ਸਾਂਸਦ ਮਾਲਵਿੰਦਰ ਕੰਗ ਵੱਲੋਂ ਅੰਗੁਰਾਲ ਭਰਾਵਾਂ ’ਤੇ ਗੰਭੀਰ ਇਲਜ਼ਾਮ
ਜਿਵੇਂ ਜਿਵੇਂ ਜਲੰਧਰ ਵਿਧਾਨ ਸਭਾ ਦੀ ਉਪ ਚੋਣ ਨੇੜੇ ਆ ਰਹੀ ਐ, ਓਵੇਂ ਓਵੇਂ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਵੱਲੋਂ ਇਕ ਦੂਜੇ ’ਤੇ ਗੰਭੀਰ ਦੋਸ਼ ਲਗਾਏ ਜਾ ਰਹੇ ਨੇ। ਇਸੇ ਤਹਿਤ ਜਲੰਧਰ ਪੁੱਜੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ’ਤੇ ਫਿਰੌਤੀ ਮੰਗਣ ਵਰਗੇ ਗੰਭੀਰ ਇਲਜ਼ਾਮ ਲਗਾਏ
By : Makhan shah
ਜਲੰਧਰ : ਜਿਵੇਂ ਜਿਵੇਂ ਜਲੰਧਰ ਵਿਧਾਨ ਸਭਾ ਦੀ ਉਪ ਚੋਣ ਨੇੜੇ ਆ ਰਹੀ ਐ, ਓਵੇਂ ਓਵੇਂ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਵੱਲੋਂ ਇਕ ਦੂਜੇ ’ਤੇ ਗੰਭੀਰ ਦੋਸ਼ ਲਗਾਏ ਜਾ ਰਹੇ ਨੇ। ਇਸੇ ਤਹਿਤ ਜਲੰਧਰ ਪੁੱਜੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ’ਤੇ ਫਿਰੌਤੀ ਮੰਗਣ ਵਰਗੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੀੜਤ ਕੋਲ ਇਸ ਦੀਆਂ ਰਿਕਾਰਡਿੰਗਾਂ ਵੀ ਮੌਜੂਦ ਨੇ।
ਜਲੰਧਰ ਵਿਧਾਨ ਸਭਾ ਦੀ ਉਪ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਦਾ ਜਾ ਰਿਹਾ ਏ। ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਜਲੰਧਰ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸਾਬਕਾ ਵਿਧਾਇਕ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ’ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਅੰਗੁਰਾਲ ਭਰਾਵਾਂ ਵੱਲੋਂ ਇਕ ਵਿਅਕਤੀ ਸੰਦੀਪ ਕੁਮਾਰ ਤੋਂ ਪੈਸਿਆਂ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ੀਤਲ ਦੇ ਭਰਾ ਰਾਜਨ ਅੰਗੁਰਾਲ ਨੇ ਸੰਦੀਪ ਤੋਂ ਕਿਸੇ ਵਿਵਾਦ ਦਾ ਰਾਜ਼ੀਨਾਮਾ ਕਰਵਾਉਣ ਦੀ ਗੱਲ ਆਖ ਕੇ ਕਰੀਬ ਪੰਜ ਲੱਖ 20 ਹਜ਼ਾਰ ਰੁਪਏ ਲਏ ਗਏ।
ਦੱਸ ਦਈਏ ਕਿ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਭਾਜਪਾ ਵਿਚ ਸ਼ਾਮਲ ਹੋ ਗਏ ਸੀ। ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਹੁਣ ਜਲੰਧਰ ਵੈਸਟ ਦੀ ਸੀਟ ’ਤੇ ਉਪ ਚੋਣ ਹੋਣ ਜਾ ਰਹੀ ਐ, ਜਿੱਥੇ ਆਮ ਆਦਮੀ ਪਾਰਟੀ ਵੱਲੋਂ ਮੋਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਏ।