Begin typing your search above and press return to search.

ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ 'ਚ ਖੜ੍ਹਾਇਆ, ਨਸ਼ਿਆਂ ਦੀ ਦੁਰਵਰਤੋਂ ਤੇ ਕਾਨੂੰਨ–ਵਿਵਸਥਾ ਦੇ ਚੁੱਕੇ ਮੁੱਦੇ

ਇਸ ਵੇਲੇ ਜਦੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ, ਪੰਜਾਬ ਸਰਕਾਰ ਨੂੰ ਕਾਨੂੰਨ–ਵਿਵਸਥਾ ਦੇ ਨਾਲ਼–ਨਾਲ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਜਿਹੇ ਮੁੱਦਿਆਂ 'ਤੇ ਵਿਰੋਧੀ ਧਿਰ ਦੇ ਤਿੱਖੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ ਚ ਖੜ੍ਹਾਇਆ, ਨਸ਼ਿਆਂ ਦੀ ਦੁਰਵਰਤੋਂ ਤੇ ਕਾਨੂੰਨ–ਵਿਵਸਥਾ ਦੇ ਚੁੱਕੇ ਮੁੱਦੇ
X

mehtabmasih@gmail.comBy : [email protected]

  |  9 March 2026 3:25 PM IST

  • whatsapp
  • Telegram

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਕਾਰਣ ਵੀ ਘੇਰਿਆ

ਚੰਡੀਗੜ੍ਹ: ਇਸ ਵੇਲੇ ਜਦੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ, ਪੰਜਾਬ ਸਰਕਾਰ ਨੂੰ ਕਾਨੂੰਨ–ਵਿਵਸਥਾ ਦੇ ਨਾਲ਼–ਨਾਲ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਜਿਹੇ ਮੁੱਦਿਆਂ 'ਤੇ ਵਿਰੋਧੀ ਧਿਰ ਦੇ ਤਿੱਖੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਰੋਧੀ ਧਿਰ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸਾਲ 2022 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾ ਦੇਣ ਦੀ ਗਰੰਟੀ ਦਿੱਤੀ ਸੀ। ਪਰ ਚਾਰ ਸਾਲਾਂ ਬਾਅਦ ਵੀ ਪੀੜਤਾਂ ਨੂੰ ਹਾਲ਼ੇ ਤੱਕ ਇਨਸਾਫ਼ ਨਹੀਂ ਮਿਲ਼ਿਆ।

ਪ੍ਰਤਾਪ ਸਿੰਘ ਬਾਜਵਾ ਨੇ ਚੇਤੇ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਬਰਗਾੜੀ ਤੇ ਬਹਿਬਲ ਕਲਾਂ 'ਚ ਲੋਕਾਂ ਨੂੰ ਪੂਰਾ ਭਰੋਸਾ ਦਿਵਾਇਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਈਆਂ ਜਾਣਗੀਆਂ। ਉਸ ਵੇਲੇ SIT ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਸਨ। ਇਹ ਭਰੋਸਾ ਵੀ ਦਿਵਾਇਆ ਗਿਆ ਸੀ ਕਿ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਦੇ ਆਧਾਰ ਉਤੇ ਜ਼ਰੂਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਹਾਲ ਇਹ ਹੈ ਕਿ ਬਹੁਤ ਸਾਰੇ ਮਾਮਲੇ ਪੰਜਾਬ ਦੀਆਂ ਅਦਾਲਤਾਂ ਤੋਂ ਹੋਰਨਾਂ ਸੂਬਿਆਂ ਵਿੱਚ ਤਬਦੀਲ ਹੋ ਚੁੱਕੇ ਹਨ ਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਵਿੱਚ ਹਾਲ਼ੇ ਤੱਕ ਕੋਈ ਖ਼ਾਸ ਪ੍ਰਗਤੀ ਨਹੀਂ ਹੋਈ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੇਅਦਬੀ ਨਾਲ਼ ਸਬੰਧਤ ਮੁੱਦਿਆਂ ਉਤੇ ਪਹਿਲਾਂ ਵਿਧਾਨ ਸਭਾ 'ਚ ਵਿਚਾਰ–ਚਰਚਾ ਹੋਈ ਸੀ। ਤਦ ਛੇ ਮਹੀਨਿਆਂ 'ਚ ਰਿਪੋਰਟ ਪੇਸ਼ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰ ਸਰਕਾਰ ਹਾਲ਼ੇ ਤੱਕ ਇਸ ਅਹਿਮ ਮੁੱਦੇ ਨੂੰ ਲੈ ਕੇ ਚੁੱਪ ਵੱਟੀ ਬੈਠੀ ਹੈ। ਉਨ੍ਹਾਂ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਲਈ ਇਸ ਸਬੰਧੀ ਕਾਇਮ ਕੀਤੀ ਕਮੇਟੀ ਦੀ ਰਿਪੋਰਟ ਸਦਨ 'ਚ ਪੇਸ਼ ਹੋਣੀ ਚਾਹੀਦੀ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਕਾਨੂੰਨ ਤੇ ਵਿਵਸਥਾ ਦੀ ਮਾੜੀ ਹਾਲਤ ਉਤੇ ਵੀ ਗੰਭੀਰ ਸੁਆਲ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸ ਵੇਲੇ ਕਿੱਥੇ ਕੁਝ ਹੋ ਜਾਵੇ, ਕੁਝ ਪਤਾ ਨਹੀਂ ਹੈ। ਆਮ ਜਨਤਾ ਬਿਲਕੁਲ ਵੀ ਸੁਰੱਖਿਅਤ ਨਹੀਂ ਹੈ। ਆਮ ਵਪਾਰੀਆਂ ਤੇ ਆਮ ਲੋਕਾਂ ਨੂੰ ਫ਼ੋਨ ਉਤੇ ਧਮਕੀਆਂ ਦੇ ਕੇ ਉਨ੍ਹਾਂ ਨੂੰ ਫਿਰੌਤੀਆਂ ਦੀਆਂ ਰਕਮਾਂ ਪਹੁੰਚਾਉਣ ਲਈ ਆਖਿਆ ਜਾ ਰਿਹਾ ਹੈ। ਧਮਕੀਆਂ ਭਰੀਆਂ ਚਿੱਠੀਆਂ ਵੀ ਆ ਰਹੀਆਂ ਹਨ। ਜਿਵੇਂ–ਜਿਵੇਂ ਪੰਜਾਬ 'ਚ ਅਪਰਾਧ ਵਧ ਰਹੇ ਹਨ, ਤਿਵੇਂ–ਤਿਵੇਂ ਪੁਲਿਸ ਦੀ ਪ੍ਰਣਾਲ਼ੀ ਉਤੇ ਸੁਆਲ ਵੀ ਉਠਦੇ ਜਾ ਰਹੇ ਹਨ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੁਰਦਾਸਪੁਰ 'ਚ ਬੀਤੇ ਦਿਨੀਂ ਡਕੈਤੀ ਦੀ ਵਾਰਦਾਤ SSP ਦੀ ਰਿਹਾਇਸ਼ਗਾਹ ਦੇ ਬਿਲਕੁਲ ਨੋੇੜੇ ਵਾਪਰੀ ਹੈ – ਅਜਿਹੀਆਂ ਵਾਰਦਾਤਾਂ ਤੋਂ ਸੂਬੇ ਦੀ ਸੁਰੱਖਿਆ ਪ੍ਰਣਾਲ਼ੀ ਉਤੇ ਸੁਆਲ ਉਠਣੇ ਸੁਭਾਵਕ ਹਨ।

ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ 'ਚ ਇਸ ਵੇਲੇ ਨਸ਼ੇ ਬੜੀ ਆਸਾਨੀ ਨਾਲ਼ ਮਿਲ਼ ਜਾਂਦੇ ਹਨ। ਲੋਕਾਂ ਦੇ ਘਰਾਂ ਤੱਕ ਨਸ਼ੇ ਸਪਲਾਈ ਕੀਤੇ ਜਾ ਰਹੇ ਹਨ। ਇਹ ਸਾਰਾ ਕੁਝ ਉਦੋਂ ਹੋ ਰਿਹਾ ਹੈ, ਜਦੋਂ ਪੰਜਾਬ ਵਿੱਚ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ 'ਚ ਇੱਕ ਪੁਲਿਸ ਮੁਲਾਜ਼ਮ ਦੇ ਪੁੱਤਰ ਦੀ ਮੌਤ ਨਸ਼ਿਆਂ ਦੀ ਦੁਰਵਰਤੋਂ ਕਾਰਣ ਹੋਈ ਹੈ – ਇਸ ਤੋਂ ਵਧ ਕੇ ਹੋਰ ਕਿਹੜੀ ਮਾੜੀ ਹਾਲਤ ਦਾ ਸਬੂਤ ਦੇਣਾ ਬਾਕੀ ਹੈ।

ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਸੁਰੱਖਿਆ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਆਮ ਜਨਤਾ ਇਨ੍ਹਾਂ ਸਾਰੇ ਮੁੱਦਿਆਂ ਉਤੇ ਜਵਾਬ ਮੰਗਦੀ ਹੈ।

Next Story
ਤਾਜ਼ਾ ਖਬਰਾਂ
Share it