Begin typing your search above and press return to search.

ਸੁਖਬੀਰ ਬਾਦਲ ਦੀਆਂ ਫੇਕ ਵੀਡੀਓ ਪਾਉਣ ਵਾਲਿਆਂ ਦੀ ਖ਼ੈਰ ਨਹੀਂ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਦੋ ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਤਨਖ਼ਾਹ ਲਗਾਈ ਗਈ ਐ, ਜਿਸ ਤੋਂ ਬਾਅਦ ਸੁਖਬੀਰ ਸਮੇਤ ਸਾਰੇ ਆਗੂ ਆਪੋ ਆਪਣੀ ਸਜ਼ਾ ਪੂਰੀ ਕਰਦਿਆਂ ਸੇਵਾ ਕਰ ਰਹੇ ਨੇ ਪਰ ਇਸ ਦੌਰਾਨ ਜਿੱਥੇ ਸੁਖਬੀਰ ਬਾਦਲ ’ਤੇ ਸਿੱਧਾ ਹਮਲਾ ਹੋਇਆ, ਉਥੇ ਹੀ ਸੋਸ਼ਲ ਮੀਡੀਆ ’ਤੇ ਵੀ ਉਨ੍ਹਾਂ ਦੀਆਂ ਵੱਖ ਵੱਖ ਵੀਡੀਓ ਬਣਾ ਕੇ ਮਜ਼ਾਕ ਉਡਾਇਆ ਜਾ ਰਿਹਾ ਏ,,

ਸੁਖਬੀਰ ਬਾਦਲ ਦੀਆਂ ਫੇਕ ਵੀਡੀਓ ਪਾਉਣ ਵਾਲਿਆਂ ਦੀ ਖ਼ੈਰ ਨਹੀਂ
X

Makhan shahBy : Makhan shah

  |  7 Dec 2024 12:42 PM IST

  • whatsapp
  • Telegram

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਦੋ ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਤਨਖ਼ਾਹ ਲਗਾਈ ਗਈ ਐ, ਜਿਸ ਤੋਂ ਬਾਅਦ ਸੁਖਬੀਰ ਸਮੇਤ ਸਾਰੇ ਆਗੂ ਆਪੋ ਆਪਣੀ ਸਜ਼ਾ ਪੂਰੀ ਕਰਦਿਆਂ ਸੇਵਾ ਕਰ ਰਹੇ ਨੇ ਪਰ ਇਸ ਦੌਰਾਨ ਜਿੱਥੇ ਸੁਖਬੀਰ ਬਾਦਲ ’ਤੇ ਸਿੱਧਾ ਹਮਲਾ ਹੋਇਆ, ਉਥੇ ਹੀ ਸੋਸ਼ਲ ਮੀਡੀਆ ’ਤੇ ਵੀ ਉਨ੍ਹਾਂ ਦੀਆਂ ਵੱਖ ਵੱਖ ਵੀਡੀਓ ਬਣਾ ਕੇ ਮਜ਼ਾਕ ਉਡਾਇਆ ਜਾ ਰਿਹਾ ਏ,, ਪਰ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜਿਹੀ ਸਮੱਗਰੀ ਪੋਸਟ ਕਰਨ ਵਾਲਿਆਂ ਨੂੰ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਐ।

ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਤਨਖ਼ਾਹ ਮੁਤਾਬਕ ਸੇਵਾ ਕੀਤੀ ਜਾ ਰਹੀ ਐ, ਜਿਸ ਦੌਰਾਨ ਬੀਤੇ ਦਿਨੀਂ ਉਨ੍ਹਾਂ ’ਤੇ ਜਾਨਲੇਵਾ ਹਮਲਾ ਵੀ ਹੋਇਆ,,, ਪਰ ਇੱਥੇ ਹੀ ਬਸ ਨਹੀਂ, ਸੋਸ਼ਲ ਮੀਡੀਆ ’ਤੇ ਵੀ ਉਨ੍ਹਾਂ ਦੇ ਖ਼ਿਲਾਫ਼ ਇਤਰਾਜ਼ਯੋਗ ਸਮੱਗਰੀ ਪੋਸਟ ਕੀਤੀ ਜਾ ਰਹੀ ਐ, ਜਿਸ ਦੇ ਖ਼ਿਲਾਫ਼ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਕਸ਼ਨ ਦੀ ਤਿਆਰੀ ਕੀਤੀ ਗਈ ਐ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸੋਸ਼ਲ ਮੀਡੀਆ ’ਤੇ ਪੇਜ਼ ’ਤੇ ਇਕ ਪੋਸਟ ਵਿਚ ਕਿਹਾ ਗਿਆ ‘‘ ਉਹ ਪੰਥ ਵਿਰੋਧੀ ਤਾਕਤਾਂ ਜੋ ਅਕਾਲੀ ਲੀਡਰਸ਼ਿਪ ਨੂੰ ਖਤਮ ਕਰਨਾ ਚਾਹੁੰਦੀਆਂ ਨੇ, ਹੁਣ ਨਿਰਾਸ਼ਾ ਦੇ ਆਲਮ ਵਿੱਚ ਸੁਖਬੀਰ ਸਿੰਘ ਬਾਦਲ ਖਿਲਾਫ ਇੱਕ ਯੋਜਨਾਬੱਧ ਮੁਹਿੰਮ ਦਾ ਸਹਾਰਾ ਲੈ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕਰਨ ਦੀਆਂ ਅਜਿਹੀਆਂ ਕੋਝੀਆਂ ਕੋਸ਼ਿਸ਼ਾਂ ਦੀ ਨਿਖੇਧੀ ਕਰਦਾ ਹੈ ਅਤੇ ਦੋਸ਼ੀਆਂ ਨੂੰ ਚਿਤਾਵਨੀ ਦਿੰਦਾ ਹੈ ਕਿ ਉਨ੍ਹਾਂ ਵਿਰੁੱਧ ਹੋਰ ਕਾਨੂੰਨੀ ਕਾਰਵਾਈ ਤੋਂ ਇਲਾਵਾ ਸਾਈਬਰ ਅਪਰਾਧ ਦੇ ਤਹਿਤ ਕੇਸ ਦਰਜ ਕਰਵਾਇਆ ਜਾਵੇਗਾ।’’

ਪੋਸਟ ਵਿਚ ਅੱਗੇ ਲਿਖਿਆ ‘‘ਅਕਾਲੀ ਦਲ ਪੰਥ ਵਿਰੋਧੀ ਸ਼ਕਤੀਆਂ ਨੂੰ ਵੀ ਚੇਤਾਵਨੀ ਦਿੰਦਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੇ ਉਲਟ ਅਤੇ ਸਰਦਾਰ ਬਾਦਲ ਵੱਲੋਂ ਕੀਤੀ ਜਾ ਰਹੀ ‘ਸੇਵਾ’ ਦੇ ਸਬੰਧ ਵਿੱਚ ਅਪਮਾਨਜਨਕ ਸਮੱਗਰੀ ਪੋਸਟ ਕਰਨ ਤੋਂ ਗੁਰੇਜ਼ ਕਰਨ।’’

ਅਕਾਲੀ ਦਲ ਨੇ ਆਪਣੀ ਪੋਸਟ ਵਿਚ ਅੱਗੇ ਲਿਖਿਆ, ‘‘ਸੁਖਬੀਰ ਬਾਦਲ ਨੂੰ ਬਦਨਾਮ ਕਰਨ ਲਈ ਵਿਰੋਧੀਆਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਘਰ ਵੀ ਨਹੀਂ ਛੱਡਿਆ ਗਿਆ, ਉਸ ਸੱਚੇ ਦਰ ਨੂੰ ਵੀ ਆਪਣੇ ਝੂਠ ਲਈ ਵਰਤਿਆ ਜਾਣਾ ਬੇਹੱਦ ਸ਼ਰਮਨਾਕ ਹੈ। ਗੁਰੂ ਘਰ ਵਿਖੇ ਸੇਵਾ ਕਰਦੇ ਬਾਦਲ ਸਾਬ੍ਹ ਦੀਆਂ ਵੀਡੀਓ ਅਤੇ ਫੋਟੋਆਂ ਨੂੰ ਐਡਿਟ ਕਰਕੇ ਵਾਇਰਲ ਕਰਨ ਵਾਲੇ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣਗੇ।’’

ਦਰਅਸਲ ਸੁਖਬੀਰ ਬਾਦਲ ਦੀਆਂ ਵਾਇਰਲ ਕੀਤੀਆਂ ਜਾ ਰਹੀਆਂ ਵੀਡੀਓ ਵਿਚ ਸੁਖਬੀਰ ਬਾਦਲ ਨੂੰ ਗੋਲੀ ਚੱਲਣ ਦੌਰਾਨ ਵੀਲ੍ਹਚੇਅਰ ਤੋਂ ਉਠ ਕੇ ਭੱਜਦੇ ਹੋਏ ਦਿਖਾਇਆ ਗਿਆ ਏ, ਜੋ ਕਿ ਪੂਰੀ ਤਰ੍ਹਾਂ ਫੇਕ ਐ। ਜਦਕਿ ਇਸ ਹਮਲੇ ਤੋਂ ਬਾਅਦ ਵੀ ਸੁਖਬੀਰ ਬਾਦਲ ਆਪਣੀ ਸੇਵਾ ਦੌਰਾਨ ਟੱਸ ਤੋਂ ਮੱਸ ਨਹੀਂ ਹੋਏ। ਸੁਰੱਖਿਆ ਅਧਿਕਾਰੀਆਂ ਦੇ ਕਹਿਣ ਦੇ ਬਾਵਜੂਦ ਉਹ ਓਵੇਂ ਜਿਵੇਂ ਸੇਵਾ ਕਰਦੇ ਰਹੇ। ਇਸ ਤੋਂ ਇਲਾਵਾ ਇਕ ਤਸਵੀਰ ਵਿਚ ਦਮਦਮੀ ਟਕਸਾਲ ਦੇ ਹਰਨਾਮ ਸਿੰਘ ਧੁੰਮਾ ਨੂੰ ਸੁਖਬੀਰ ਬਾਦਲ ਦੇ ਅੱਗੇ ਹੱਥ ਜੋੜ ਕੇ ਖੜ੍ਹੇ ਦਿਖਾਇਆ ਗਿਆ ਏ, ਇਹ ਤਸਵੀਰ ਵੀ ਐਡਿਟ ਕਰਕੇ ਬਣਾਈ ਗਈ ਐ, ਜਦਕਿ ਹਰਨਾਮ ਸਿੰਘ ਧੁੰਮਾ ਉਨ੍ਹਾਂ ਨੂੰ ਮਿਲੇ ਹੀ ਨਹੀਂ।

ਸੋ ਹੁਣ ਅਕਾਲੀ ਦਲ ਇਸ ਮਾਮਲੇ ਵਿਚ ਕਾਫ਼ੀ ਸਖ਼ਤ ਦਿਖਾਈ ਦੇ ਰਿਹਾ ਏ, ਜਿਸ ਦੇ ਚਲਦਿਆਂ ਹੁਣ ਅਜਿਹੀਆਂ ਫੇਕ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਕਰਨ ਵਾਲਿਆਂ ਨੂੰ ਅਕਾਲੀ ਦਲ ਦੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

Next Story
ਤਾਜ਼ਾ ਖਬਰਾਂ
Share it