ਭਾਈ ਮਰਦਾਨਾ ਜੀ ਦੇ ਜਨਮ ਦਿਹਾੜੇ ’ਤੇ ਮਹਾਨ ਕਥਾ ਕੀਰਤਨ ਦਰਬਾਰ 9 ਨੂੰ
ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ (ਰਜਿ:) ਪੰਜਾਬ ਵੱਲੋਂ 9 ਫਰਵਰੀ ਦਿਨ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੇ ਸਾਥੀ ਅਤੇ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਭਾਈ ਮਰਦਾਨਾ ਜੀ ਦਾ 567ਵਾਂ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਸ਼ਹੀਦ ਭਗਤ ਸਿੰਘ ਪਾਰਕ, ਕਲਕੱਤਾ ਮਿੱਲ ਰੋਡ, ਮਾਡਲ ਟਾਊਨ ਮੰਡੀ ਗੋਬਿੰਦਗੜ੍ਹ (ਜ਼ਿਲ੍ਹਾ ਫਤਿਹਗੜ੍ਹ ਸਾਹਿਬ) ਵਿਖੇ ਮਨਾਇਆ ਜਾ ਰਿਹਾ ਹੈ।

ਚੰਡੀਗੜ੍ਹ : ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ (ਰਜਿ:) ਪੰਜਾਬ ਵੱਲੋਂ 9 ਫਰਵਰੀ ਦਿਨ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੇ ਸਾਥੀ ਅਤੇ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਭਾਈ ਮਰਦਾਨਾ ਜੀ ਦਾ 567ਵਾਂ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਸ਼ਹੀਦ ਭਗਤ ਸਿੰਘ ਪਾਰਕ, ਕਲਕੱਤਾ ਮਿੱਲ ਰੋਡ, ਮਾਡਲ ਟਾਊਨ ਮੰਡੀ ਗੋਬਿੰਦਗੜ੍ਹ (ਜ਼ਿਲ੍ਹਾ ਫਤਿਹਗੜ੍ਹ ਸਾਹਿਬ) ਵਿਖੇ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਜੀਤ ਸਿੰਘ ਕੌੜੀ ਨੇ ਦੱਸਿਆ ਕਿ 9 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸਾਢੇ 10 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਣਗੇ, ਜਿਸ ਉਪਰੰਤ ਦੁਪਹਿਰ ਡੇਢ ਵਜੇ ਤੱਕ ਕਥਾ ਕੀਰਤਨ ਦਰਬਾਰ ਹੋਵੇਗਾ।
ਜੀਤ ਸਿੰਘ ਕੌੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿਚ ਜਿੱਥੇ ਬਾਬਾ ਸੁਰਜੀਤ ਸਿੰਘ ਘਨੂੰੜਕੀ ਵਾਲੇ, ਭਾਈ ਜਗਜੀਤ ਸਿੰਘ ਕੋਮਲ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਸ਼ੇਰ ਸਿੰਘ ਮੰਡੀ ਗੋਬਿੰਦਗੜ੍ਹ ਵਾਲੇ ਸੰਗਤਾਂ ਨੂੰ ਨਿਹਾਲ ਕਰਨਗੇ, ਉਥੇ ਹੀ ਪੰਜਾਬ ਦੇ ਮਸ਼ਹੂਰ ਗਾਇਕ ਕਮਲ ਖ਼ਾਨ ਵੀ ਹਾਜ਼ਰੀ ਲਗਵਾਉਣਗੇ।
ਇਸ ਸਬੰਧੀ ਇਕ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਸੰਸਥਾ ਦੇ ਪ੍ਰਧਾਨ ਰਜਿੰਦਰ ਸਿੰਘ ਬਿੱਟੂ, ਸੀਨੀਅਰ ਮੀਤ ਪ੍ਰਧਾਨ ਜੀਤ ਸਿੰਘ ਕੌੜੀ, ਖ਼ਜ਼ਾਨਚੀ ਤਰਸੇਮ ਸਿੰਘ, ਜਨਰਲ ਸਕੱਤਰ ਸਰਦਾਰਾ ਸਿੰਘ, ਮੁੱਖ ਸਲਾਹਕਾਰ ਭੁਪਿੰਦਰ ਸਿੰਘ ਪੀਬੀ, ਬੰਟੀ ਘੁਡਾਣੀ ਪ੍ਰਧਾਨ ਜ਼ਿਲ੍ਹਾ ਲੁਧਿਆਣਾ, ਸਕੱਤਰ ਅਮਰੀਕ ਸਿੰਘ ਧਬਲਾਣ, ਦਿਹਾਤੀ ਪ੍ਰਧਾਨ ਮਸਤਾਕ ਕਿੰਗ ਪਟਿਆਲਾ ਅਤੇ ਸਕੱਤਰ ਅਨਵਰ ਪਾਲੀ ਮੌਜੂਦ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਸੰਸਥਾ ਦੇ ਆਗੂਆਂ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਧਾਰਮਿਕ ਸਮਾਗਮ ਵਿਚ ਹਾਜ਼ਰੀ ਲਗਵਾਉਣ।