ਅੰਮ੍ਰਿਤਸਰ ਪੁਲਿਸ ਵੱਲੋਂ ਪਾਕਿ ਮਾਡਿਊਲ ਦਾ ਪਰਦਾਫਾਸ਼, ਇਕ ਮੁਲਜ਼ਮ ਕਾਬੂ, ਜਾਣੋ ਪੁਲਿਸ ਨੇ ਕਿ ਕਿਹਾ
ਅੰਮ੍ਰਿਤਸਰ ਪੁਲਿਸ ਨੇ ਆਜ਼ਾਦੀ ਦਿਹਾੜੇ 'ਤੇ ਚਲਾਏ ਗਏ ਵਿਸ਼ੇਸ਼ ਆਪ੍ਰੇਸ਼ਨ ਦੇ ਤਹਿਤ ਪਾਕਿਸਤਾਨੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਅਤੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
By : Dr. Pardeep singh
ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਆਜ਼ਾਦੀ ਦਿਹਾੜੇ 'ਤੇ ਚਲਾਏ ਗਏ ਵਿਸ਼ੇਸ਼ ਆਪ੍ਰੇਸ਼ਨ ਦੇ ਤਹਿਤ ਪਾਕਿਸਤਾਨੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਅਤੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਡੀਜੀਪੀ ਪੰਜਾਬ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਜਾਣਕਾਰੀ ਅਨੁਸਾਰ ਖੁਫੀਆ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ , ਅੰਮ੍ਰਿਤਸਰ ਨੇ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਭਾਰਤੀ ਖੇਤਰ ਵਿੱਚ ਭੇਜ ਰਿਹਾ ਸੀ।
ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 2 ਗਲਾਕ ਪਿਸਤੌਲ ਅਤੇ 2 ਮੈਗਜ਼ੀਨ ਬਰਾਮਦ ਹੋਏ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ। ਮੁਲਜ਼ਮਾਂ ਵੱਲੋਂ ਪਹਿਲਾਂ ਕੀਤੀਆਂ ਗਈਆਂ ਸਮੱਗਲਿੰਗ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।