ਪਾਕਿਸਤਾਨ ਹੁਣ 15 ਸਾਲ ਨਹੀਂ ਕਰੇਗਾ ਮਾੜੀ ਹਰਕਤ : ਮਨਪ੍ਰੀਤ ਬਾਦਲ
ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਭਾਜਪਾ ਆਗੂਆਂ ਦੇ ਨਾਲ ਮੀਟਿੰਗ ਕੀਤੀ ਅਤੇ ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ’ਤੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤੀ ਫ਼ੌਜ ਵੱਲੋਂ ਕੀਤੀ ਗਈ ਕਾਰਵਾਈ ਦੀ ਤਾਰੀਫ਼ ਕੀਤੀ।

ਸ੍ਰੀ ਮੁਕਤਸਰ ਸਾਹਿਬ : ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਭਾਜਪਾ ਆਗੂਆਂ ਦੇ ਨਾਲ ਮੀਟਿੰਗ ਕੀਤੀ ਅਤੇ ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ’ਤੇ ਵਿਚਾਰ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤੀ ਫ਼ੌਜ ਵੱਲੋਂ ਕੀਤੀ ਗਈ ਕਾਰਵਾਈ ਦੀ ਤਾਰੀਫ਼ ਕੀਤੀ।
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ’ਤੇ ਬੋਲਦਿਆਂ ਆਖਿਆ ਕਿ ਭਾਰਤ ਨੇ ਆਪਣੀਆਂ ਸ਼ਰਤਾਂ ’ਤੇ ਸੀਜ਼ਫਾਇਰ ਕੀਤਾ ਹੈ, ਜਿਸ ਤੋਂ ਬਾਅਦ ਹੁਣ ਪਾਕਿਸਤਾਨ 15-20 ਤੱਕ ਅਜਿਹੀ ਗ਼ਲਤੀ ਨਹੀਂ ਕਰੇਗਾ। ਉਨ੍ਹਾਂ ਭਾਰਤੀ ਫ਼ੌਜ ਦੀ ਤਾਰੀਫ਼ ਕਰਦਿਆਂ ਆਖਿਆ ਕਿ ਭਾਰਤੀ ਫ਼ੌਜ ਨੇ ਪਾਕਿਸਤਾਨੀ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਤਬਾਹ ਕਰਕੇ ਅੱਤਵਾਦੀ ਹਮਲੇ ਦਾ ਬਦਲਾ ਲਿਆ। ਹੋਰ ਕੀ ਕੁੱਝ ਆਖਿਆ ਮਨਪ੍ਰੀਤ ਬਾਦਲ ਨੇ, ਆਓ ਸੁਣ ਲੈਨੇ ਆਂ।
ਦੱਸ ਦਈਏ ਕਿ ਇਸ ਦੌਰਾਨ ਸਥਾਨਕ ਭਾਜਪਾ ਆਗੂਆਂ ਵੱਲੋਂ ਮਨਪ੍ਰੀਤ ਸਿੰਘ ਬਾਦਲ ਦਾ ਸਨਮਾਨ ਕੀਤਾ ਗਿਆ।