Begin typing your search above and press return to search.

Operation Blue Star: ਭਲਕੇ ਬੰਦ ਰਹੇਗਾ ਅੰਮ੍ਰਿਤਸਰ, ਵੱਡੀ ਗਿਣਤੀ 'ਚ ਪੁਲਿਸ ਤਾਇਨਾਤ

ਅੰਮ੍ਰਿਤਸਰ ਵਿੱਚ ਸਾਕਾ ਨੀਲਾ ਤਾਰਾ ਦੀ ਬਰਸੀ 6 ਜੂਨ ਨੂੰ ਮਨਾਈ ਜਾ ਰਹੀ ਹੈ। ਦਲ ਖਾਲਸਾ ਅਤੇ ਕੁਝ ਹੋਰ ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪ੍ਰਸ਼ਾਸਨ ਵੱਲੋਂ ਭਾਰੀ ਫੋਰਸ ਬਲ ਤਾਇਨਾਤ ਕੀਤਾ ਗਿਆ ਹੈ।

Operation Blue Star: ਭਲਕੇ ਬੰਦ ਰਹੇਗਾ ਅੰਮ੍ਰਿਤਸਰ, ਵੱਡੀ ਗਿਣਤੀ ਚ ਪੁਲਿਸ ਤਾਇਨਾਤ

Dr. Pardeep singhBy : Dr. Pardeep singh

  |  5 Jun 2024 11:50 AM GMT

  • whatsapp
  • Telegram
  • koo

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸਾਕਾ ਨੀਲਾ ਤਾਰਾ ਦੀ ਬਰਸੀ 6 ਜੂਨ ਨੂੰ ਮਨਾਈ ਜਾ ਰਹੀ ਹੈ। ਦਲ ਖਾਲਸਾ ਅਤੇ ਕੁਝ ਹੋਰ ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪ੍ਰਸ਼ਾਸਨ ਵੱਲੋਂ ਭਾਰੀ ਫੋਰਸ ਬਲ ਤਾਇਨਾਤ ਕੀਤਾ ਗਿਆ ਹੈ। ਕੱਟੜਪੰਥੀ ਸਿੱਖ ਜਥੇਬੰਦੀਆਂ ਵੱਲੋਂ ਬੁੱਧਵਾਰ ਸ਼ਾਮ ਨੂੰ ਖਾਲਸਾ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਵੀ ਪੰਜਾਬ ਪੁਲਿਸ ਦੇ ਮੋਢਿਆਂ 'ਤੇ ਹੈ। ਪੁਲਿਸ ਨੇ ਇੱਕ ਵਾਰ ਫਿਰ ਗੁਰੂਨਗਰ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਹੱਦੀ ਰੇਂਜ ਦੇ ਸਾਰੇ ਜ਼ਿਲ੍ਹਿਆਂ ਤੋਂ ਪੁਲਿਸ ਬਲ ਬੁਲਾਏ ਗਏ ਹਨ।

ਪੁਲਿਸ ਟਰੇਨਿੰਗ ਸੈਂਟਰ ਵਿੱਚ ਟ੍ਰੇਨਿੰਗ ਲੈ ਰਹੇ ਪੁਲਿਸ ਮੁਲਾਜ਼ਮਾਂ ਨੂੰ ਵੀ ਅੰਮ੍ਰਿਤਸਰ ਵਿੱਚ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ 45 ਦੇ ਕਰੀਬ ਗਜ਼ਟਿਡ ਪੁਲਿਸ ਅਧਿਕਾਰੀ ਵੀ ਡਿਊਟੀ ਲਈ ਪੁੱਜੇ ਹੋਏ ਹਨ। ਇਨ੍ਹਾਂ ਵਿਚੋਂ ਸਭ ਤੋਂ ਵੱਧ ਸਾਬਤ ਸੂਰਤ ਗੁਰੂ ਸਿੱਖ ਹਨ। ਉਨ੍ਹਾਂ ਦੀ ਡਿਊਟੀ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸਿਵਲ ਡਰੈੱਸ ਵਿੱਚ ਕੀਤੀ ਜਾ ਰਹੀ ਹੈ।ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਅਤੇ ਸ਼ਹਿਰ ਦੇ ਪੁਰਾਣੇ ਗੇਟਾਂ ’ਤੇ ਪੁਲਿਸ ਬਲ ਤਾਇਨਾਤ ਕਰ ਦਿੱਤੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਗਲਿਆਰੇ ਵਿਚ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਲੇ-ਦੁਆਲੇ ਸਿਵਲ ਡਰੈੱਸ ਵਿਚ ਸਿੱਖ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜੋ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਨਾਲ ਡਿਊਟੀ ਨਿਭਾਉਣਗੇ।

Next Story
ਤਾਜ਼ਾ ਖਬਰਾਂ
Share it