Begin typing your search above and press return to search.

NGT ਵੱਲੋਂ ਅੰਮ੍ਰਿਤਸਰ ਵਿੱਚ ਸਥਿਤ ਕੈਮੀਕਲ ਫੈਕਟਰੀ ਨੂੰ ਬੰਦ ਕਰਨ ਅਤੇ 1 ਕਰੋੜ ਜੁਰਮਨਾ ਭਰਨ ਦੇ ਹੁਕਮ

ਨੈਸ਼ਨਲ ਗਰੀਨ ਟਰਿਬਿਊਨਲ ਨੇ ਅੰਮ੍ਰਿਤਸਰ ਵਿੱਚ ਇਕ ਫੈਕਟਰੀ ਨੂੰ ਇੱਕ ਕਰੋੜ ਰੁਪਏ ਦਾ ਜੁਰਮਾਨਾ ਅਤੇ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

NGT ਵੱਲੋਂ ਅੰਮ੍ਰਿਤਸਰ ਵਿੱਚ ਸਥਿਤ ਕੈਮੀਕਲ ਫੈਕਟਰੀ ਨੂੰ ਬੰਦ ਕਰਨ ਅਤੇ 1 ਕਰੋੜ ਜੁਰਮਨਾ ਭਰਨ ਦੇ ਹੁਕਮ
X

Dr. Pardeep singhBy : Dr. Pardeep singh

  |  8 July 2024 4:44 PM IST

  • whatsapp
  • Telegram

ਨਵੀਂ ਦਿੱਲੀ: ਨੈਸ਼ਨਲ ਗਰੀਨ ਟਰਿਬਿਊਨਲ ਨੇ ਅੰਮ੍ਰਿਤਸਰ ਵਿੱਚ ਇਕ ਨਿੱਜੀ ਫੈਕਟਰੀ ਨੂੰ ਇੱਕ ਕਰੋੜ ਰੁਪਏ ਦਾ ਜੁਰਮਾਨਾ ਅਤੇ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਗਰੀਨ ਟਰਿਬਿਊਨਲ ਨੇ ਇਹ ਕਾਰਵਾਈ ਪਬਲਿਕ ਐਕਸ਼ਨ ਕਮੇਟੀ ਵੱਲੋਂ 2023 ਜੂਨ ਵਿੱਚ ਕੀਤੀ ਇੱਕ ਸ਼ਿਕਾਇਤ ਦੇ ਅਧਾਰ 'ਤੇ ਕੀਤੀ ਹੈ।

ਸ਼ਿਕਾਇਤ ਵਿੱਚ ਜਾਣਕਾਰੀ ਦਿੱਤੀ ਗਈ ਸੀ ਕਿ ਉਕਤ ਕੰਪਨੀ ਵੱਲੋਂ ਸੀਵਰੇਜ ਅਤੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਅਨਟਰੀਟਡ ਵੈਸਟ ਕੈਮੀਕਲ ਵਾਲਾ ਪਾਣੀ ਸੁੱਟੀਆ ਜਾ ਰਿਹਾ ਸੀ। ਜਿਸ ਨੂੰ ਲੈ ਕੇ ਇਹ ਕਾਰਵਾਈ ਕੀਤੀ ਗਈ ਹੈ ਅਤੇ ਕੰਪਨੀ ਨੂੰ ਦੋ ਮਹੀਨੇ ਦੇ ਵਿੱਚ ਇੱਕ ਕਰੋੜ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਜਾਰੀ ਕੀਤੇ ਹਨ। ਦੱਸਦੀਏ ਕਿ ਕੈਮੀਕਲ ਬਣਾਉਣ ਵਾਲੀ ਇਸ ਫੈਕਟਰੀ ਦੀਆਂ ਅਨੇਕਾਂ ਵਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅੰਮ੍ਰਿਤਸਰ ਕੋਲ ਸ਼ਿਕਾਇਤਾਂ ਕੀਤੀਆਂ ਗਈਆਂ ਪਰ ਕੋਈ ਸਖਤ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਮਾਮਲਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ।

ਇਥੇ ਇਹ ਵੀ ਦੱਸਣਯੋਗ ਹੈ ਕਿ ਫੈਕਟਰੀ ਮਾਲਕ ਆਪਣੀ ਉੱਚੀ ਪਹੁੰਚ ਦੇ ਚਲਦੇ ਜੇਕਰ ਕਦੇ ਕੋਈ ਐਕਸ਼ਨ ਹੁੰਦਾ ਵੀ ਤਾਂ ਉਹ ਰਫਾ ਦਫਾ ਕਰ ਦਿੰਦੇ ਸਨ ਪਰ ਇਸ ਮਾਮਲੇ ਦੇ ਵਿੱਚ ਜੂਨ ਮਹੀਨੇ ਦੇ ਵਿੱਚ ਪਬਲਿਕ ਐਕਸ਼ਨ ਕਮੇਟੀ ਵੱਲੋਂ ਸ਼ਿਕਾਇਤ ਦਿੱਤੀ ਗਈ। ਜਿਸ 'ਤੇ ਐਨਜੀਟੀ ਨੇ ਤੁਰੰਤ ਪ੍ਰਭਾਵ ਨਾਲ ਇਕ ਕਰੋੜ ਰੁਪਏ ਜੁਰਮਾਨਾ ਭਰਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਹੁਕਮਾਂ ਵਿੱਚ ਉਨ੍ਹਾਂ ਨੇ ਸਾਫ ਤੌਰ 'ਤੇ ਕਿਹਾ ਹੈ ਕਿ ਸਾਰੇ ਮਾਮਲੇ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਸੈਸਮੈਂਟ ਕਰੇਗੀ ਅਤੇ ਉਸ ਤੋਂ ਬਾਅਦ ਬਣਦਾ ਜੁਰਮਾਨਾ ਲਗਾਇਆ ਜਾਵੇਗਾ। ਜੋ ਕਿ ਤਿੰਨ ਮਹੀਨੇ ਦੇ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਰਿਪੋਰਟ ਦੇਣੀ ਪਵੇਗੀ। ਵੱਖ-ਵੱਖ ਤਰ੍ਹਾਂ ਦੇ ਕੈਮੀਕਲ ਬਣਾਉਣ ਵਾਲੀ ਇਸ ਫੈਕਟਰੀ ਨੂੰ ਬੰਦ ਕਰਨ ਦੇ ਵੀ ਆਦੇਸ਼ ਜਾਰੀ ਹੋਏ ਹਨ। ਐਨਜੀਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਇਹ ਵੀ ਉਦੇਸ਼ ਜਾਰੀ ਕੀਤੇ ਹਨ ਕਿ ਇਸ ਮਾਮਲੇ ਦੇ ਵਿੱਚ ਅਪਰਾਧਿਕ ਮਾਮਲਾ ਵੀ ਦਰਜ ਕਰਵਾਇਆ ਜਾਵੇ।

Next Story
ਤਾਜ਼ਾ ਖਬਰਾਂ
Share it