤ 'ਤੇ ਭੇਜ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਉਹਨਾਂ ਕਿਹਾ ਕਿ ਪਹਿਲਾਂ ਦੇ ਰਿਮਾਂਡ ਦੌਰਾਨ ਵੀ ਪੁੱਛ ਗਿੱਛ ਵਿੱਚ ਕਾਫੀ ਜਾਣਕਾਰੀਆਂ ਪ੍ਰਾਪਤ ਹੋਇਆ ਨੇ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਅਦਾਲਤ ਵੱਲੋਂ ਇਹਨਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਪਹਿਲੇ ਰਿਮਾਂਡ ਵਿੱਚ ਪੁਲਿਸ ਨੂੰ ਕਿਸੇ ਤਰ੍ਹਾਂ ਦੀ ਕੋਈ ਚੀਜ਼ ਵੀ ਬਰਾਮਦ ਨਹੀਂ ਹੋਈ।
ਇਥੇ ਹੀ ਦਸਣਯੋਗ ਹੈ ਕਿ ਅੰਮ੍ਰਿਤਪਾਲ ਦੇ 8 ਸਾਥੀਆਂ 'ਤੇ ਐਨਐਸਏ ਦਾ ਵਾਧਾ ਨਹੀਂ ਕੀਤਾ ਗਿਆ ਅਤੇ ਉਹਨਾਂ ਨੂੰ ਸਾਲ 2023 ਦੇ ਅਜਨਾਲਾ ਹਮਲੇ ਦੇ ਮਾਮਲੇ 'ਚ ਪੰਜਾਬ ਲਿਆਂਦਾ ਗਿਆ ਹੈ।ਓਥੇ ਹੀ ਜਿਕਰਯੋਗ ਹੈ ਕੀ ਸਾਂਸਦ ਅੰਮ੍ਰਿਤਪਾਲ ਸਿੰਘ 'ਤੇ ਵੀ ਐਨਐਸਏ ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਰਹੀ ਹੈ ਇਹ ਵੀ ਜਾਣਕਾਰੀ ਮਿਲ ਰਹੀ ਕਿ ਇਸ ਵਾਰ ਅੰਮ੍ਰਿਤਪਾਲ ਸਿੰਘ 'ਤੇ ਲੱਗੀ ਐਨਐਸਏ ਨੂੰ ਨਹੀਂ ਵਧਾਇਆ ਜਾਵੇਗਾ ਤੇ ਉਸਨੂੰ ਵਾਪਿਸ ਪੰਜਾਬ ਲੈਕੇ ਆਇਆ ਜਾਵੇਗਾ।


